ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਸ਼ਹੀਦ ਸਿਰਫ਼ ਕਿਸੇ ਇੱਕ ਪਰਿਵਾਰ ਨਾਲ ਨਹੀਂ ਜੁੜੇ ਹੁੰਦੇ, ਸਗੋਂ ਉਹ ਪੂਰੇ ਦੇਸ਼ ਦੀ ਸਾਂਝੀ ਧਰੋਹਰ ਹੁੰਦੇ ਹਨ
ਚੰਡੀਗੜ੍ਹ, 23 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸੈਨੀਵਾਲਾ ਸ਼ਹੀਦੀ ਸਮਾਰਕ, ਫ਼ਿਰੋਜ਼ਪੁਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਦਿਹਾੜਾ ਕੇਵਲ ਸ਼ਹੀਦਾਂ ਨੂੰ ਯਾਦ ਕਰਨ ਲਈ ਨਹੀਂ, ਸਗੋਂ ਉਨ੍ਹਾਂ ਦੇ ਇਨਕਲਾਬੀ ਵਿਚਾਰਾਂ ਅਤੇ ਜ਼ੁਲਮ-ਬੇਇਨਸਾਫ਼ੀ ਵਿਰੁੱਧ ਡਟ ਕੇ ਖੜ੍ਹਨ ਦੀ ਸੋਚ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਲਈ ਵੀ ਹੈ।
ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸ਼ਹੀਦਾਂ ਨੇ ਨੌਜਵਾਨ ਉਮਰ ਵਿੱਚ ਆਪਣੀਆਂ ਜਾਨਾਂ ਦੇਸ਼ ‘ਤੇ ਨਿਛਾਵਰ ਕਰਕੇ ਸਾਨੂੰ ਆਜ਼ਾਦੀ ਦਵਾਈ। ਉਨ੍ਹਾਂ ਦੀ ਕੁਰਬਾਨੀ ਕਰਕੇ ਹੀ ਅਸੀਂ ਅੱਜ ਖੁੱਲ੍ਹੀ ਹਵਾ ਵਿੱਚ ਆਜ਼ਾਦੀ ਨਾਲ ਜੀ ਰਹੇ ਹਾਂ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਸ਼ਹੀਦਾਂ ਦੇ ਸਨਮਾਨ ਨਾਲ ਨਾਲ ਪੰਜਾਬੀਆਂ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਕਿਹਾ...









