ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕੱਢਣ ਲਈ ਖ਼ਾਸ ਬੈਠਕ
ਸੰਗਰੂਰ, 22 ਮਾਰਚ 2026: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਆਰਾ ਮਾਰਕਿਟ, ਪ੍ਰਤਾਪ ਨਗਰ ਵਿੱਚ ਖ਼ਾਸ ਮੀਟਿੰਗ ਆਯੋਜਿਤ ਕੀਤੀ ਗਈ।
ਇਸ ਬੈਠਕ ਦੀ ਅਗਵਾਈ ਸ਼੍ਰੀ ਸਤੀਸ਼ ਚੰਦਰ, ਪੀ.ਸੀ.ਐਸ., ਉਪ-ਮੰਡਲ ਮੈਜਿਸਟਰੇਟ, ਸੰਗਰੂਰ ਨੇ ਕੀਤੀ। ਵਿਧਾਨ ਸਭਾ ਹਲਕਾ ਸੰਗਰੂਰ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਮਾਨ ਸਮੇਤ ਹੋਰ ਮੈਂਬਰ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਮੀਟਿੰਗ ਦੌਰਾਨ ਸ੍ਰੀ ਸੁਖਵਿੰਦਰ ਸਿੰਘ ਮਾਨ ਅਤੇ ਸ਼੍ਰੀ ਸਤੀਸ਼ ਚੰਦਰ ਨੇ ਵਪਾਰੀਆਂ ਨਾਲ ਰੂਬਰੂ ਸੰਵਾਦ ਕਰਦੇ ਹੋਏ ਉਨ੍ਹਾਂ ਦੀਆਂ ਦਿੱਕਤਾਂ ਧਿਆਨ ਨਾਲ ਸੁਣੀਆਂ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਅਤੇ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ।”
ਉਨ੍ਹਾਂ ਦੱਸਿਆ ਕਿ ਸਰਕਾਰ ਵਪਾਰਕ ਮਾਹੌਲ ਨੂੰ ਹੋਰ ਆਸਾਨ ਅਤੇ ਪਾਰਦਰਸ਼ੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮਕਸਦ ਨਾਲ ਵਿਧਾਨ ਸਭਾ ਹਲਕਾ ਪੱਧਰ ‘ਤੇ ਟਰੇਡਰਜ਼ ਕਮਿਸ਼ਨ ਬਣਾਇਆ ਗਿਆ ਹੈ, ਤਾਂ ਜੋ ...









