DA ਵਿਵਾਦ ’ਤੇ ਗੱਲਬਾਤ ਦੇ ਆਸਾਰ, AAP ਮੀਡੀਆ ਇੰਚਾਰਜ ਨੇ ਦਿੱਤੇ ਸੰਕੇਤ; CM ਮਾਨ ਮੁਲਾਜ਼ਮਾਂ ਨਾਲ ਮੀਟਿੰਗ ਲਈ ਤਿਆਰ
ਚੰਡੀਗੜ੍ਹ, 3 ਸਤੰਬਰ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਸੂਬਾ ਸਰਕਾਰ ਵਿਚਾਲੇ ਮਹਿੰਗਾਈ ਭੱਤੇ (DA) ਅਤੇ ਇਸ ਦੇ ਬਕਾਏ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਹੁਣ ਗੱਲਬਾਤ ਰਾਹੀਂ ਮਸਲੇ ਦਾ ਹੱਲ ਨਿਕਲਣ ਦੀਆਂ ਸੰਭਾਵਨਾਵਾਂ ਬਣਦੀਆਂ ਨਜ਼ਰ ਆ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ’ਤੇ ਗੱਲਬਾਤ ਕਰਨ ਲਈ ਤਿਆਰ ਹਨ।
ਬਲਤੇਜ ਪੰਨੂ ਮੁਤਾਬਕ ਜਦੋਂ ਵੀ ਮੁਲਾਜ਼ਮ ਜਥੇਬੰਦੀਆਂ ਗੱਲਬਾਤ ਲਈ ਤਿਆਰ ਹੋਣਗੀਆਂ, ਸਰਕਾਰ ਵੱਲੋਂ ਉਨ੍ਹਾਂ ਨਾਲ ਮੀਟਿੰਗ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੇ ਇਸ ਬਿਆਨ ਨੂੰ DA ਦੇ ਮੁੱਦੇ ’ਤੇ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਚੱਲ ਰਹੇ ਤਣਾਅ ਨੂੰ ਗੱਲਬਾਤ ਰਾਹੀਂ ਘਟਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ
ਇਸ ਦੌਰਾਨ DA ਅਤੇ ਮਹਿੰਗਾਈ ਰਾਹਤ (DR) ਨਾਲ ਸਬੰਧਤ ਮਾਮਲਾ ਕਾਨੂੰਨੀ ਪੱਧਰ ’ਤੇ ਵੀ ਅੱਗੇ ਵਧ ਗਿਆ ਹੈ। ਪੰਜਾਬ ਸਰਕਾਰ ਨੇ ...









