ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਤਹਿਤ 1.91 ਲੱਖ ਤੋਂ ਵੱਧ ਵਿਦਿਆਰਥੀਆਂ ਲਈ ₹219 ਕਰੋੜ ਦੀ ਰਕਮ ਜਾਰੀ ਕੀਤੀ: ਡਾ. ਬਲਜੀਤ ਕੌਰ
ਚੰਡੀਗੜ੍ਹ, 21 ਮਾਰਚ 2026: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਮਕਸਦ ਨੂੰ ਅੱਗੇ ਵਧਾਉਂਦੇ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਤਹਿਤ ਮੌਜੂਦਾ ਵਿੱਤੀ ਸਾਲ ਦੌਰਾਨ 1,91,429 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ₹219 ਕਰੋੜ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਰਕਾਰ ਦੀ ਅਨੁਸੂਚਿਤ ਜਾਤੀਆਂ ਅਤੇ ਹੋਰ ਪਿੱਛੜੇ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਪੱਕੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਸਕੀਮ ਦੇ ਮਨੁੱਖੀ ਪੱਖ ਬਾਰੇ ਗੱਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਿਰਫ਼ ਆਰਥਿਕ ਮਦਦ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ ਦੀ ਕਿਰਣ ਹੈ। ਇਸ ਨਾਲ ਕਈ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਦਾ ਮੌਕਾ ਮ...








