ਸੂਬਾ ਪੱਧਰੀ ਸਿਹਤ ਕੈਂਪਾਂ ਤਹਿਤ 37 ਹਜ਼ਾਰ ਸੀਨੀਅਰ ਨਾਗਰਿਕਾਂ ਨੇ ਕਰਵਾਈ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ
ਚੰਡੀਗੜ੍ਹ, 17 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਆਯੋਜਿਤ ਸੂਬਾ ਪੱਧਰੀ ਸਿਹਤ ਜਾਂਚ ਕੈਂਪਾਂ ਦੌਰਾਨ ਲਗਭਗ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਆਪਣੀ ਅਮੂਲ ਧਰੋਹਰ ਸਮਝਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਭਲਾਈ ਸਰਕਾਰ ਦੀਆਂ ਸਭ ਤੋਂ ਮਹੱਤਵਪੂਰਨ ਤਰਜੀਹਾਂ ਵਿੱਚ ਸ਼ਾਮਲ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦਾ ਅਨੁਭਵ ਨਵੀਂ ਪੀੜ੍ਹੀ ਲਈ ਮਾਰਗਦਰਸ਼ਕ ਸਾਬਤ ਹੁੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਜ਼ੁਰਗਾਂ ਨੂੰ ਇਜ਼ਤ, ਸੰਭਾਲ ਅਤੇ ਆਪਣੇਪਣ ਨਾਲ ਜੀਵਨ ਬਤੀਤ ਕਰਨ ਲਈ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਅਤੇ ਸਮਾਜ ਦੋਵਾਂ ਦੀ ਨੈਤਿਕ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ, “ਇਨ੍ਹਾਂ ਉਪਰਾਲਿਆਂ ਰਾਹੀਂ ਅਸੀਂ ...









