ਮਾਨ ਸਰਕਾਰ ਨੇ ਉਸਾਰੀ ਮਜ਼ਦੂਰਾਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਲਈ ਲੱਗਣ ਵਾਲਾ ਸਮਾਂ 165 ਦਿਨਾਂ ਤੋਂ ਘਟਾ ਕੇ ਕੇਵਲ 62 ਦਿਨ ਕਰ ਦਿੱਤਾ ਹੈ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 10 ਮਾਰਚ 2026: ਪੰਜਾਬ ਦੇ ਕਿਰਤ ਮੰਤਰੀ Tarunpreet Singh Sond ਨੇ ਦੱਸਿਆ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਉਸਾਰੀ ਮਜ਼ਦੂਰਾਂ ਦੀ ਭਲਾਈ ਲਈ ਪ੍ਰਕਿਰਿਆਵਾਂ ਨੂੰ ਆਸਾਨ ਬਣਾਉਂਦਿਆਂ ਵੱਡਾ ਸੁਧਾਰ ਕੀਤਾ ਹੈ। ਇਸ ਤਹਿਤ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਲਈ ਲੱਗਣ ਵਾਲਾ ਸਮਾਂ 165 ਦਿਨਾਂ ਤੋਂ ਘਟਾ ਕੇ ਸਿਰਫ਼ 62 ਦਿਨ ਕਰ ਦਿੱਤਾ ਗਿਆ ਹੈ।
ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ Punjab Building and Other Construction Workers Welfare Board ਰਾਹੀਂ ਮਿਲਣ ਵਾਲੇ ਲਾਭਾਂ ਵਿੱਚ ਖਾਸ ਵਾਧਾ ਹੋਇਆ ਹੈ। 1 ਅਪ੍ਰੈਲ 2025 ਤੋਂ ਹੁਣ ਤੱਕ 45,578 ਉਸਾਰੀ ਕਿਰਤੀਆਂ ਨੂੰ ਲਗਭਗ 146.77 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ, ਜੋ ਪਿਛਲੀ ਸਰਕਾਰ ਦੇ ਆਖਰੀ ਸਾਲ ਵਿੱਚ 4,977 ਕਿਰਤੀਆਂ ਨੂੰ ਮਿਲੇ 14.73 ਕਰੋੜ ਰੁਪਏ ਨਾਲੋਂ ਕਰੀਬ ਦਸ ਗੁਣਾ ਵੱਧ ਹੈ।
ਉਨ੍ਹਾਂ ਕਿਹਾ ਕਿ ਇਹ ਅੰਕੜੇ ਮੌਜੂਦਾ ਅਤੇ ਪਿਛਲੀ ਸਰਕਾਰ ਦੀ ਕਾਰਗੁਜ਼ਾਰੀ ਅਤੇ ਵਚਨਬੱਧਤਾ ਵਿਚਲਾ ਅੰਤਰ ਸਪਸ਼ਟ ਤੌਰ ’ਤੇ ਦਰਸਾਉਂਦੇ ਹਨ।
ਪੰਜਾਬ ਵਿਧਾਨ ਸਭਾ...









