ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਤਰੱਕੀ ਬਰਦਾਸ਼ਤ ਨਾ ਕਰ ਸਕਣ ਕਰਕੇ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਕੀਤਾ ਵਾਕਆਊਟ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਵਿਕਾਸ ਕਾਰਜਕ੍ਰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਇਸ ਲਈ ਸਦਨ ਛੱਡ ਕੇ ਚਲੇ ਗਏ ਕਿਉਂਕਿ ਸੂਬੇ ਵਿੱਚ ‘ਆਪ’ ਸਰਕਾਰ ਵੱਲੋਂ ਹੋ ਰਹੀ ਤਰੱਕੀ ਅਤੇ ਵਿਕਾਸ ਨੂੰ ਉਹ ਬਰਦਾਸ਼ਤ ਨਹੀਂ ਕਰ ਸਕਦੇ।
ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਹੀ 30,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜ...









