Friday, July 31Punjabi People

Tag: Punjab News

ਵਾਅਦਾ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਪੰਡੋਰੀ, ਉੱਗੋਕੇ

ਵਾਅਦਾ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਪੰਡੋਰੀ, ਉੱਗੋਕੇ

Breaking News
ਬਰਨਾਲਾ, 8 ਮਾਰਚ 2026: ਵਿਧਾਇਕ ਹਲਕਾ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿੱਤ ਮੰਤਰੀ ਵਲੋਂ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਔਰਤਾਂ ਲਈ ਵੱਡਾ ਤੋਹਫ਼ਾ ਹੈ ਜੋ ਕਿ ਸੂਬੇ ਦੀਆਂ ਔਰਤਾਂ ਦੀ ਆਰਥਿਕ ਖੁਸ਼ਹਾਲੀ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਓਹਨਾਂ ਕਿਹਾ ਕਿ ਇਸ ਤਹਿਤ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਹਨ। ਓਹਨਾਂ ਕਿਹਾ ਕਿ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ਵਿੱਚ ਔਰਤਾਂ ਨੇ ਸਕਰੀਨਾਂ ਰਾਹੀਂ ਇਹ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਨ ਦੇਖਿਆ ਅਤੇ ਜਿਵੇਂ ਹੀ ਵਿੱਤ ਮੰਤਰੀ ਪੰਜਾਬ ਵਲੋਂ ਇਹ ਐਲਾਨ ਕੀਤਾ ਗਿਆ, ਸਾਰੀਆਂ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਭ ਨੇ ਸਰਕਾਰ ਵਲੋਂ ਲਿਆਂਦੀ ਇਸ ਯੋਜਨਾ ਦਾ ਸਵਾਗਤ ਕੀਤਾ। ਇਸ ਮੌਕੇ ਚੇਅਰਮੈਨ ਜ...
ਪੰਜਾਬ ਬਜਟ 2026-27; ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਕੀਤਾ ਗਿਆ ਤਿਆਰ : ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ

ਪੰਜਾਬ ਬਜਟ 2026-27; ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਕੀਤਾ ਗਿਆ ਤਿਆਰ : ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ

Uncategorized
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਬਜਟ ਵਿੱਚ ਬਾਗ਼ਬਾਨੀ ਖੇਤਰ ਲਈ ਕੀਤੀਆਂ ਘੋਸ਼ਣਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਗਲੇ ਦਸ ਸਾਲਾਂ ਲਈ ਖਾਸ ਰੋਡਮੈਪ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਨਵਾਂ ਉਤਸ਼ਾਹ ਅਤੇ ਤੇਜ਼ੀ ਮਿਲੇਗੀ। ਮੰਤਰੀ ਨੇ ਦੱਸਿਆ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗ਼ਬਾਨੀ ਨੂੰ ਪ੍ਰੋਤਸਾਹਿਤ ਕਰਨ ਲਈ ਪੰਜਾਬ ਸਰਕਾਰ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦੇ ਪ੍ਰੋਜੈਕਟ ਅਗਲੇ ਦਸ ਸਾਲਾਂ ਦੌਰਾਨ ਲਾਗੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੌਸਮੀ ਤਬਦੀਲੀਆਂ ਦੇ ਮੱਦੇਨਜ਼ਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਤੀ ਨੂੰ ਹੋਰ ਲਾਭਕਾਰੀ ਬਣਾਉਣ ਲਈ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਮੋਹਿੰਦਰ ਭਗਤ ਨੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਪਹਿਲਕਦਮੀਆਂ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ...
ਪੰਜਾਬ ਦਾ ਬਜਟ 2026-27 ਬੱਚਿਆਂ ਦੇ ਉਜਲੇ ਅਤੇ ਸੁਨਿਹਰੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਤਿਆਰ: ਹਰਜੋਤ ਬੈਂਸ

ਪੰਜਾਬ ਦਾ ਬਜਟ 2026-27 ਬੱਚਿਆਂ ਦੇ ਉਜਲੇ ਅਤੇ ਸੁਨਿਹਰੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਤਿਆਰ: ਹਰਜੋਤ ਬੈਂਸ

Breaking News
ਚੰਡੀਗੜ੍ਹ, 8 ਮਾਰਚ 2026: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਤਬਦੀਲੀ ਅਤੇ ਇਤਿਹਾਸਕ ਕਦਮ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਿੱਖਿਆ ਖੇਤਰ ਲਈ 19,279 ਕਰੋੜ ਰੁਪਏ ਦੇ ਰਿਕਾਰਡ ਬਜਟ ਦੀ ਪ੍ਰਸ਼ੰਸਾ ਕੀਤੀ, ਜੋ ਪਿਛਲੇ ਸਾਲ ਦੇ ਮੁਕਾਬਲੇ 7 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਮਿਸਾਲੀ ਸੁਧਾਰਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ਤੇਜ਼ੀ ਨਾਲ ਢਾਂਚਾਗਤ ਬਦਲਾਅ ਵੱਲ ਅੱਗੇ ਵਧ ਰਹੀ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਬਾਰੇ ਗੱਲ ਕਰਦਿਆਂ ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਲਈ ਤਿਆਰ ਕੀਤਾ ਗਿਆ ਇੱਕ ਮਹੱਤਵਪੂਰਨ ਖਾਕਾ ਹੈ, ਜਿਸ ਵਿੱਚ ਨਵੇਂ ਮੌਕੇ ਅਤੇ ਉਤਕ੍ਰਿਸ਼ਟਤਾ ਦੇ ਰਸਤੇ ਖੁੱਲਦੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਵਾਅਦੇ ਨੂੰ ਹਕੀਕਤ ਵਿੱਚ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਕੂਲੀ ਅਕਾਦਮਿਕ ਨਤੀਜਿਆਂ ਵਿੱਚ ਦੇਸ਼ ਪੱਧਰ ‘ਤੇ ਅੱਗੇ ਰਹਿ ਕੇ ਵੱਡੀ ਪ੍ਰਾਪਤੀ ਕੀਤੀ ਹੈ ਅਤੇ ਇਹ ਬਜਟ ਵ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਹੁਣ ਤੱਕ 234 ਪ੍ਰਿੰਸੀਪਲਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਲਈ ਭੇਜਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਹੁਣ ਤੱਕ 234 ਪ੍ਰਿੰਸੀਪਲਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਲਈ ਭੇਜਿਆ

Uncategorized
ਚੰਡੀਗੜ੍ਹ, 7 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਿੱਖਿਆ ਪਧਤੀਆਂ ਨਾਲ ਜਾਣੂ ਕਰਵਾਉਣਾ ਅਤੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਮੁੱਖ ਮੰਤਰੀ ਨੇ ਇਸ ਦੌਰਾਨ ਕਈ ਸਿਆਸੀ ਮਸਲਿਆਂ ‘ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਬਿਜਲੀ (ਸੋਧ) ਬਿੱਲ 2025 ਦਾ ਸਖ਼ਤ ਵਿਰੋਧ ਕਰੇਗੀ। ਨਾਲ ਹੀ ਉਨ੍ਹਾਂ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ, ਕਾਂਗਰਸ ਅਤੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਵੀ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇਕ ਹੋਰ ਬੈਚ ਸਿਖਲਾਈ ਲਈ ਸਿੰਗਾਪੁਰ ਰਵਾਨਾ ਹੋਇਆ ਹੈ। ਉਨ੍ਹਾਂ ਇਸ ਮੌਕੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁਭਕ...
ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਅਧੀਨ ₹14.16 ਕਰੋੜ ਦੀ ਰਕਮ ਕੀਤੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਅਧੀਨ ₹14.16 ਕਰੋੜ ਦੀ ਰਕਮ ਕੀਤੀ ਜਾਰੀ: ਡਾ. ਬਲਜੀਤ ਕੌਰ

Uncategorized
ਚੰਡੀਗੜ੍ਹ, 7 ਮਾਰਚ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਮਦਦ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਉਹ ਆਪਣੀਆਂ ਧੀਆਂ ਦੇ ਵਿਆਹ ਸਨਮਾਨ ਨਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨ ਤਾਰਨ ਸਮੇਤ 15 ਜ਼ਿਲ੍ਹਿਆਂ ਤੋਂ ਪ੍ਰਾਪਤ ਅਰਜ਼ੀਆਂ ਵਿੱਚੋਂ 2,777 ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਕੈਬਨਿਟ...
ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਸੀਨੀਅਰ ਸਹਾਇਕ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਸੀਨੀਅਰ ਸਹਾਇਕ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 7 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਐਸ.ਐਸ.ਪੀ. ਦਫ਼ਤਰ ਬਰਨਾਲਾ ਦੀ ਸੀ.ਆਰ.ਸੀ. ਸ਼ਾਖਾ ਵਿੱਚ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਜ਼ਿਲ੍ਹਾ ਬਰਨਾਲਾ ਦੇ ਪਿੰਡ ਦਾਨਗੜ੍ਹ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਮੁਤਾਬਕ ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਡਿਊਟੀ ਕਰ ਰਿਹਾ ਹੈ ਅਤੇ ਉਸ ਨੇ ਆਪਣੀ ਨੌਕਰੀ ਦੇ ਸੇਵਾ ਕਾਲ ਵਿੱਚ ਵਾਧਾ ਕਰਵਾਉਣ ਲਈ ਅਰਜ਼ੀ ਦਿੱਤੀ ਸੀ। ਉਸ ਦਾ ਦੋਸ਼ ਹੈ ਕਿ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੇ ਉਸਦੀ ਫਾਈਲ ਅੱਗੇ ਵਧਾਉਣ ਅਤੇ ਸੇਵਾ ਕਾਲ ਵਿੱਚ ਵਾਧਾ ਕਰਵਾਉਣ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਕੇ ਆਪਣਾ ਕੰਮ ਕਰਵਾਉਣਾ ਠੀਕ ਨਾ ਸਮਝਿਆ ਅਤੇ ਇਸ ਬਾਰੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕ...
ਮੋਹਾਲੀ ਦੇ ਆਰੀਅਨ ਦੱਤ ਨੂੰ ਭਾਰਤੀ ਫੌਜ ਦੀ ਮਸ਼ਹੂਰ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤੀ ਮਿਲੀ

ਮੋਹਾਲੀ ਦੇ ਆਰੀਅਨ ਦੱਤ ਨੂੰ ਭਾਰਤੀ ਫੌਜ ਦੀ ਮਸ਼ਹੂਰ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤੀ ਮਿਲੀ

Breaking News
ਚੰਡੀਗੜ੍ਹ, 7 ਮਾਰਚ 2026: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿੱਚ ਹੋਈ ਪਾਸਿੰਗ ਆਊਟ ਪਰੇਡ ਦੌਰਾਨ ਭਾਰਤੀ ਫੌਜ ਦੀ ਮਾਣਯੋਗ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤੀ ਮਿਲੀ। ਇਸ ਮੌਕੇ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਧੀਰਜ ਸੇਠ, ਪੀਵੀਐਸਐਮ, ਏਵੀਐਸਐਮ, ਜੀਓਸੀ-ਇਨ-ਸੀ, ਦੱਖਣੀ ਕਮਾਂਡ ਵੱਲੋਂ ਕੀਤਾ ਗਿਆ। ਆਰੀਅਨ ਦੱਤ ਹੁਣ ਰਸਮੀ ਤੌਰ ‘ਤੇ ਭਾਰਤੀ ਫੌਜ ਦੇ ਅਧਿਕਾਰੀ ਬਣ ਗਏ ਹਨ। ਉਹ ਮੋਹਾਲੀ ਦੇ ਰਹਿਣ ਵਾਲੇ ਹਨ ਅਤੇ ਪ੍ਰੈਕਟਿਸਿੰਗ ਵਕੀਲ ਸ੍ਰੀਮਤੀ ਸੰਗੀਤਾ ਦੱਤ ਅਤੇ ਮਰਹੂਮ ਕਮਾਂਡਰ ਅਮਿਤਾਭ ਦੱਤ ਦੇ ਪੁੱਤਰ ਹਨ। ਆਰੀਅਨ ਨੇ ਫੌਜੀ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਆਪਣੇ ਪਿਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਪਰਿਵਾਰ ਦੀ ਦੂਜੀ ਪੀੜ੍ਹੀ ਵਜੋਂ ਸੈਨਿਕ ਅਧਿਕਾਰੀ ਬਣਨ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੇ ਪਿਤਾ ਨੇ ਭਾਰਤੀ ਜਲ ਸੈਨਾ ਵਿੱਚ ਕਮਾਂਡਰ ਵਜੋਂ ਸੇਵਾ ਨਿਭਾਈ ਸੀ ਅਤੇ 2017 ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ...
ਵਿਜੀਲੈਂਸ ਬਿਊਰੋ ਨੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਡਰੱਗ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਡਰੱਗ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 7 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੇ ਤਹਿਤ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਬਠਿੰਡਾ ਸਥਿਤ ਰੈਡੀਨੈਕਸ ਲਾਈਫ ਸਾਇੰਸਜ਼ ਪ੍ਰਾਈਵੇਟ ਲਿਮਟਿਡ ਦਾ ਡਾਇਰੈਕਟਰ ਹੈ ਅਤੇ ਉਸਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਦੀ ਤਿਆਰੀ ਕਰ ਰਹੀ ਹੈ। ਦੋਸ਼ਾਂ ਅਨੁਸਾਰ ਮੁਲਜ਼ਮ ਡਰੱਗ ਇੰਸਪੈਕਟਰ ਨੇ ਰੇਡ ਦੌਰਾਨ ਕੰਪਨੀ ਨੂੰ ਸੀਲ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੰਪਨੀ ਤੋਂ ਸੀਲ ਹਟਾਉਣ ਦੇ ਬਦਲੇ ਮੁਲਜ਼ਮ ਉਸ ਤੋਂ ਹਰ ਮਹੀਨੇ ਦੋ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਰਿਸ਼ਵਤ ਦ...
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੜਕੀਆਂ ਨੂੰ ਸਮਾਜਿਕ-ਆਰਥਿਕ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ

ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੜਕੀਆਂ ਨੂੰ ਸਮਾਜਿਕ-ਆਰਥਿਕ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ

Breaking News
ਚੰਡੀਗੜ੍ਹ /ਲੁਧਿਆਣਾ, 7 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੜਕੀਆਂ ਨੂੰ ਪੰਜਾਬ ਦੇ ਚਮਕਦੇ ਭਵਿੱਖ ਦੀ ਨਿਰਮਾਣ ਪ੍ਰਕਿਰਿਆ ਵਿੱਚ ਬਰਾਬਰ ਦੀ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਅਰਥਵਿਵਸਥਾ ਅਤੇ ਰਾਜਨੀਤੀ ਵਿੱਚ ਔਰਤਾਂ ਦੀ ਭਾਗੀਦਾਰੀ ਤੋਂ ਬਿਨਾਂ ਸੂਬਾ ਦੇਸ਼ ਦਾ ਅਗੇਤਰੀ ਸੂਬਾ ਨਹੀਂ ਬਣ ਸਕਦਾ। ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉਹਨਾਂ ਰੁਕਾਵਟਾਂ ਨੂੰ ਦੂਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ ਜੋ ਔਰਤਾਂ ਨੂੰ ਮਹੱਤਵਪੂਰਨ ਖੇਤਰਾਂ ਵਿੱਚ ਅੱਗੇ ਵਧਣ ਤੋਂ ਰੋਕਦੀਆਂ ਸਨ। ਉਨ੍ਹਾਂ ਦੱਸਿਆ ਕਿ ਸਰਕਾਰੀ ਨੌਕਰੀਆਂ ਵਿੱਚ ਪੂਰੀ ਤਰ੍ਹਾਂ ਮੈਰਿਟ ਤੇ ਯੋਗਤਾ ਦੇ ਆਧਾਰ ‘ਤੇ ਭਰਤੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਦਿੱਤੀਆਂ 63,000 ਤੋਂ ਵੱਧ ਨੌਕਰੀਆਂ ਵਿੱਚੋਂ ਵੱਡੀ ਗਿਣਤੀ ਕੁੜੀਆਂ ਨੂੰ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੈਰ-ਜ਼ਰੂਰੀ ਸ਼ਰਤਾਂ ਹਟਾਉਣ ਨਾਲ ਹੁਣ ਔਰਤਾਂ ਲਈ ਅੱਗ ਬੁਝਾਊ ਸੇਵਾਵਾਂ ਵਿੱਚ ਭਰਤੀ ਦਾ ਰ...
Punjabi: ਕਾਂਗਰਸ ਨੇ ਦਲਿਤਾਂ ਅਤੇ ਗਰੀਬ ਵਰਗ ਨੂੰ ਸਿਰਫ਼ ਵੋਟਾਂ ਲਈ ਹੀ ਵਰਤਿਆ: ਹਰਭਜਨ ਸਿੰਘ ਈਟੀਓ

Punjabi: ਕਾਂਗਰਸ ਨੇ ਦਲਿਤਾਂ ਅਤੇ ਗਰੀਬ ਵਰਗ ਨੂੰ ਸਿਰਫ਼ ਵੋਟਾਂ ਲਈ ਹੀ ਵਰਤਿਆ: ਹਰਭਜਨ ਸਿੰਘ ਈਟੀਓ

Uncategorized
ਚੰਡੀਗੜ੍ਹ, 6 ਮਾਰਚ 2026: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫ਼ੈਸਲੇ ਦੀ ਤਿੱਖੀ ਆਲੋਚਨਾ ਕੀਤੀ ਹੈ। ਮੰਤਰੀਆਂ ਨੇ ਕਿਹਾ ਕਿ ਵਿਰੋਧੀ ਧਿਰ ਦਾ ਇਹ ਵਿਘਨਕਾਰੀ ਰਵੱਈਆ ਅਤੇ ਬੇਲੋੜੀ ਨਾਅਰੇਬਾਜ਼ੀ ਸਿਰਫ਼ ਇਸ ਲਈ ਹੈ ਤਾਂ ਜੋ ਸੂਬਾ ਸਰਕਾਰ ਦੀਆਂ ਵਿਕਾਸ ਮੁਹਿੰਮਾਂ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਸੂਬੇ ਦੇ ਖਜ਼ਾਨੇ ਜਾਂ ਲੋਕ ਭਲਾਈ ਦੀ ਥਾਂ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਪਾਲਣ ਲਈ ਜਾਣੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਰੋਤਾਂ ਦੀ ਖੁੱਲ੍ਹੀ ਲੁੱਟ ਹੋਣ ਦਿੱਤੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਤੀ ਅਨੁਸ਼ਾਸਨ ਅਤੇ ਅਸਲ ਵਿਕਾਸ ਉੱਤੇ ਧਿਆਨ ਦੇ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਹਾਸ਼ੀਏ ’ਤੇ ਪਹੁੰਚ ਚੁੱਕੀ ਕਾਂਗਰਸ ਪੰਜਾਬ ਵਿੱਚ ਵੀ ਆਪਣੇ ਲੋਕ ਵਿਰੋਧੀ ਅਤੇ ਦਲਿਤ ਵਿਰੋਧੀ ਰੁਖ ਕਾ...