ਕੈਬਨਿਟ ਮੰਤਰੀਆਂ ਅਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸ਼ਰਧਾਲੂਆਂ ਨਾਲ ਭਰੀ ਵਿਸ਼ੇਸ਼ ਟ੍ਰੇਨ ਨੂੰ ਬਨਾਰਸ ਵੱਲ ਰਵਾਨਾ ਕੀਤਾ
ਚੰਡੀਗੜ੍ਹ/ਜਲੰਧਰ, 29 ਜਨਵਰੀ 2026: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸ਼ਰਧਾਲੂਆਂ ਲਈ ਬਨਾਰਸ ਜਾਣ ਵਾਲੀ ਵਿਸ਼ੇਸ਼ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਸਰਬ-ਸਾਂਝੀਵਾਲਤਾ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲ ਕੇ ਆਦਰਸ਼ਵਾਦੀ ਸਮਾਜ ਦੀ ਸਿਰਜਣਾ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਡਾ. ਇਸ਼ਾਂਕ ਕੁਮਾਰ, ਸਾਬਕਾ ਮੰਤਰੀ ਬਲਕਾਰ ਸਿੰਘ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੀ ਹਾਜ਼ਰ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ...




