ਕੇਂਦਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ, ਦੋ ਪ੍ਰਾਜੈਕਟਾਂ ਨੂੰ ਹਰੀ ਝੰਡੀ।
ਚੰਡੀਗੜ੍ਹ /ਲੁਧਿਆਣਾ 28 ਜਨਵਰੀ 2026: ਧੂਰੀ ਵਿੱਚ ਦੋ ਮਹੱਤਵਪੂਰਨ ਰੇਲਵੇ ਓਵਰਬ੍ਰਿਜਾਂ ਦੇ ਨਿਰਮਾਣ ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਸਬੰਧੀ ਐਲਾਨ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਪ੍ਰਾਜੈਕਟ ਆਵਾਜਾਈ ਪ੍ਰਣਾਲੀ ਨੂੰ ਸੁਚੱਜਾ ਬਣਾਉਣ ਦੇ ਨਾਲ-ਨਾਲ ਪੰਜਾਬ ਦੀ ਆਰਥਿਕ ਵਿਕਾਸ ਪ੍ਰਕਿਰਿਆ ਨੂੰ ਵੀ ਤੇਜ਼ੀ ਨਾਲ ਅੱਗੇ ਵਧਾਉਣਗੇ।
ਉਨ੍ਹਾਂ ਦੱਸਿਆ ਕਿ ਦਿੱਲੀ–ਅੰਮ੍ਰਿਤਸਰ ਸਾਹਿਬ ਮੁੱਖ ਰੇਲਵੇ ਲਾਈਨ ’ਤੇ ਸਥਿਤ ਦੋਰਾਹਾ ਵਿਖੇ ਬਣਨ ਵਾਲੇ ਰੇਲਵੇ ਓਵਰਬ੍ਰਿਜ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਲਗਭਗ 70 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਪ੍ਰਾਜੈਕਟ ਲਈ ਠੇਕੇਦਾਰ ਵੱਲੋਂ ਮਸ਼ੀਨਰੀ ਤਾਇਨਾਤ ਕਰਕੇ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਪੁਲ ਦੇ ਤਿਆਰ ਹੋਣ ਨਾਲ ਮਾਲਵਾ ਖੇਤਰ ਦੇ ਲੋਕਾਂ ਅਤੇ ਚੰਡੀਗੜ੍ਹ, ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਨੂੰ ਵੱਡੀ ਸੁਵਿਧਾ ਮਿਲੇਗੀ।
ਇਸ ਤੋਂ ਇਲਾਵਾ ਧੂਰੀ ਸ਼ਹਿਰ ਵਿੱਚ 54 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਦੀ ਜੀ.ਏ.ਡੀ. (GAD) ਮਨਜ਼ੂਰੀ ਵੀ ਮਿਲ ਚੁੱਕੀ ਹੈ ਅਤੇ ਆਉਣ ਵਾਲੇ...
