ਮੁੱਖ ਮੰਤਰੀ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਦੂਜਾ ਦਿਨ, ਸਰਕਾਰੀ ਡਿਗਰੀ ਕਾਲਜ ਦਾ ਰੱਖਿਆ ਨੀਂਹ ਪੱਥਰ
ਅਜਨਾਲਾ, 19 ਜਨਵਰੀ 2026: ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਦਹਾਕਿਆਂ ਤੱਕ ਮਿਲ ਕੇ ਪੰਜਾਬ ਦੀਆਂ ਸੰਸਥਾਵਾਂ ਨੂੰ ਖੋਖਲਾ ਕੀਤਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੀ ਭਾਲ ਲਈ ਵਿਦੇਸ਼ਾਂ ਭੇਜਣ ਲਈ ਮਜਬੂਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਕਾਲਜ ਆਮ ਆਦਮੀ ਪਾਰਟੀ (AAP) ਦੀ ਸਰਕਾਰ ਦੇ ਸਿੱਖਿਆ, ਰੋਜ਼ਗਾਰ ਅਤੇ ਜਨਤਕ ਭਲਾਈ ਦੇ ਸੰਕਲਪ ਨੂੰ ਦਰਸਾਉਂਦਾ ਹੈ। ਇਸ ਕਾਲਜ ਦਾ ਨਾਮ ਸਤਿਕਾਰਯੋਗ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ ‘ਤੇ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਸਰਕਾਰ ਹਰ ਸੰਭਵ ਸਹੂਲਤ ਅਤੇ ਸਹਾਇਤਾ ਦੇਵੇਗੀ, ਉੱਥੇ ਹਰ ਪੰਜਾਬੀ ਲਈ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਪੰਜਾਬ ਨੂੰ ‘ਰੰਗਲਾ ਪੰਜਾਬ’ ਵਿੱਚ ਬਦਲਿਆ ਜਾ ਸਕੇ ਅਤੇ ਬੱਚਿਆਂ ਨੂੰ ਚੰਗੇ ਭਵਿੱਖ ਲਈ ਵਿਦੇਸ਼ ਜਾਣ ਤੋਂ ਬਚਾਇਆ ਜਾ ਸਕੇ।ਇਸ ਸਮਾ...




