ਲੋਕਾਂ ਲਈ ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਵੱਲੋਂ ਸਟੈਂਪ ਡਿਊਟੀ 8% ਤੋਂ ਘਟਾ ਕੇ ਕੀਤੀ 1%
ਮੋਹਾਲੀ 15 ਜਨਵਰੀ 2026: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੋਹਾਲੀ ਦੀਆਂ 24 ਤੋਂ ਵੱਧ ਕੋ-ਆਪਰੇਟਿਵ ਸੁਸਾਇਟੀਆਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਨੇ ਸਟੈਂਪ ਡਿਊਟੀ ਨੂੰ 8 ਫੀਸਦੀ ਤੋਂ ਘਟਾ ਕੇ 1 ਫੀਸਦੀ ਕਰ ਦਿੱਤਾ ਹੈ।
ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਲੋਕਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਮੋਹਾਲੀ ਦੀਆਂ ਕੋ-ਆਪਰੇਟਿਵ ਸੁਸਾਇਟੀਆਂ ਵਿੱਚ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਕਾਫੀ ਜ਼ਿਆਦਾ ਹੈ। ਇਸ ਮਸਲੇ ਨੂੰ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ, ਜਿਸ ’ਤੇ ਸਹਿਮਤੀ ਬਣਨ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ।
ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ 31 ਜਨਵਰੀ ਤੱਕ ਸਿਰਫ 1 ਫੀਸਦੀ ਸਟੈਂਪ ਡਿਊਟੀ ਦੇ ਕੇ ਰਜਿਸਟ੍ਰੇਸ਼ਨ ਕਰਵਾਉਣ ਦਾ ਮੌਕਾ ਮਿਲੇਗਾ, ਜਦਕਿ ਫਰਵਰੀ ਮਹੀਨੇ ਤੋਂ ਇਹ ਦਰ 2 ਫੀਸਦੀ ਹੋ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਲਦੀ ਤੋਂ ਜਲਦੀ ਆਪਣੀ ਰਜਿਸਟ੍ਰੇਸ਼ਨ ਕਰਵਾ ਲੈਣ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮੋਹਾਲੀ ਵਿੱਚ ਤੇ...









