Wednesday, July 29Punjabi People

Tag: Punjab News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

Breaking News
ਚੰਡੀਗੜ੍ਹ, 23 ਦਸੰਬਰ:- ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ।ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ।ਮੁੱਖ ਮੰਤਰੀ ਨੇ ਕਿਹਾ ਕਿ...

ਤਕਨੀਕ-ਸੰਚਾਲਿਤ ਜਣੇਪਾ ਦੇਖਭਾਲ ਦਾ ਵਿਸਤਾਰ ਕਰੇਗਾ ਪੰਜਾਬ, ਜਣੇਪਾ ਮੌਤ ਦਰ ਨੂੰ ਘਟਾਉਣ ਲਈ ਟੀਚਾ ਕੀਤਾ ਨਿਰਧਾਰਤ

Health
ਚੰਡੀਗੜ੍ਹ, 23 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਔਰਤਾਂ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸਹੂਲਤਾਂ ’ਤੇ ਪ੍ਰਮਾਣਿਤ ਤਕਨਾਲੋਜੀ-ਅਧਾਰਤ ਦਖਲ ਦੇ ਰਾਜ ਵਿਆਪੀ ਵਿਸਥਾਰ ਦਾ ਐਲਾਨ ਕੀਤਾ।‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਡਾਇਰੈਕਟੋਰੇਟ ਦੇ ਸਹਿਯੋਗ ਨਾਲ ‘ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਘਟਾਉਣ ਲਈ ਤਕਨੀਕੀ ਦਖਲਅੰਦਾਜ਼ੀ’ ਵਿਸ਼ੇ ’ਤੇ ਕਰਵਾਈ ਰਾਜ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ, ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵੱਲੋਂ ਮਾਵਾਂ ਦੀ ਮੌਤ, ਖਾਸ ਕਰਕੇ ਪੋਸਟ –ਪਾਰਟਮ ਹੈਮਰੇਜ(ਪੀ.ਪੀ.ਐਚ.) ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਹਰ ਢੁਕਵੇਂ ਤਕਨੀਕੀ ਹੱਲ ਅਪਣਾਏ ਜਾਣਗੇ। ਪੰਜਾਬ ਵਿੱਚ ਇਸ ਵੇਲੇ ਪ੍ਰਤੀ ਇੱਕ ਲੱਖ ਜੀਵਤ ਜਣੇਪਿਆਂ ਵਿੱਚ 95 ਐਮ.ਐਮ.ਆਰ. ਦਰਜ ਹੈ, ਜਦੋਂ ਕਿ ਰਾਸ਼ਟਰੀ ਔਸਤ 88 ਹੈ।ਡਾ. ਬ...
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

Uncategorized
ਚੰਡੀਗੜ੍ਹ, 22 ਦਸੰਬਰ :– ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਹੀ ਵੱਡੀਆਂ ਤੇ ਮਹਾਨ ਕੁਰਬਾਨੀਆਂ ਕੀਤੀਆਂ ਸਨ। ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਦੇਸ਼, ਭਾਈਚਾਰੇ ਜਾਂ ਇੱਕ ਵਿਚਾਰਧਾਰਾ ਤੱਕ ਮਹਿਦੂਦ ਨਹੀਂ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰਾਸ਼ਟਰੀ ਪੱਧਰ ’ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਨਾਉਣ ਦੀਆਂ ਭਾਵਨਾਵਾਂ ਦਾ ਅਸੀਂ ਸਤਿਕਾਰ ਕਰਦੇ ਹਾਂ, ਪਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਯਾਦ ਕਰਨਾ ਸਿੱਖ ਧਰਮ ਦੀਆਂ ਪਰੰਪਰਾਵਾਂ ਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ। ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੇ ਨਾਮ ਸਬੰਧੀ ਢੁਕਵਾਂ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ...

ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

Breaking News
ਚੰਡੀਗੜ੍ਹ, 20 ਦਸੰਬਰ 2025 ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਵਾਨਗੀ ਤਹਿਤ ਏ. ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ‘ਚੋਂ 729 ਖਾਲੀ ਅਸਾਮੀਆਂ ਅਤੇ  ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ‘ਚੋਂ 839 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ। ਇਸ ਪਹਿ...