‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 221ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 595 ਥਾਵਾਂ ’ਤੇ ਛਾਪੇਮਾਰੀ; 389 ਗ੍ਰਿਫ਼ਤਾਰ
ਚੰਡੀਗੜ੍ਹ, 30 ਅਗਸਤ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਿਆਂ ਤੋਂ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਤਹਿਤ ਅੱਜ ਵੱਡੀ ਕਾਰਵਾਈ ਕੀਤੀ ਗਈ। ਸੂਬੇ ਵਿੱਚ ਜਾਰੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 221ਵੇਂ ਦਿਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਗੈਂਗਸਟਰਾਂ ਦੇ ਸਹਿਯੋਗੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ ਵਿਅਕਤੀਆਂ ਨਾਲ ਸਬੰਧਤ 595 ਥਾਵਾਂ ’ਤੇ ਛਾਪੇਮਾਰੀ ਕੀਤੀ।
ਪੁਲਿਸ ਅਨੁਸਾਰ, ਅੱਜ ਦੀ ਕਾਰਵਾਈ ਦੌਰਾਨ 389 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ 16 ਹਥਿਆਰ ਬਰਾਮਦ ਕੀਤੇ ਗਏ। ਇਸ ਦੇ ਨਾਲ ਹੀ 176 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਛਾਪੇਮਾਰੀ ਦੌਰਾਨ ਪੁਲਿਸ ਨੇ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ-ਗੈਂਗ...









