ਪੰਜਾਬ ਪੁਲਿਸ ਦੀ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 572 ਥਾਵਾਂ ’ਤੇ ਛਾਪੇ; 384 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 29 ਅਗਸਤ 2026: ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਤਹਿਤ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ‘ਗੈਂਗਸਟਰ ’ਤੇ ਵਾਰ’ ਮੁਹਿੰਮ ਦੇ 220ਵੇਂ ਦਿਨ ਪੁਲਿਸ ਟੀਮਾਂ ਨੇ ਗੈਂਗਸਟਰਾਂ ਦੇ ਸਹਿਯੋਗੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ ਵਿਅਕਤੀਆਂ ਨਾਲ ਸਬੰਧਤ 572 ਥਾਵਾਂ ’ਤੇ ਛਾਪੇਮਾਰੀ ਕੀਤੀ।
ਪੁਲਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਇਸ ਕਾਰਵਾਈ ਦੌਰਾਨ ਤਿੰਨ ਹਥਿਆਰਾਂ ਸਮੇਤ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 65,657 ਹੋ ਗਈ ਹੈ। ਇਸ ਤੋਂ ਇਲਾਵਾ ਪੁਲਿਸ ਨੇ 200 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ।
ਕਾਰਵਾਈ ਦੌਰਾਨ ਪੁਲਿਸ ਨੇ ਪੰਜ ਭਗੌੜੇ ਅਪਰਾਧੀਆਂ (POs) ਨੂੰ ਵੀ ਕਾਬੂ ਕੀਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਨਾਲ ਜੁੜੇ ਵਿਅਕਤੀਆਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ...









