Monday, September 14Punjabi People

Tag: Punjab News

ਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਹੈਰੋਇਨ ਤਸਕਰੀ ਕਰਨ ਵਾਲੇ ਦੋ ਮਾਡਿਊਲ ਬੇਨਕਾਬ; 6 ਗ੍ਰਿਫ਼ਤਾਰ

ਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਹੈਰੋਇਨ ਤਸਕਰੀ ਕਰਨ ਵਾਲੇ ਦੋ ਮਾਡਿਊਲ ਬੇਨਕਾਬ; 6 ਗ੍ਰਿਫ਼ਤਾਰ

Breaking News, Punjab News
ਅੰਮ੍ਰਿਤਸਰ, 28 ਅਗਸਤ 2026: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿੱਚ ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਤਸਕਰੀ ਨਾਲ ਜੁੜੇ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC), ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਪੁਲਿਸ ਨੇ ਦੋਵਾਂ ਕਾਰਵਾਈਆਂ ਦੌਰਾਨ ਕੁੱਲ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਅਤੇ ਜਾਂਚ ਦੌਰਾਨ ਪੁਲਿਸ ਨੇ 2.920 ਕਿਲੋਗ੍ਰਾਮ ਹੈਰੋਇਨ ਅਤੇ 8 ਉੱਚ-ਗੁਣਵੱਤਾ ਵਾਲੀਆਂ ਪਿਸਤੌਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਹ ਕਾਰਵਾਈ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ’ਤੇ ਨਕੇਲ ਕੱਸਣ ਵੱਲ ਇੱਕ ਅਹਿਮ ਕਦਮ ਹੈ। 6 ਮੁਲਜ਼ਮ ਗ੍ਰਿਫ਼ਤਾਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਇੰਦਰਪਾਲ ਸਿੰਘ ਅਤੇ ਸਿਕੰਦਰਜੀਤ ਸਿੰਘ, ਦੋਵੇਂ ਵਾਸੀ ਪਿੰਡ ਭਿੰਡੀ ਔਲਖ, ਅੰਮ੍ਰਿਤਸਰ; ਹੈਪੀ ਸਿੰਘ ਉਰਫ਼ ਵੀਰਪਾਲ ਸਿੰਘ, ਵਾਸੀ ਕੱਕੜ, ਅ...
‘ਆਪ’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ

‘ਆਪ’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ

Breaking News, Punjab News
ਚੰਡੀਗੜ੍ਹ, 27 ਅਗਸਤ 2026: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੌਜੂਦਾ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਸਬੀਰ ਸਿੰਘ ਗੜ੍ਹੀ ਨੂੰ ਇਹ ਜ਼ਿੰਮੇਵਾਰੀ ਅਜਿਹੇ ਸਮੇਂ ਦਿੱਤੀ ਗਈ ਹੈ ਜਦੋਂ ਸਿਆਸੀ ਪਾਰਟੀਆਂ ਵੱਲੋਂ ਵਿਧਾਨ ਸਭਾ ਚੋਣਾਂ ਲਈ ਆਪਣੇ ਸੰਗਠਨਾਂ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਚਮਕੌਰ ਸਾਹਿਬ ਹਲਕਾ ਪੰਜਾਬ ਦੀ ਸਿਆਸਤ ਵਿੱਚ ਖਾਸ ਮਹੱਤਵ ਰੱਖਦਾ ਹੈ। ਇਸ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਚੋਣ ਲੜ ਚੁੱਕੇ ਹਨ। ਦਲਿਤ ਨੇਤਾ ਨੂੰ ਅਹਿਮ ਜ਼ਿੰਮੇਵਾਰੀ ਗੜ੍ਹੀ ਨੂੰ ਚਮਕੌਰ ਸਾਹਿਬ ਦੀ ਜ਼ਿੰਮੇਵਾਰੀ ਸੌਂਪੇ ਜਾਣ ਨੂੰ ‘ਆਪ’ ਦੀ ਸੰਗਠਨਾਤਮਕ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।...
ਵਿਰੋਧੀ ਧਿਰ ਦੇ ਕਿਸੇ ਵੀ ਮੈਂਬਰ ਨੂੰ ਸਦਨ ’ਚ ਦਾਖ਼ਲ ਹੋਣ ਤੋਂ ਨਹੀਂ ਰੋਕਿਆ ਗਿਆ: CM ਨਾਇਬ ਸਿੰਘ ਸੈਣੀ

ਵਿਰੋਧੀ ਧਿਰ ਦੇ ਕਿਸੇ ਵੀ ਮੈਂਬਰ ਨੂੰ ਸਦਨ ’ਚ ਦਾਖ਼ਲ ਹੋਣ ਤੋਂ ਨਹੀਂ ਰੋਕਿਆ ਗਿਆ: CM ਨਾਇਬ ਸਿੰਘ ਸੈਣੀ

Haryana news
ਚੰਡੀਗੜ੍ਹ, 27 ਅਗਸਤ 2026: ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੱਤਾਧਾਰੀ ਧਿਰ ਅਤੇ ਕਾਂਗਰਸ ਵਿਚਾਲੇ ਤਣਾਅ ਦੇ ਮਾਹੌਲ ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਾਂਗਰਸ ਵੱਲੋਂ ਲਗਾਏ ਗਏ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਵਿਰੋਧੀ ਧਿਰ ਦੇ ਆਗੂਆਂ ਅਤੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਅਤੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਜਾਂ ਕਿਸੇ ਹੋਰ ਕਾਂਗਰਸੀ ਮੈਂਬਰ ਨੂੰ ਸਦਨ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਸਾਰੇ ਮੈਂਬਰਾਂ ਨੂੰ ਪੂਰੇ ਸਤਿਕਾਰ ਨਾਲ ਵਿਧਾਨ ਸਭਾ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਉਨ੍ਹਾਂ ਕਾਂਗਰਸ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਸੱਚਾਈ ਘਟਨਾ ਨਾਲ ਸਬੰਧਤ ਵੀਡੀਓ ਫੁਟੇਜ ਤੋਂ ਸਾਹਮਣੇ ਆ ਸਕਦੀ ਹੈ। ‘ਕਾਂਗਰਸ ਦਾ ਏਜੰਡਾ ਪਹਿਲਾਂ ਤੋਂ ਤੈਅ’ ਨਾਇਬ ਸਿੰਘ ਸੈਣੀ ਨੇ ਕਿਹ...
ਪੰਜਾਬ ਦੇ 1,746 ਹੋਰ ਨੌਜਵਾਨ ਬਣੇ ਪੁਲਿਸ ਮੁਲਾਜ਼ਮ, CM ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ 1,746 ਹੋਰ ਨੌਜਵਾਨ ਬਣੇ ਪੁਲਿਸ ਮੁਲਾਜ਼ਮ, CM ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰ

Breaking News, Punjab News
ਜਲੰਧਰ, 27 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਪੰਜਾਬ ਪੁਲਿਸ ਵਿੱਚ ਨਵੀਂ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਸਮਾਗਮ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਹੋਈ ਪਾਸਿੰਗ ਆਊਟ ਪਰੇਡ ਦੌਰਾਨ ਕਰਵਾਇਆ ਗਿਆ। ਮੁੱਖ ਮੰਤਰੀ ਨੇ ਇਸ ਮੌਕੇ ਨਵੇਂ ਭਰਤੀ ਹੋਏ ਜਵਾਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਇਮਾਨਦਾਰੀ, ਸਮਰਪਣ ਅਤੇ ਪੇਸ਼ੇਵਰ ਭਾਵਨਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਰਤੀ ਸੂਬਾ ਸਰਕਾਰ ਦੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਅਤੇ ਨਿਰੋਲ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਣ ਦੀ ਨੀਤੀ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ 70,840 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਰੱਖਣ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਤਾਂ ਜੋ ਯੋਗਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ ਸਰਕਾਰੀ ਸੇਵਾ ਵਿੱਚ ਆਉਣ ਦਾ ਮੌਕਾ ਮਿਲ ਸਕੇ। ਪੰਜਾਬ ਪੁਲਿਸ ਵਿੱਚ ਹੁਣ ਤੱਕ 1...
ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਲਈ 6 ਸਤੰਬਰ ਨੂੰ ਸੂਬੇ ਭਰ ਦੇ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਲਈ 6 ਸਤੰਬਰ ਨੂੰ ਸੂਬੇ ਭਰ ਦੇ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

Punjab News
ਮਾਲੇਰਕੋਟਲਾ, 27 ਅਗਸਤ 2026: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ 6 ਸਤੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਪਹਿਲਾਂ ਤੋਂ ਦਰਜ ਜਾਣਕਾਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਤਰੁੱਟੀ ਨੂੰ ਠੀਕ ਕਰਨਾ ਹੈ। ਵਿਸ਼ੇਸ਼ ਕੈਂਪਾਂ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ (BLO) ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ। ਨਾਗਰਿਕ ਇਨ੍ਹਾਂ ਅਧਿਕਾਰੀਆਂ ਕੋਲ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ, ਪਹਿਲਾਂ ਦਰਜ ਵੇਰਵਿਆਂ ਵਿੱਚ ਸੋਧ ਕਰਵਾਉਣ, ਅਯੋਗ ਜਾਂ ਗਲਤ ਤਰੀਕੇ ਨਾਲ ਦਰਜ ਨਾਮ ਹਟਾਉਣ ਅਤੇ ਹੋਰ ਤਰੁੱਟੀਆਂ ਸਬੰਧੀ ਆਪਣੇ ਦਾਅਵੇ ਜਾਂ ਇਤਰਾਜ਼ ਪੇਸ਼ ਕਰ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 6 ਸਤੰਬਰ ਨੂੰ ਆਪਣੇ ਨਜ਼ਦੀਕੀ ਪੋਲਿੰਗ ਸ...
ਪ੍ਰਸਿੱਧ ਹਰਿਆਣਵੀ ਗਾਇਕ ਤੇ ਯੂਟਿਊਬਰ ਅੰਕਿਤ ਬਾਲੀਆਂ ਦੀ ਗੋਲੀ ਮਾਰ ਕੇ ਹੱਤਿਆ

ਪ੍ਰਸਿੱਧ ਹਰਿਆਣਵੀ ਗਾਇਕ ਤੇ ਯੂਟਿਊਬਰ ਅੰਕਿਤ ਬਾਲੀਆਂ ਦੀ ਗੋਲੀ ਮਾਰ ਕੇ ਹੱਤਿਆ

Entertainment, Haryana news
ਚੰਡੀਗੜ੍ਹ, 27 ਅਗਸਤ 2026: ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿੱਚ ਪ੍ਰਸਿੱਧ ਹਰਿਆਣਵੀ ਗਾਇਕ ਅਤੇ ਯੂਟਿਊਬਰ ਅੰਕਿਤ ਬਾਲੀਆਂ ਦੀ ਗੋਲੀ ਮਾਰ ਕੇ ਹੱਤਿਆ ਦੇ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਕਤਲ ਤੋਂ ਕੁਝ ਸਮੇਂ ਬਾਅਦ ਸੋਨੀਪਤ ਦੇ ਰਹਿਣ ਵਾਲੇ ਅਤੇ ਹਰਿਆਣਾ ਦੇ ਗੋਗੀ ਗੈਂਗ ਨਾਲ ਕਥਿਤ ਤੌਰ ’ਤੇ ਜੁੜੇ ਭੋਲੂ ਸ਼ਾਹਪੁਰੀਆ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇੱਕ ਪੋਸਟ ਸਾਹਮਣੇ ਆਈ, ਜਿਸ ਵਿੱਚ ਉਸ ਨੇ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। ਸੋਸ਼ਲ ਮੀਡੀਆ ’ਤੇ ਕੀਤੀ ਗਈ ਇਸ ਪੋਸਟ ਵਿੱਚ ਦੋਸ਼ ਲਗਾਇਆ ਗਿਆ ਕਿ ਅੰਕਿਤ ਬਾਲੀਆਂ ਉਨ੍ਹਾਂ ਦੇ ਵਿਰੋਧੀ ਧੜੇ ਦਾ ਸਮਰਥਨ ਕਰਦਾ ਸੀ। ਪੋਸਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਕਿ ਅੰਕਿਤ ਨੇ ਗੋਗੀ ਗੈਂਗ ਨਾਲ ਸਬੰਧਤ ਇੱਕ ਘਟਨਾ ਬਾਰੇ ਗੀਤ ਲਿਖਿਆ ਸੀ। ਇਸ ਦੇ ਨਾਲ ਹੀ ਪੋਸਟ ਰਾਹੀਂ ਉਨ੍ਹਾਂ ਲੋਕਾਂ ਨੂੰ ਧਮਕੀ ਵੀ ਦਿੱਤੀ ਗਈ ਜੋ ਕਥਿਤ ਤੌਰ ’ਤੇ ਉਨ੍ਹਾਂ ਦੇ ਵਿਰੋਧੀਆਂ ਦਾ ਸਮਰਥਨ ਕਰਦੇ ਹਨ। ਹਾਲਾਂਕਿ, ਪੁਲਿਸ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੇ ਗਏ ਇਸ ਦਾਅਵੇ ਦੀ ਅਜੇ ਤੱਕ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਲਈ ਜਾਂਚ ਪੂ...
‘ਗੈਂਗਸਟਰਾਂ ’ਤੇ ਵਾਰ’ ਦਾ 219ਵਾਂ ਦਿਨ: ਪੰਜਾਬ ਪੁਲਿਸ ਦੀ 608 ਟਿਕਾਣਿਆਂ ’ਤੇ ਛਾਪੇਮਾਰੀ, 397 ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਦਾ 219ਵਾਂ ਦਿਨ: ਪੰਜਾਬ ਪੁਲਿਸ ਦੀ 608 ਟਿਕਾਣਿਆਂ ’ਤੇ ਛਾਪੇਮਾਰੀ, 397 ਗ੍ਰਿਫ਼ਤਾਰ

Punjab News
ਚੰਡੀਗੜ੍ਹ, 27 ਅਗਸਤ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਪੰਜਾਬ ਪੁਲਿਸ ਦੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 219ਵੇਂ ਦਿਨ ਪੁਲਿਸ ਨੇ ਗੈਂਗਸਟਰਾਂ ਦੇ ਸਾਥੀਆਂ ਅਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਜੁੜੇ ਵਿਅਕਤੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਸੂਬੇ ਭਰ ਵਿੱਚ ਪਛਾਣੇ ਅਤੇ ਮੈਪ ਕੀਤੇ ਗਏ 608 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਦਾ ਮੁੱਖ ਮਕਸਦ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਦਿਆਂ ਸੂਬੇ ਵਿੱਚ ਗੈਂਗਸਟਰਵਾਦ ਨੂੰ ਨੱਥ ਪਾਉਣਾ ਹੈ। 608 ਟਿਕਾਣਿਆਂ ’ਤੇ ਛਾਪੇ, 397 ਗ੍ਰਿਫ਼ਤਾਰ ਪੰਜਾਬ ਪੁਲਿਸ ਮੁਤਾਬਕ 219ਵੇਂ ਦਿਨ ਕੀਤੀ ਗਈ ਕਾਰਵਾਈ ਦੌਰਾਨ 397 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਨੇ ਚਾਰ ਹਥਿਆਰ ਵੀ ਬਰਾਮਦ ਕੀਤੇ ਹਨ। ਇਨ੍ਹਾ...
ਪੰਜਾਬ ਨੂੰ GVP ਮੁਕਤ ਬਣਾਉਣ ਲਈ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ, 29 ਅਗਸਤ ਤੋਂ ਹੋਵੇਗੀ ਸ਼ੁਰੂ: ਹਰਜੋਤ ਬੈਂਸ

ਪੰਜਾਬ ਨੂੰ GVP ਮੁਕਤ ਬਣਾਉਣ ਲਈ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ, 29 ਅਗਸਤ ਤੋਂ ਹੋਵੇਗੀ ਸ਼ੁਰੂ: ਹਰਜੋਤ ਬੈਂਸ

Breaking News, Punjab News
ਚੰਡੀਗੜ੍ਹ, 27 ਅਗਸਤ 2026: ਪੰਜਾਬ ਨੂੰ ਸਾਫ਼-ਸੁਥਰਾ ਅਤੇ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਵੱਡੀ ਪਹਿਲ ਕੀਤੀ ਜਾ ਰਹੀ ਹੈ। ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਭਰ ਵਿੱਚ ਮੌਜੂਦ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (GVPs) ਨੂੰ ਖ਼ਤਮ ਕਰਨ ਲਈ 10 ਦਿਨਾਂ ਦੀ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਇਹ ਮੁਹਿੰਮ 29 ਅਗਸਤ ਤੋਂ 7 ਸਤੰਬਰ ਤੱਕ ਚਲਾਈ ਜਾਵੇਗੀ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਮਿਸ਼ਨ ਕਲੀਨ ਪੰਜਾਬ’ ਪਹਿਲਕਦਮੀ ਨੂੰ ਹੋਰ ਮਜ਼ਬੂਤੀ ਦੇਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੀਨੀਅਰ ਅਧਿਕਾਰੀ ਪਹਿਲਾਂ ਹੀ ਹਰ ਰੋਜ਼ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਜਾ ਕੇ ਸਫ਼ਾਈ ਪ੍ਰਬੰਧਾਂ ਅਤੇ ਜ਼ਮੀਨੀ ਹਾਲਾਤ ਦਾ ਨਿਰੀਖਣ ਕਰ ਰਹੇ ਹਨ। ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਇਸ ਲਈ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਣ ...
ਮੋਹਾਲੀ ਹਾਊਸਿੰਗ ਪ੍ਰੋਜੈਕਟ ਮਾਮਲਾ: ED ਨੇ IAS ਕੰਵਲਪ੍ਰੀਤ ਕੌਰ ਤੋਂ ਕੀਤੀ ਪੁੱਛਗਿੱਛ

ਮੋਹਾਲੀ ਹਾਊਸਿੰਗ ਪ੍ਰੋਜੈਕਟ ਮਾਮਲਾ: ED ਨੇ IAS ਕੰਵਲਪ੍ਰੀਤ ਕੌਰ ਤੋਂ ਕੀਤੀ ਪੁੱਛਗਿੱਛ

CHANDIGARH NEWS, Punjab News
ਜਲੰਧਰ, 27 ਅਗਸਤ 2026: ਮੋਹਾਲੀ ਦੇ ਇੱਕ ਵੱਡੇ ਹਾਊਸਿੰਗ ਪ੍ਰੋਜੈਕਟ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਮਾਮਲੇ ਵਿੱਚ IAS ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ ਵੀਰਵਾਰ ਨੂੰ 10 ਦਿਨਾਂ ਦੇ ਅੰਦਰ ਦੂਜੀ ਵਾਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਜਲੰਧਰ ਸਥਿਤ ਖੇਤਰੀ ਦਫ਼ਤਰ ਪਹੁੰਚੀ। ਜਾਣਕਾਰੀ ਮੁਤਾਬਕ ਉਹ ਸਵੇਰੇ ਕਰੀਬ 10 ਵਜੇ ED ਦਫ਼ਤਰ ਪਹੁੰਚੀ ਅਤੇ ਮੀਡੀਆ ਨਾਲ ਕੋਈ ਗੱਲਬਾਤ ਕੀਤੇ ਬਿਨਾਂ ਸਿੱਧੀ ਦਫ਼ਤਰ ਦੇ ਅੰਦਰ ਚਲੀ ਗਈ। ਇਹ ਪੁੱਛਗਿੱਛ ਮੋਹਾਲੀ ਦੇ ਉਕਤ ਹਾਊਸਿੰਗ ਪ੍ਰੋਜੈਕਟ ਲਈ ਚੇਂਜ ਆਫ ਲੈਂਡ ਯੂਜ਼ (CLU) ਦੀ ਮਨਜ਼ੂਰੀ ਨਾਲ ਕਥਿਤ ਤੌਰ ’ਤੇ ਜੁੜੀਆਂ ਬੇਨਿਯਮੀਆਂ ਦੀ ਜਾਂਚ ਦੇ ਸੰਦਰਭ ਵਿੱਚ ਕੀਤੀ ਜਾ ਰਹੀ ਹੈ। ED ਦੀ ਜਾਂਚ ਦੌਰਾਨ ਪ੍ਰੋਜੈਕਟ ਨੂੰ CLU ਦੀ ਪ੍ਰਵਾਨਗੀ ਦੇਣ ਦੀ ਪ੍ਰਕਿਰਿਆ ਨਾਲ ਸਬੰਧਤ ਕੁਝ ਪਹਿਲੂ ਜਾਂਚ ਦੇ ਘੇਰੇ ਵਿੱਚ ਆਏ ਹਨ। ਜਿਸ ਸਮੇਂ ਇਨ੍ਹਾਂ ਮਨਜ਼ੂਰੀਆਂ ਨਾਲ ਸਬੰਧਤ ਪ੍ਰਕਿਰਿਆ ਚੱਲ ਰਹੀ ਸੀ, ਉਸ ਸਮੇਂ ਕੰਵਲਪ੍ਰੀਤ ਕੌਰ ਬਰਾੜ ਸਬੰਧਤ ਅਹੁਦੇ ’ਤੇ ਤਾਇਨਾਤ ਸਨ। ਇਸੇ ਕਾਰਨ ED ਵੱਲੋਂ ਉਨ੍ਹਾਂ ਨੂੰ ਮਾਮਲੇ ਨਾਲ ਸਬੰਧਤ ਜਾਣਕਾਰੀ ਹਾਸਲ ਕਰਨ ਅਤੇ ਮਨਜ਼ੂਰ...
ਹੜਤਾਲੀ ਕਰਮਚਾਰੀਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਸਖ਼ਤ ਰੁਖ਼, ਕਾਰਵਾਈ ਦੀ ਤਿਆਰੀ!

ਹੜਤਾਲੀ ਕਰਮਚਾਰੀਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਸਖ਼ਤ ਰੁਖ਼, ਕਾਰਵਾਈ ਦੀ ਤਿਆਰੀ!

Breaking News, CHANDIGARH NEWS, Punjab News
ਪੰਜਾਬ, 27 ਅਗਸਤ, 2026: ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਹੜਤਾਲ ਨੂੰ ਲੈ ਕੇ ਸੂਬਾ ਸਰਕਾਰ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਸਰਕਾਰ ਵੱਲੋਂ ਬਿਨਾਂ ਕਿਸੇ ਮਨਜ਼ੂਰੀ ਜਾਂ ਛੁੱਟੀ ਦੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੀ ਪੂਰੀ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਸਕੱਤਰ ਪੱਧਰ ਦੇ ਅਧਿਕਾਰੀਆਂ ਨੂੰ ਅੱਜ ਹੀ ਲੋੜੀਂਦਾ ਵੇਰਵਾ ਸਰਕਾਰ ਨੂੰ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਸਰਕਾਰੀ ਸੂਤਰਾਂ ਮੁਤਾਬਕ, ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੀ ਵਿਭਾਗਵਾਰ ਸੂਚੀ ਤਿਆਰ ਕੀਤੀ ਜਾ ਰਹੀ ਹੈ। ਇਸ ਸੂਚੀ ਦੇ ਆਧਾਰ ’ਤੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਸਰਕਾਰ ਦਾ ਰੁਖ਼ ਸਪੱਸ਼ਟ ਹੈ ਕਿ ਡਿਊਟੀ ਤੋਂ ਬਿਨਾਂ ਮਨਜ਼ੂਰੀ ਗੈਰ-ਹਾਜ਼ਰ ਰਹਿਣ ਜਾਂ ਸਰਕਾਰੀ ਕੰਮਕਾਜ ਵਿੱਚ ਜਾਣਬੁੱਝ ਕੇ ਵਿਘਨ ਪਾਉਣ ਵਾਲੇ ਕਰਮਚਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਸਰਕਾਰ ਨੇ ਦਲੀਲ ਦਿੱਤੀ ਹੈ ਕਿ ਵੱਡੇ ਪੱਧਰ ’ਤੇ ਹੋ ਰਹੀ ਹੜਤਾਲ ਕਾਰਨ ਕਈ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ ਹੈ। ਇਸ ਦਾ ਸਿੱਧਾ ਅਸਰ ਆਮ ਲੋਕਾਂ ’ਤੇ ਪੈ ...