ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਸ਼ਹਿਰ ਵਿੱਚ ਲਗਭਗ ਸਵਾ ਚਾਰ ਕਰੋੜ ਰੁਪਏ ਮੁੱਲ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ
ਸੰਗਰੂਰ, 8 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਦੇ ਉਦੇਸ਼ ਨਾਲ ਅੱਜ ਧੂਰੀ ਵਿੱਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਹ ਕਾਰਜ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਧੂਰੀ ਨੂੰ ਸੁੰਦਰ ਅਤੇ ਆਕਰਸ਼ਕ ਸ਼ਹਿਰ ਬਣਾਉਣ ਦੀ ਲੜੀ ਦਾ ਇੱਕ ਅਹਿਮ ਹਿੱਸਾ ਹਨ।
ਸ. ਸੁਖਵੀਰ ਸਿੰਘ ਨੇ ਸਭ ਤੋਂ ਪਹਿਲਾਂ ਵਾਰਡ ਨੰਬਰ 9 ਵਿਖੇ ਸੰਗਰੂਰ ਵਾਲੇ ਪਾਸੇ ਤੋਂ ਧੂਰੀ ਸ਼ਹਿਰ ਦੇ ਮੁੱਖ ਐਂਟਰੀ ਪੁਆਇੰਟ ਦੇ ਸੁੰਦਰਤਾ ਨਿਰਮਾਣ ਅਤੇ ਨਵੀਨੀਕਰਨ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਪ੍ਰਾਜੈਕਟ ਦੀ ਲਾਗਤ 2 ਕਰੋੜ 15 ਲੱਖ ਰੁਪਏ ਹੈ। ਇਸ ਤਹਿਤ ਲਗਭਗ 80 ਹਜ਼ਾਰ ਵਰਗ ਫੁੱਟ ਖੇਤਰ ਵਿੱਚ ਉੱਚ-ਗੁਣਵੱਤਾ ਵਾਲੀਆਂ ਟਾਈਲਾਂ ਲਗਾਈਆਂ ਜਾਣਗੀਆਂ। ਸ਼ਹਿਰ ਦੀ ਦਿੱਖ ਨੂੰ ਹੋਰ ਆਕਰਸ਼ਕ ਬਣਾਉਣ ਲਈ 19 ਸਿੰਗਲ ਬ੍ਰੈਕਟ ਅਤੇ 12 ਡਬਲ ਬ੍ਰੈਕਟ ਲਾਈਟ ਪੋਲ ਸਥਾਪਿਤ ਕੀਤੇ ਜਾਣਗੇ। ਐਂਟਰੀ ਪੁਆਇੰਟ ’ਤੇ ਪਾਮ ਦੇ ਦਰੱਖਤ ਲਗਾਏ ਜ...









