ਯੂਪੀ ਦੇ ਨਿਵਾਸੀ ਸਮੇਤ ਸੰਗਠਿਤ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਦੋ ਆਰੋਪੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋਗ੍ਰਾਮ ਹੈਰੋਇਨ ਅਤੇ 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਗੁਰਦਾਸਪੁਰ, 7 ਫਰਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਦੋ ਸੰਗਠਿਤ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਜੁੜੇ ਦੋ ਕਾਰਕੁਨਾਂ ਨੂੰ 11 ਕਿਲੋਗ੍ਰਾਮ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੁਜ਼ੱਫ਼ਰਨਗਰ ਦੇ ਪਿੰਡ ਕਾਸਿਮਪੁਰ ਦੇ ਵਸਨੀਕ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ। ਪੁਲਿਸ ਵੱਲੋਂ ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਦੋਸ਼ੀਆਂ ਦੀ ਵਰਤੋਂ ਵਿੱਚ ਆ ਰਹੀਆਂ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰਜੇ-45 ਸੀ ਆਰ-2918) ਅਤੇ ਹੁੰਡਈ ਵਰਨਾ ਕਾਰ (ਸੀਐਚ-01 ਏ ਜੈਡ-0888) ਨੂੰ ਵੀ ਜ਼ਬਤ ਕੀਤਾ ਗਿਆ ਹੈ, ਜੋ ...









