Wednesday, October 28Punjabi People

Tag: Punjab News

ਹਰਿਆਣਾ ਦੇ IAS ਅਧਿਕਾਰੀ ਰਾਹੁਲ ਹੁੱਡਾ ਕੇਂਦਰ ’ਚ ਤਬਦੀਲ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ’ਚ ਡਿਪਟੀ ਸਕੱਤਰ ਵਜੋਂ ਮਿਲੀ ਨਿਯੁਕਤੀ

ਹਰਿਆਣਾ ਦੇ IAS ਅਧਿਕਾਰੀ ਰਾਹੁਲ ਹੁੱਡਾ ਕੇਂਦਰ ’ਚ ਤਬਦੀਲ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ’ਚ ਡਿਪਟੀ ਸਕੱਤਰ ਵਜੋਂ ਮਿਲੀ ਨਿਯੁਕਤੀ

Haryana news
ਚੰਡੀਗੜ੍ਹ, 28 ਅਕਤੂਬਰ 2026: ਹਰਿਆਣਾ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਤਹਿਤ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਦੇ ਅਧਿਕਾਰੀ ਰਾਹੁਲ ਹੁੱਡਾ ਦੀਆਂ ਸੇਵਾਵਾਂ ਕੇਂਦਰ ਸਰਕਾਰ ਨੂੰ ਸੌਂਪ ਦਿੱਤੀਆਂ ਹਨ। ਉਹ ਇਸ ਸਮੇਂ ਹਰਿਆਣਾ ਦੇ ਮਾਲੀਆ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਹੁਣ ਉਨ੍ਹਾਂ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿੱਚ ਡਿਪਟੀ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਅਧਿਕਾਰਤ ਆਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਆਦੇਸ਼ਾਂ ਅਨੁਸਾਰ, ਰਾਹੁਲ ਹੁੱਡਾ ਦੀਆਂ ਸੇਵਾਵਾਂ ਰਾਜ ਸਰਕਾਰ ਤੋਂ ਕੇਂਦਰ ਸਰਕਾਰ ਨੂੰ ਤਬਦੀਲ ਕੀਤੀਆਂ ਗਈਆਂ ਹਨ, ਜਿਸ ਨਾਲ ਉਹ ਹੁਣ ਕੇਂਦਰੀ ਪੱਧਰ ’ਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਰਾਹੁਲ ਹੁੱਡਾ ਹਰਿਆਣਾ ਵਿੱਚ ਮਾਲੀਆ ਅਤੇ ਆਫ਼ਤ ਪ੍ਰਬੰਧਨ ਵਿਭਾਗ ਨਾਲ ਜੁੜੇ ਅਹਿਮ ਪ੍ਰਸ਼ਾਸਨਿਕ ਕੰਮਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਕੇਂਦਰ ਸਰਕਾਰ ਵਿੱਚ ਡਿਪਟੀ ਸਕੱਤਰ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਉਨ੍ਹਾਂ ...
ਜਲੰਧਰ ’ਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦਾ ਆਗਾਜ਼, CM ਮਾਨ ਨੇ ਕਿਹਾ—ਪੰਜਾਬ 2030 ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਤਿਆਰ

ਜਲੰਧਰ ’ਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦਾ ਆਗਾਜ਼, CM ਮਾਨ ਨੇ ਕਿਹਾ—ਪੰਜਾਬ 2030 ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਤਿਆਰ

Breaking News, Punjab News, Sports
ਜਲੰਧਰ, 28 ਅਕਤੂਬਰ 2026: ਪੰਜਾਬ ਵਿੱਚ ਕੌਮਾਂਤਰੀ ਹਾਕੀ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026’ ਦਾ ਉਦਘਾਟਨ ਕੀਤਾ। ਇਸ ਵੱਕਾਰੀ ਟੂਰਨਾਮੈਂਟ ਦੀ ਮੇਜ਼ਬਾਨੀ ਨੂੰ ਪੰਜਾਬ ਦੀ ਹਾਕੀ ਵਿਰਾਸਤ ਲਈ ਇਤਿਹਾਸਕ ਮੌਕਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਵਿਸ਼ਵ ਹਾਕੀ ਵਿੱਚ ਆਪਣੀ ਪੁਰਾਣੀ ਸ਼ਾਨ ਨੂੰ ਮੁੜ ਸਥਾਪਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਲਈ ਤਿਆਰੀ ਕਰ ਰਿਹਾ ਹੈ। ਛੇ ਦੇਸ਼ਾਂ ਦੀਆਂ ਟੀਮਾਂ ਦੇ ਕਪਤਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਇਸ ਪੱਧਰ ਦਾ ਕੌਮਾਂਤਰੀ ਟੂਰਨਾਮੈਂਟ ਕਰਵਾਉਣਾ ਸੂਬੇ ਦੇ ਖਿਡਾਰੀਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਬੰਗਲਾਦੇਸ਼, ਚੀਨ, ਜਾਪਾਨ, ਦੱਖਣੀ ਕੋਰੀਆ ਅਤੇ ਮਲੇਸ਼ੀਆ ਦੀਆਂ ਟੀਮਾਂ ਦਾ ਸਵਾਗਤ ਕੀਤਾ। ਇਸ ਮੌਕੇ ਓਲੰਪੀਅਨ, ਸਾਬਕਾ ਹਾਕੀ ਖਿਡਾਰੀ, ਹਾਕੀ ਇੰਡੀਆ ਅਤੇ ਕੌਮਾਂਤਰੀ ਹਾਕ...
ਪੰਜਾਬ ਟਰਾਂਸਪੋਰਟ ਵਿਭਾਗ ਵਿੱਚ 9 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਮਿਲੀਆਂ ਨੌਕਰੀਆਂ, ਵਿੱਤ ਮੰਤਰੀ ਹਰਪਾਲ ਚੀਮਾ ਨੇ ਸੌਂਪੇ ਨਿਯੁਕਤੀ ਪੱਤਰ

ਪੰਜਾਬ ਟਰਾਂਸਪੋਰਟ ਵਿਭਾਗ ਵਿੱਚ 9 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਮਿਲੀਆਂ ਨੌਕਰੀਆਂ, ਵਿੱਤ ਮੰਤਰੀ ਹਰਪਾਲ ਚੀਮਾ ਨੇ ਸੌਂਪੇ ਨਿਯੁਕਤੀ ਪੱਤਰ

Breaking News, Punjab News
ਚੰਡੀਗੜ੍ਹ, 28 ਅਕਤੂਬਰ 2026: ਪੰਜਾਬ ਦੇ ਵਿੱਤ ਅਤੇ ਆਵਾਜਾਈ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਟਰਾਂਸਪੋਰਟ ਵਿਭਾਗ ਵਿੱਚ ਵੱਖ-ਵੱਖ ਗਰੁੱਪ-ਸੀ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਰਕਾਰੀ ਸੇਵਾਵਾਂ ਵਿੱਚ ਇਮਾਨਦਾਰੀ, ਸਮਰਪਣ ਅਤੇ ਪੇਸ਼ੇਵਰ ਯੋਗਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਇਹ ਨਿਯੁਕਤੀ ਪੱਤਰ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ), ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਦੀ ਮੌਜੂਦਗੀ ਵਿੱਚ ਵੰਡੇ ਗਏ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਸਿਰਫ਼ ਆਪਣੀਆਂ ਡਿਊਟੀਆਂ ਨਿਭਾਉਣ ਤੱਕ ਸੀਮਤ ਨਹੀਂ ਹੈ, ਸਗੋਂ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਵੀ ਉਨ੍ਹਾਂ ਦਾ ਅਹਿਮ ਫਰਜ਼ ਹੈ। ਉਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਜਵਾਬਦ...
ਬਿਕਰਮ ਮਜੀਠੀਆ ਖ਼ਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, 40 ਹਜ਼ਾਰ ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਇਰ

ਬਿਕਰਮ ਮਜੀਠੀਆ ਖ਼ਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, 40 ਹਜ਼ਾਰ ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਇਰ

Breaking News, CHANDIGARH NEWS, Punjab News
ਮੋਹਾਲੀ, 28 ਅਕਤੂਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਉਂਦਿਆਂ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਲਗਭਗ 40,000 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਉਪਲਬਧ ਜਾਣਕਾਰੀ ਮੁਤਾਬਕ, ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੀ ਗਈ ਇਸ ਪੂਰਕ ਚਾਰਜਸ਼ੀਟ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਨਾਲ ਜੁੜੇ ਵਿਅਕਤੀਆਂ ਦੇ ਕਥਿਤ ਵਿੱਤੀ ਲੈਣ-ਦੇਣ, ਬੈਂਕ ਖਾਤਿਆਂ ਅਤੇ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼ਾਂ ਤੇ ਸਬੂਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਦਸਤਾਵੇਜ਼ ਜਾਂਚ ਦੌਰਾਨ ਇਕੱਠੀ ਕੀਤੀ ਗਈ ਜਾਣਕਾਰੀ ਦੇ ਆਧਾਰ ’ਤੇ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਦਾ ਹਿੱਸਾ ਹਨ। ਇਹ ਮਾਮਲਾ ਮਜੀਠੀਆ ਵੱਲੋਂ ਆਪਣੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਦੇ ਮੁਕਾਬਲੇ ਕਥਿਤ ਤੌਰ ’ਤੇ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਨਾਲ ਸਬੰਧਤ ਹੈ। ਵਿਜੀਲੈਂਸ ਬਿਊਰੋ ਵੱਲੋਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੇ ਜਾਣ ਨਾਲ ਇਸ ਮਾ...
ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ

CHANDIGARH NEWS, Punjab News
ਚੰਡੀਗੜ੍ਹ, 28 ਅਕਤੂਬਰ 2026: 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਸੈਸ਼ਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 22 ਅਕਤੂਬਰ 2026 ਨੂੰ ਮੁੜ ਸੱਦਿਆ ਗਿਆ ਸੀ। ਸੈਸ਼ਨ ਦੀ ਕਾਰਵਾਈ 27 ਅਕਤੂਬਰ 2026 ਨੂੰ ਮੁਲਤਵੀ ਕਰ ਦਿੱਤੀ ਗਈ। ਇਸ ਦੇ ਨਾਲ ਹੀ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੀ ਕਾਰਵਾਈ ਫਿਲਹਾਲ ਸਮਾਪਤ ਹੋ ਗਈ ਹੈ। ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਜਾਣ ਦਾ ਮਤਲਬ ਹੈ ਕਿ ਸਦਨ ਦੀ ਅਗਲੀ ਬੈਠਕ ਲਈ ਕੋਈ ਤਾਰੀਖ਼ ਤੈਅ ਨਹੀਂ ਕੀਤੀ ਗਈ। ਵਿਧਾਨ ਸਭਾ ਦੀ ਅਗਲੀ ਬੈਠਕ ਬੁਲਾਉਣ ਸਬੰਧੀ ਫੈਸਲਾ ਨਿਰਧਾਰਤ ਸੰਵਿਧਾਨਕ ਅਤੇ ਵਿਧਾਨਕ ਪ੍ਰਕਿਰਿਆ ਅਨੁਸਾਰ ਲਿਆ ਜਾਵੇਗਾ।...
ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੇ ਆਖਰੀ ਦਿਨ 8 ਮਤੇ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੇ ਆਖਰੀ ਦਿਨ 8 ਮਤੇ ਸਰਬਸੰਮਤੀ ਨਾਲ ਪਾਸ

Punjab News
ਚੰਡੀਗੜ੍ਹ, 27 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੇ ਆਖਰੀ ਦਿਨ ਅੱਜ ਸੂਬੇ ਦੇ ਹਿੱਤਾਂ, ਦਰਿਆਈ ਪਾਣੀਆਂ ਦੇ ਅਧਿਕਾਰਾਂ, ਸਿੰਚਾਈ ਪ੍ਰਬੰਧਾਂ ਅਤੇ ਲੋਕ ਭਲਾਈ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਸਦਨ ਵੱਲੋਂ ਵੱਖ-ਵੱਖ ਮੁੱਦਿਆਂ ਨਾਲ ਸਬੰਧਤ ਅੱਠ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਇਨ੍ਹਾਂ ਮਤਿਆਂ ਵਿੱਚ ਪੰਜਾਬ ਦੇ ਦਰਿਆਈ ਪਾਣੀਆਂ ਵਿੱਚ ਹੱਕੀ ਹਿੱਸੇਦਾਰੀ ਯਕੀਨੀ ਬਣਾਉਣ, ਸਿੰਚਾਈ ਹੈੱਡਵਰਕਸ ਦਾ ਪ੍ਰਬੰਧਨ ਸੂਬੇ ਅਧੀਨ ਰੱਖਣ, ਡੈਮ ਸੁਰੱਖਿਆ ਐਕਟ, 2021 ਨੂੰ ਰੱਦ ਕਰਨ ਅਤੇ ਰਾਜਸਥਾਨ ਨੂੰ ਸਪਲਾਈ ਕੀਤੇ ਜਾਂਦੇ ਦਰਿਆਈ ਪਾਣੀਆਂ ਦੀ ਕੀਮਤ ਜਾਂ ਰਾਇਲਟੀ ਵਸੂਲਣ ਵਰਗੇ ਅਹਿਮ ਮਾਮਲੇ ਸ਼ਾਮਲ ਹਨ। ਇਸ ਤੋਂ ਇਲਾਵਾ, ਸਦਨ ਨੇ ਉਝ ਬਹੁ-ਮੰਤਵੀ ਪ੍ਰੋਜੈਕਟ ਨੂੰ ਲਾਗੂ ਕਰਨ, ਰਾਵੀ ਦਰਿਆ ਦੇ ਪਾਣੀ ਦੀ ਸੁਚੱਜੀ ਵਰਤੋਂ ਕਰਨ, ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜਾਰੀ ਰੱਖਣ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਨਾਲ ਸਬੰਧਤ ਮਤੇ ਵੀ ਪਾਸ ਕੀਤੇ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਵਿੱਚ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਨਾਲ ਜੁੜ...
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦਾ ਆਗਾਜ਼, ਉਦਘਾਟਨੀ ਸਮਾਗਮ ’ਚ ਪਹੁੰਚੇ CM ਭਗਵੰਤ ਮਾਨ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦਾ ਆਗਾਜ਼, ਉਦਘਾਟਨੀ ਸਮਾਗਮ ’ਚ ਪਹੁੰਚੇ CM ਭਗਵੰਤ ਮਾਨ

Punjab News, Sports
ਜਲੰਧਰ, 27 ਅਕਤੂਬਰ: ਪੰਜਾਬ ਦੇ ਹਾਕੀ ਹੱਬ ਜਲੰਧਰ ਵਿੱਚ ‘ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026’ ਦਾ ਸ਼ਾਨਦਾਰ ਆਗਾਜ਼ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਟਨ ਪਾਰਕ ਵਿਖੇ ਨਵੇਂ ਸਟੇਡੀਅਮ ਦਾ ਉਦਘਾਟਨ ਕਰਦਿਆਂ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਹੋਣ ਵਾਲੇ ਮੁਕਾਬਲੇ ਤੋਂ ਪਹਿਲਾਂ ਰੰਗਾਰੰਗ ਉਦਘਾਟਨੀ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਨੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ ਅਤੇ ਟਰਾਫੀ ਚੁੱਕ ਕੇ ਉਨ੍ਹਾਂ ਦਾ ਹੌਸਲਾ ਅਫ਼ਜ਼ਾਈ ਕੀਤੀ। ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਜਲੰਧਰ ਵਿੱਚ ਇੰਨੇ ਵੱਡੇ ਪੱਧਰ ’ਤੇ ਪੁਰਸ਼ਾਂ ਦੀ ਹਾਕੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਇਸ ਇਤਿਹਾਸਕ ਮੌਕੇ ’ਤੇ ਹਾਕੀ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। CM ਮਾਨ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕਰਦਿਆਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਭਾਰਤੀ ਹਾਕੀ ਟੀਮ ਦੇ ਖਿਡਾ...
ਹਰਿਆਣਾ ਵਿੱਚ ਆਯੁਸ਼ ਸਿਹਤ ਸੇਵਾਵਾਂ ਦਾ ਵਿਸਤਾਰ, 26 ਡਿਸਪੈਂਸਰੀਆਂ ਬਣੀਆਂ ‘ਆਯੁਸ਼ਮਾਨ ਆਰੋਗਿਆ ਮੰਦਰ’; 605 ਆਯੁਰਵੈਦਿਕ ਮੈਡੀਕਲ ਅਫ਼ਸਰ ਨਿਯੁਕਤ

ਹਰਿਆਣਾ ਵਿੱਚ ਆਯੁਸ਼ ਸਿਹਤ ਸੇਵਾਵਾਂ ਦਾ ਵਿਸਤਾਰ, 26 ਡਿਸਪੈਂਸਰੀਆਂ ਬਣੀਆਂ ‘ਆਯੁਸ਼ਮਾਨ ਆਰੋਗਿਆ ਮੰਦਰ’; 605 ਆਯੁਰਵੈਦਿਕ ਮੈਡੀਕਲ ਅਫ਼ਸਰ ਨਿਯੁਕਤ

Haryana news
ਚੰਡੀਗੜ੍ਹ, 27 ਅਕਤੂਬਰ 2026: ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਰਵਾਇਤੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਅਤੇ ਆਯੁਰਵੇਦ ਸਮੇਤ ਆਯੁਸ਼ ਸੇਵਾਵਾਂ ਦਾ ਦਾਇਰਾ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਲੋਕਾਂ ਨੂੰ ਬਿਹਤਰ, ਸੁਖਾਲੀਆਂ ਅਤੇ ਆਸਾਨੀ ਨਾਲ ਉਪਲਬਧ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਖ਼ਾਸ ਕਰਕੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਮੁੱਢਲੇ ਪੱਧਰ ’ਤੇ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇ। ਭਾਜਪਾ ਸਰਕਾਰ ਦੇ ਵਿਕਾਸ ਸਫ਼ਰ ਦੇ 12 ਸਾਲ ਅਤੇ ਮੌਜੂਦਾ ਸਰਕਾਰ ਦੇ ਦੋ ਸਾਲ ਸਫ਼ਲਤਾਪੂਰਵਕ ਪੂਰੇ ਹੋਣ ਦੇ ਮੌਕੇ ’ਤੇ ਹਰਿਆਣਾ ਦੀ ਸਿਹਤ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਆਯੁਸ਼ ਮੰਤਰੀ ਆਰਤੀ ਸਿੰਘ ਰਾਓ ਨੇ ਸੂਬੇ ਵਿੱਚ ਆਯੁਸ਼ ਖੇਤਰ ਅਧੀਨ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਨਾਲ ਜੁੜੇ ਉਪਰਾਲਿਆਂ ਸਦਕਾ ਆਯੁਸ਼ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਲੋਕਾਂ ਤੱਕ ਇਨ੍ਹਾਂ ਦੀ ਪਹੁੰਚ ਵਧਾਉਣ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ। ...
ਹਰਿਆਣਾ ਸਰਕਾਰ ਦਾ ਮਧੂ-ਮੱਖੀ ਪਾਲਕਾਂ ਲਈ ਵੱਡਾ ਫੈਸਲਾ, ਬਾਗਬਾਨੀ ਬੀਮਾ ਯੋਜਨਾ ਦੇ ਘੇਰੇ ’ਚ ਲਿਆਂਦਾ ਮਧੂ-ਮੱਖੀ ਪਾਲਣ

ਹਰਿਆਣਾ ਸਰਕਾਰ ਦਾ ਮਧੂ-ਮੱਖੀ ਪਾਲਕਾਂ ਲਈ ਵੱਡਾ ਫੈਸਲਾ, ਬਾਗਬਾਨੀ ਬੀਮਾ ਯੋਜਨਾ ਦੇ ਘੇਰੇ ’ਚ ਲਿਆਂਦਾ ਮਧੂ-ਮੱਖੀ ਪਾਲਣ

Haryana news
ਚੰਡੀਗੜ੍ਹ, 27 ਅਕਤੂਬਰ, 2026: ਹਰਿਆਣਾ ਸਰਕਾਰ ਨੇ ਕਿਸਾਨਾਂ ਅਤੇ ਮਧੂ-ਮੱਖੀ ਪਾਲਣ ਦੇ ਕਾਰੋਬਾਰ ਨਾਲ ਜੁੜੇ ਉੱਦਮੀਆਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਲਈ ਅਹਿਮ ਕਦਮ ਚੁੱਕਿਆ ਹੈ। ਸਰਕਾਰ ਨੇ ‘ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ’ ਦੇ ਦਾਇਰੇ ਵਿੱਚ ਮਧੂ-ਮੱਖੀ ਪਾਲਣ ਨੂੰ ਵੀ ਸ਼ਾਮਲ ਕਰ ਲਿਆ ਹੈ। ਇਸ ਫੈਸਲੇ ਨਾਲ ਮਧੂ-ਮੱਖੀ ਪਾਲਕਾਂ ਨੂੰ ਕੁਦਰਤੀ ਆਫ਼ਤਾਂ ਅਤੇ ਹੋਰ ਅਣਕਿਆਸੀਆਂ ਘਟਨਾਵਾਂ ਕਾਰਨ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਬੀਮਾ ਸੁਰੱਖਿਆ ਮਿਲੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਮਧੂ-ਮੱਖੀ ਪਾਲਕਾਂ ਦੀਆਂ ਆਰਥਿਕ ਚਿੰਤਾਵਾਂ ਨੂੰ ਘਟਾਉਣਾ ਅਤੇ ਇਸ ਕਿੱਤੇ ਨੂੰ ਹੋਰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮਧੂ-ਮੱਖੀ ਪਾਲਣ ਖੇਤੀਬਾੜੀ ਅਤੇ ਬਾਗਬਾਨੀ ਖੇਤਰ ਲਈ ਮਹੱਤਵਪੂਰਨ ਹੈ, ਇਸ ਲਈ ਇਸ ਨਾਲ ਜੁੜੇ ਲੋਕਾਂ ਨੂੰ ਨੁਕਸਾਨ ਦੀ ਸਥਿਤੀ ਵਿੱਚ ਵਿੱਤੀ ਸਹਾਇਤਾ ਮਿਲਣੀ ਜ਼ਰੂਰੀ ਹੈ। ਹੜ੍ਹ, ਅੱਗ ਅਤੇ ਆਵਾਜਾਈ ਦੌਰਾਨ ਹਾਦਸਿਆਂ ਕਾਰਨ ਹੋਏ ਨੁਕਸਾਨ ’ਤੇ ਮਿਲੇਗੀ ਸੁਰੱ...
ਪੰਜਾਬ ਦੇ ਪਾਣੀਆਂ ਤੇ ਡੈਮਾਂ ਦੀ ਰਾਖੀ ਲਈ ਹਰ ਮੋਰਚੇ ’ਤੇ ਲੜਾਂਗੇ, ਕੇਂਦਰ ਦੇ ਕਿਸੇ ਵੀ ਨਾਦਰਸ਼ਾਹੀ ਫ਼ਰਮਾਨ ਅੱਗੇ ਨਹੀਂ ਝੁਕਾਂਗੇ: ਭਗਵੰਤ ਮਾਨ

ਪੰਜਾਬ ਦੇ ਪਾਣੀਆਂ ਤੇ ਡੈਮਾਂ ਦੀ ਰਾਖੀ ਲਈ ਹਰ ਮੋਰਚੇ ’ਤੇ ਲੜਾਂਗੇ, ਕੇਂਦਰ ਦੇ ਕਿਸੇ ਵੀ ਨਾਦਰਸ਼ਾਹੀ ਫ਼ਰਮਾਨ ਅੱਗੇ ਨਹੀਂ ਝੁਕਾਂਗੇ: ਭਗਵੰਤ ਮਾਨ

Breaking News, Punjab News
ਚੰਡੀਗੜ੍ਹ, 27 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਪਾਣੀਆਂ, ਡੈਮਾਂ ਦੀ ਸੁਰੱਖਿਆ, ਕਿਸਾਨੀ, ਕਾਂਗਰਸ ਦੀ ਸਿਆਸਤ, ਖੇਡਾਂ ਅਤੇ ਭਾਰਤ-ਪਾਕਿਸਤਾਨ ਸਬੰਧਾਂ ਸਮੇਤ ਕਈ ਅਹਿਮ ਮੁੱਦਿਆਂ ’ਤੇ ਆਪਣਾ ਪੱਖ ਰੱਖਿਆ। ਵਿਧਾਨ ਸਭਾ ਦੇ ਇਜਲਾਸ ਦੌਰਾਨ ਪਾਸ ਕੀਤੇ ਗਏ ਮਤਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ, ਪਾਣੀਆਂ ਅਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਫ਼ੈਸਲੇ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਵਿੱਚ ਪਾਣੀਆਂ ਨਾਲ ਸਬੰਧਤ ਪੰਜ ਅਹਿਮ ਮਤੇ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨਾ ਸੂਬਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਪੰਜਾਬ ਦੇ ਪਾਣੀਆਂ ਅਤੇ ਡੈਮਾਂ ਦੇ ਪ੍ਰਬੰਧਨ ਸਬੰਧੀ ਸੂਬੇ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਕਰਨ...