ਪੰਜਾਬ ਨੂੰ GVP ਮੁਕਤ ਬਣਾਉਣ ਲਈ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ, 29 ਅਗਸਤ ਤੋਂ ਹੋਵੇਗੀ ਸ਼ੁਰੂ: ਹਰਜੋਤ ਬੈਂਸ
ਚੰਡੀਗੜ੍ਹ, 27 ਅਗਸਤ 2026: ਪੰਜਾਬ ਨੂੰ ਸਾਫ਼-ਸੁਥਰਾ ਅਤੇ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਵੱਡੀ ਪਹਿਲ ਕੀਤੀ ਜਾ ਰਹੀ ਹੈ। ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਭਰ ਵਿੱਚ ਮੌਜੂਦ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (GVPs) ਨੂੰ ਖ਼ਤਮ ਕਰਨ ਲਈ 10 ਦਿਨਾਂ ਦੀ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਇਹ ਮੁਹਿੰਮ 29 ਅਗਸਤ ਤੋਂ 7 ਸਤੰਬਰ ਤੱਕ ਚਲਾਈ ਜਾਵੇਗੀ।
ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਮਿਸ਼ਨ ਕਲੀਨ ਪੰਜਾਬ’ ਪਹਿਲਕਦਮੀ ਨੂੰ ਹੋਰ ਮਜ਼ਬੂਤੀ ਦੇਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੀਨੀਅਰ ਅਧਿਕਾਰੀ ਪਹਿਲਾਂ ਹੀ ਹਰ ਰੋਜ਼ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਜਾ ਕੇ ਸਫ਼ਾਈ ਪ੍ਰਬੰਧਾਂ ਅਤੇ ਜ਼ਮੀਨੀ ਹਾਲਾਤ ਦਾ ਨਿਰੀਖਣ ਕਰ ਰਹੇ ਹਨ।
ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਇਸ ਲਈ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਣ ...









