ਹਰਿਆਣਾ ਦੇ ਖਿਡਾਰੀਆਂ ਦਾ ਸ਼ਾਨਦਾਰ ਸਨਮਾਨ, 24 ਐਥਲੀਟਾਂ ਨੂੰ ₹13.97 ਕਰੋੜ ਦੇ ਨਕਦ ਇਨਾਮ
ਪੰਚਕੂਲਾ, 26 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਪੰਚਕੂਲਾ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਰਾਸ਼ਟਰਮੰਡਲ ਖੇਡਾਂ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹਰਿਆਣਾ ਦੇ ਤਗਮਾ ਜੇਤੂਆਂ ਅਤੇ ਭਾਗੀਦਾਰ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ 24 ਐਥਲੀਟਾਂ ਨੂੰ ਕੁੱਲ 13 ਕਰੋੜ 97 ਲੱਖ 50 ਹਜ਼ਾਰ ਰੁਪਏ ਦੇ ਨਕਦ ਇਨਾਮ ਪ੍ਰਦਾਨ ਕੀਤੇ ਗਏ।
ਸਮਾਗਮ ਵਿੱਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਖੇਡ ਰਾਜ ਮੰਤਰੀ ਗੌਰਵ ਗੌਤਮ, ਸੰਸਦ ਮੈਂਬਰ ਰੇਖਾ ਸ਼ਰਮਾ, ਮੇਅਰ ਸ਼ਿਆਮ ਲਾਲ ਬਾਂਸਲ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਅਮਨੀਤ ਪੀ. ਕੁਮਾਰ, ਖੇਡ ਵਿਭਾਗ ਦੇ ਡਾਇਰੈਕਟਰ ਪਾਰਥ ਗੁਪਤਾ ਤੋਂ ਇਲਾਵਾ ਖਿਡਾਰੀ, ਉਨ੍ਹਾਂ ਦੇ ਕੋਚ ਅਤੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ।
ਮਿਹਨਤ, ਸੰਘਰਸ਼ ਅਤੇ ਜਜ਼ਬੇ ਨੂੰ ਕੀਤਾ ਸਲਾਮ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਖਿਡਾਰੀ ਦੀ ਕਾਮਯਾਬੀ ਸਿਰਫ਼ ਤਗਮਾ ਜਿੱਤਣ ਦੇ ਪਲ ਤੋਂ ਸ਼ੁਰੂ ਨਹੀਂ ਹੁੰਦੀ। ਇਸ ਦੇ ਪਿੱਛੇ ਸਾਲਾਂ ਦੀ ਮਿਹਨਤ, ਅਭਿਆਸ, ਅਨੁਸ਼ਾਸਨ, ਹਾਰਾਂ ਤੋਂ...









