ਪੰਜਾਬ ’ਚ ਖੰਡ ਦੀ ਕੋਈ ਕਮੀ ਨਹੀਂ, ਸਰਕਾਰ ਵੱਲੋਂ ਸਟਾਕ ਤੇ ਸਪਲਾਈ ’ਤੇ ਸਖ਼ਤ ਨਿਗਰਾਨੀ: CM ਮਾਨ
ਚੰਡੀਗੜ੍ਹ, 25 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਖੰਡ ਦੀ ਉਪਲਬਧਤਾ ਨੂੰ ਲੈ ਕੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਖੰਡ ਦਾ ਢੁਕਵਾਂ ਭੰਡਾਰ ਮੌਜੂਦ ਹੈ ਅਤੇ ਇਸ ਜ਼ਰੂਰੀ ਵਸਤੂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੰਡ ਦੇ ਸਟਾਕ, ਵਿਕਰੀ ਅਤੇ ਸਪਲਾਈ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਖੰਡ ਹਰ ਘਰ ਦੀ ਰੋਜ਼ਾਨਾ ਲੋੜ ਨਾਲ ਜੁੜੀ ਮਹੱਤਵਪੂਰਨ ਖੁਰਾਕੀ ਵਸਤੂ ਹੈ ਅਤੇ ਇਸ ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੰਡ ਦਾ ਲੋੜੀਂਦਾ ਸਟਾਕ ਹਰ ਸਮੇਂ ਬਣਾਈ ਰੱਖਿਆ ਜਾਵੇ ਅਤੇ ਬਾਜ਼ਾਰ ਵਿੱਚ ਇਸ ਦੀ ਸਪਲਾਈ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਉਣ ਦਿੱਤੀ ਜਾਵੇ।
ਜਮ੍ਹਾਖੋਰੀ ਅਤੇ ਬਣਾਵਟੀ ਘਾਟ ਖ਼ਿਲਾਫ਼ ਸਖ਼ਤ ਕਾਰਵਾਈ
ਮੁੱਖ ਮੰਤਰ...









