‘ਗੈਂਗਸਟਰਾਂ ’ਤੇ ਵਾਰ’ ਦੇ 216ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 651 ਟਿਕਾਣਿਆਂ ’ਤੇ ਛਾਪੇਮਾਰੀ; 460 ਗ੍ਰਿਫ਼ਤਾਰ
ਚੰਡੀਗੜ੍ਹ, 24 ਅਗਸਤ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਾ ਤਸਕਰੀ ਤੋਂ ਮੁਕਤ ਬਣਾਉਣ ਲਈ ਸੂਬਾ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੋਮਵਾਰ ਨੂੰ ਵੱਡੀ ਕਾਰਵਾਈ ਕੀਤੀ ਗਈ। ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 216ਵੇਂ ਦਿਨ ਪੰਜਾਬ ਪੁਲਿਸ ਨੇ ਗੈਂਗਸਟਰਾਂ ਦੇ ਸਾਥੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ 651 ਟਿਕਾਣਿਆਂ ’ਤੇ ਇਕੋ ਸਮੇਂ ਛਾਪੇਮਾਰੀ ਕੀਤੀ।
ਪੁਲਿਸ ਅਨੁਸਾਰ ਇਸ ਵਿਸ਼ੇਸ਼ ਕਾਰਵਾਈ ਦੌਰਾਨ 460 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਹਥਿਆਰ ਵੀ ਬਰਾਮਦ ਕੀਤੇ ਗਏ। ਇਸ ਦੇ ਨਾਲ ਹੀ 250 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ (POs) ਨੂੰ ਵੀ ਕਾਬੂ ਕੀਤਾ ਗਿਆ।
64 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ
ਪੰਜਾਬ ਪੁਲਿਸ ਵੱਲੋਂ ਜਾਰੀ ਅੰਕੜਿਆਂ ਮੁਤਾਬਕ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਇਸ ਮੁਹਿੰਮ ਤੋਂ ਬਾਅਦ ਹੁਣ ਤੱਕ ਕੁੱਲ 64,218 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਵੱਲੋਂ ਗੈਂਗਸਟਰਾਂ ਦੇ ਨੈੱਟਵਰਕ, ਉਨ੍ਹਾਂ ਦੇ ਸਹਿਯੋਗੀਆਂ ਅਤੇ ਅਪਰਾ...









