Punjab Bandh: ਸਕੂਲਾਂ ਦੀ ਛੁੱਟੀ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਥਿਤੀ ਕੀਤੀ ਸਪੱਸ਼ਟ
ਚੰਡੀਗੜ੍ਹ, 21 ਅਗਸਤ 2026: ਕੌਮੀ ਇਨਸਾਫ਼ ਮੋਰਚੇ ਨਾਲ ਜੁੜੀਆਂ ਸਹਿਯੋਗੀ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਖ਼ਿਲਾਫ਼ ਕਥਿਤ ਪੁਲਿਸ ਕਾਰਵਾਈ, ਦਰਜ ਕੀਤੇ ਜਾ ਰਹੇ ਮਾਮਲਿਆਂ ਅਤੇ ਬੰਦੀ ਸਿੰਘਾਂ ਦੀ ਲਗਾਤਾਰ ਨਜ਼ਰਬੰਦੀ ਦੇ ਵਿਰੋਧ ਵਿੱਚ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਹ ਫੈਸਲਾ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ।
ਜਥੇਬੰਦੀਆਂ ਦੇ ਆਗੂਆਂ ਮੁਤਾਬਕ ਪੰਜਾਬ ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਇਸ ਦੌਰਾਨ ਬਾਜ਼ਾਰ, ਜਨਤਕ ਆਵਾਜਾਈ ਅਤੇ ਸੜਕੀ ਆਵਾਜਾਈ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ, ਇਸ ਲਈ ਬੰਦ ਦਾ ਸਮਾਂ ਸੱਤ ਘੰਟਿਆਂ ਤੱਕ ਸੀਮਤ ਰੱਖਿਆ ਗਿਆ ਹੈ।
ਜਥੇਬੰਦੀਆਂ ਨੇ ਇਹ ਵੀ ਕਿਹਾ ਹੈ ਕਿ ਬੰਦ ਦੌਰਾਨ ਸੜਕਾਂ ’ਤੇ ਆਵਾਜਾਈ ਰੋਕੀ ਜਾਵੇਗੀ। ਇਸ ਤੋਂ ਇਲਾਵਾ ਰੇਲ ਸੇਵਾਵਾਂ ਨੂੰ ਵੀ ਪ੍ਰਭਾਵਿਤ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਕਾਰਨ 21 ਅਗਸਤ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਆਵਾਜਾਈ ਅਤੇ ਆਮ ਜਨਜੀਵਨ ਪ੍ਰਭਾਵਿਤ ਹੋ...









