ਹਰਿਆਣਾ ਵਿੱਚ 5,500 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਸਿੰਗਾਪੁਰ, ਪ੍ਰਸਤਾਵ ਪੇਸ਼
ਹਰਿਆਣਾ, 7 ਅਕਤੂਬਰ 2026: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਿੰਗਾਪੁਰ ਫੇਰੀ ਹਰਿਆਣਾ ਨੂੰ ਗਲੋਬਲ ਨਿਵੇਸ਼ ਦੇ ਨਕਸ਼ੇ ’ਤੇ ਹੋਰ ਮਜ਼ਬੂਤੀ ਨਾਲ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਸਾਬਤ ਹੋਈ ਹੈ। ਦੌਰੇ ਦੌਰਾਨ ਵੱਖ-ਵੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ ਹਰਿਆਣਾ ਵਿੱਚ ਕਰੀਬ 5,500 ਕਰੋੜ ਰੁਪਏ ਦੇ ਨਿਵੇਸ਼ ਲਈ ਸਮਝੌਤਿਆਂ (ਐਮਓਯੂ) ’ਤੇ ਸਹਿਮਤੀ ਬਣੀ।
ਇਨ੍ਹਾਂ ਨਿਵੇਸ਼ ਪ੍ਰਸਤਾਵਾਂ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਗਤੀ ਮਿਲਣ ਦੇ ਨਾਲ-ਨਾਲ ਆਧੁਨਿਕ ਸਿਹਤ ਸੇਵਾਵਾਂ, ਜਲ ਪ੍ਰਬੰਧਨ, ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੰਗਾਪੁਰ ਦਾ ਇਹ ਦੌਰਾ ‘ਵਿਕਸਿਤ ਹਰਿਆਣਾ-ਵਿਕਸਿਤ ਭਾਰਤ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵਿਸ਼ਵ ਪੱਧਰੀ ਨਿਵੇਸ਼ਕਾਂ ਦੀ ਵਧ ਰਹੀ ਦਿਲਚਸਪੀ ਇਸ ਗੱਲ ਦਾ ਸੰਕੇਤ ਹੈ ਕਿ ਸੂਬਾ ਨਿਵੇਸ਼, ਨਵੀਨਤਾ ਅਤੇ ਉਦਯੋਗਿਕ ਵਿਕਾਸ ਲਈ ਭਰੋਸੇਮੰਦ ਤੇ ਆਕਰਸ਼ਕ ਕੇਂਦਰ ਵਜੋਂ ਉੱਭਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਵੇਸ਼...









