Monday, September 14Punjabi People

Tag: Punjab News

ਆਜ਼ਾਦੀ ਦਾ 80ਵਾਂ ਵਰ੍ਹਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਦਾ 80ਵਾਂ ਵਰ੍ਹਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab News
ਫਿਰੋਜ਼ਪੁਰ, 15 ਅਗਸਤ 2026: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਲ 2026 ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ ਅਤੇ ਸਸ਼ਕਤੀਕਰਨ’ ਦਾ ਸਾਲ ਬਣ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਨਾਲ ਪੈਸੇ ਖਰਚਣ ਦੀ ਆਜ਼ਾਦੀ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 74.59 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਦਕਿ 65.62 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 2,274.42 ਕਰੋੜ ਰੁਪਏ ਦੀ ਸਤਿਕਾਰ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸ਼ਹੀਦਾਂ ਦੀ ਧਰਤੀ ਨੂੰ ਕੀਤਾ ਨਮਨ ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਦਿਹਾੜੇ ਦੀਆਂ ਦੇਸ਼ ਵਾਸੀਆਂ ਅਤੇ ਖ਼ਾਸ ਕਰਕੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਫਿਰੋਜ਼ਪੁਰ ਅਤੇ ਹੁਸੈਨੀਵਾਲਾ ਦੀ ਧਰਤੀ ਨੂੰ ਨਮਨ ਕਰਦਿਆਂ ਕਿਹਾ ਕਿ ਇ...
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਆਦਰਸ਼ਾਂ ਨੂੰ ਸਮਰਪਿਤ ਹੈ ਪੰਜਾਬ ਸਰਕਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਆਦਰਸ਼ਾਂ ਨੂੰ ਸਮਰਪਿਤ ਹੈ ਪੰਜਾਬ ਸਰਕਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab News
ਹੁਸੈਨੀਵਾਲਾ, 15 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਹੁਸੈਨੀਵਾਲਾ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਫੈਸਲਾ ਮਹਾਨ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਕੁਰਬਾਨੀ ਤੋਂ ਪ੍ਰੇਰਿਤ ਹੈ। ਸਰਕਾਰ ਦਾ ਮੁੱਖ ਉਦੇਸ਼ ਉਨ੍ਹਾਂ ਦੇ ਸੁਪਨਿਆਂ ਅਨੁਸਾਰ ਇੱਕ ਆਜ਼ਾਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਹੁਸੈਨੀਵਾਲਾ ਦੇਸ਼ ਦੇ ਹਰ ਨਾਗਰਿਕ ਲਈ ਆਸਥਾ ਅਤੇ ਪ੍ਰੇਰਣਾ ਦਾ ਕੇਂਦਰ ਹੈ। ਇੱਥੇ ਹੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਦੇਹਾਂ ਦਾ ਅੰਗਰੇਜ਼ ਹਕੂਮਤ ਵੱਲੋਂ ਬਿਨਾਂ ਸਨਮਾਨ ਦੇ ਅੰਤਿਮ ਸੰਸਕਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਅੱਜ ਵੀ ਦੇਸ਼ ਦੇ ਨੌਜਵਾਨਾਂ ਨੂੰ ਨਿਰਸਵਾਰਥ ਤੌਰ ’ਤੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ...
Indonesia Earthquake: ਇੰਡੋਨੇਸ਼ੀਆ ’ਚ 7.7 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ, ਜ਼ਬਰਦਸਤ ਝਟਕਿਆਂ ਨਾਲ ਦਹਿਸ਼ਤ

Indonesia Earthquake: ਇੰਡੋਨੇਸ਼ੀਆ ’ਚ 7.7 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ, ਜ਼ਬਰਦਸਤ ਝਟਕਿਆਂ ਨਾਲ ਦਹਿਸ਼ਤ

Global News
ਇੰਡੋਨੇਸ਼ੀਆ, 15 ਅਗਸਤ 2026: ਇੰਡੋਨੇਸ਼ੀਆ ਦੇ ਤੱਟੀ ਇਲਾਕੇ ਵਿੱਚ ਸ਼ਨਿਚਰਵਾਰ ਸਵੇਰੇ ਆਏ 7.7 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਨੇ ਵੱਡੀ ਤਬਾਹੀ ਮਚਾਈ ਹੈ। ਜ਼ੋਰਦਾਰ ਝਟਕਿਆਂ ਕਾਰਨ ਕਈ ਇਮਾਰਤਾਂ ਅਤੇ ਘਰ ਨੁਕਸਾਨੇ ਜਾਂ ਢਹਿ ਗਏ, ਜਦਕਿ ਇਸ ਹਾਦਸੇ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਭੂਚਾਲ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਸੁਰੱਖਿਅਤ ਥਾਵਾਂ ਵੱਲ ਜਾਣ ਲਈ ਮਜਬੂਰ ਹੋਏ। ਭੂਚਾਲ ਦੇ ਝਟਕਿਆਂ ਤੋਂ ਬਾਅਦ ਅਧਿਕਾਰੀਆਂ ਨੇ ਸੰਭਾਵਿਤ ਸਮੁੰਦਰੀ ਲਹਿਰਾਂ ਦੇ ਖ਼ਤਰੇ ਨੂੰ ਦੇਖਦਿਆਂ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਸੀ। ਹਾਲਾਂਕਿ, ਬਾਅਦ ਵਿੱਚ ਸਮੁੰਦਰ ਦੇ ਪਾਣੀ ਦੇ ਪੱਧਰ ਵਿੱਚ ਕਿਸੇ ਖ਼ਤਰਨਾਕ ਤਬਦੀਲੀ ਦੇ ਸੰਕੇਤ ਨਾ ਮਿਲਣ ’ਤੇ ਇਹ ਚਿਤਾਵਨੀ ਵਾਪਸ ਲੈ ਲਈ ਗਈ। ਇਸ ਦੇ ਬਾਵਜੂਦ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਐਂਡੇ ਸ਼ਹਿਰ ਨੇੜੇ ਭੂਚਾਲ ਦਾ ਕੇਂਦਰ ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਭੂਚਾਲ ਦਾ ਕੇਂਦਰ ਪੂਰਬੀ ਨੂਸਾ ਤੈਂਗਾਰਾ ਸੂਬੇ...
ਕੈਨੇਡਾ ’ਚ ਟੈਕਸਾਂ ਦਾ ਵਧਦਾ ਬੋਝ, ਔਸਤ ਪਰਿਵਾਰ ਦੀ ਆਮਦਨ ਦਾ 42.3% ਟੈਕਸਾਂ ’ਚ ਗਿਆ; ਖਾਣ-ਪੀਣ, ਘਰ ਤੇ ਕੱਪੜਿਆਂ ਦੇ ਖ਼ਰਚੇ ਤੋਂ ਵੀ ਵੱਧ

ਕੈਨੇਡਾ ’ਚ ਟੈਕਸਾਂ ਦਾ ਵਧਦਾ ਬੋਝ, ਔਸਤ ਪਰਿਵਾਰ ਦੀ ਆਮਦਨ ਦਾ 42.3% ਟੈਕਸਾਂ ’ਚ ਗਿਆ; ਖਾਣ-ਪੀਣ, ਘਰ ਤੇ ਕੱਪੜਿਆਂ ਦੇ ਖ਼ਰਚੇ ਤੋਂ ਵੀ ਵੱਧ

Global News
ਕੈਨੇਡਾ: ਮਹਿੰਗਾਈ ਅਤੇ ਲਗਾਤਾਰ ਵਧ ਰਹੇ ਰਹਿਣ-ਸਹਿਣ ਦੇ ਖ਼ਰਚਿਆਂ ਵਿਚਕਾਰ ਕੈਨੇਡਾ ਵਿੱਚ ਪਰਿਵਾਰਾਂ ਦੇ ਘਰੇਲੂ ਬਜਟ ’ਤੇ ਟੈਕਸਾਂ ਦਾ ਬੋਝ ਵੀ ਵੱਡਾ ਹੁੰਦਾ ਜਾ ਰਿਹਾ ਹੈ। Fraser Institute ਦੀ Canadian Consumer Tax Index 2025 ਰਿਪੋਰਟ ਮੁਤਾਬਕ, ਸਾਲ 2024 ਵਿੱਚ ਇੱਕ ਔਸਤ ਕੈਨੇਡੀਅਨ ਪਰਿਵਾਰ ਨੇ ਆਪਣੀ ਨਕਦ ਆਮਦਨ ਦਾ 42.3 ਫ਼ੀਸਦੀ ਹਿੱਸਾ ਵੱਖ-ਵੱਖ ਕਿਸਮ ਦੇ ਟੈਕਸਾਂ ਦੇ ਰੂਪ ਵਿੱਚ ਅਦਾ ਕੀਤਾ। ਇਹ ਹਿੱਸਾ ਪਰਿਵਾਰ ਵੱਲੋਂ ਖਾਣ-ਪੀਣ, ਰਿਹਾਇਸ਼ ਅਤੇ ਕੱਪੜਿਆਂ ’ਤੇ ਕੀਤੇ ਗਏ ਕੁੱਲ ਖ਼ਰਚੇ ਨਾਲੋਂ ਵੀ ਵੱਧ ਸੀ। ਰਿਪੋਰਟ ਅਨੁਸਾਰ 2024 ਵਿੱਚ ਔਸਤ ਕੈਨੇਡੀਅਨ ਪਰਿਵਾਰ ਦੀ ਨਕਦ ਆਮਦਨ 1,14,289 ਕੈਨੇਡੀਅਨ ਡਾਲਰ ਰਹੀ, ਜਦਕਿ ਇਸੇ ਦੌਰਾਨ ਉਸ ਦਾ ਕੁੱਲ ਟੈਕਸ ਬਿੱਲ ਲਗਭਗ 48,306 ਡਾਲਰ ਰਿਹਾ। Fraser Institute ਦੀ ਗਣਨਾ ਵਿੱਚ ਸਿਰਫ਼ ਇਨਕਮ ਟੈਕਸ ਨੂੰ ਹੀ ਸ਼ਾਮਲ ਨਹੀਂ ਕੀਤਾ ਗਿਆ, ਬਲਕਿ ਸੰਘੀ, ਸੂਬਾਈ ਅਤੇ ਸਥਾਨਕ ਪੱਧਰ ’ਤੇ ਲਗਾਏ ਜਾਣ ਵਾਲੇ ਵੱਖ-ਵੱਖ ਟੈਕਸਾਂ ਨੂੰ ਵੀ ਇਸ ਵਿੱਚ ਜੋੜਿਆ ਗਿਆ ਹੈ। ਕਿਹੜੇ-ਕਿਹੜੇ ਟੈਕਸ ਸ਼ਾਮਲ? ਰਿਪੋਰਟ ਦੀ ਗਣਨਾ ਵਿੱਚ ਪੈਰੋਲ ਟੈਕਸ, ਸੇਲਜ...
ਲਾਲ ਕਿਲ੍ਹੇ ’ਤੇ PM ਮੋਦੀ ਨੇ ਲਹਿਰਾਇਆ ਤਿਰੰਗਾ, ਦੇਸ਼ ਵਾਸੀਆਂ ਨੂੰ ਦਿੱਤਾ ਵਿਕਸਤ ਭਾਰਤ ਦਾ ਸੰਕਲਪ ਅਤੇ ਅਹਿਮ ਸੰਦੇਸ਼

ਲਾਲ ਕਿਲ੍ਹੇ ’ਤੇ PM ਮੋਦੀ ਨੇ ਲਹਿਰਾਇਆ ਤਿਰੰਗਾ, ਦੇਸ਼ ਵਾਸੀਆਂ ਨੂੰ ਦਿੱਤਾ ਵਿਕਸਤ ਭਾਰਤ ਦਾ ਸੰਕਲਪ ਅਤੇ ਅਹਿਮ ਸੰਦੇਸ਼

Breaking News, National News
ਨਵੀਂ ਦਿੱਲੀ, 15 ਅਗਸਤ 2026: ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਤੇਜ਼ ਅਤੇ ਸਮਾਵੇਸ਼ੀ ਵਿਕਾਸ ਲਈ ‘ਸਪਤਧਾਰਾ’ ਦਾ ਵਿਜ਼ਨ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਅਗਲੇ ਪੱਧਰ ਦੇ ਸੁਧਾਰਾਂ ਵੱਲ ਵਧਣ ਦੀ ਲੋੜ ਹੈ ਅਤੇ ਇਸ ਲਈ ਰਵਾਇਤੀ ਸੋਚ, ਪ੍ਰਣਾਲੀਆਂ ਅਤੇ ਟੀਚਿਆਂ ਵਿੱਚ ਵੀ ਬਦਲਾਅ ਲਿਆਉਣਾ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਤ ਭਾਰਤ ਦੇ ਨਿਰਮਾਣ ਲਈ ਦੇਸ਼ ਨੂੰ ਨਵੀਂ ਊਰਜਾ ਅਤੇ ਨਵੀਂ ਦਿਸ਼ਾ ਦੀ ਲੋੜ ਹੈ। ਉਨ੍ਹਾਂ ਖਾਸ ਤੌਰ ’ਤੇ ਨੌਜਵਾਨਾਂ ਦੀ ਤਾਕਤ ਨੂੰ ਇਸ ਵਿਕਾਸ ਯਾਤਰਾ ਨਾਲ ਜੋੜਨ ਦੀ ਗੱਲ ਕਰਦਿਆਂ ਕਿਹਾ ਕਿ ਜੋ ਕੰਮ ਦਹਾਕਿਆਂ ਵਿੱਚ ਨਹੀਂ ਹੋ ਸਕਿਆ, ਉਸ ਨੂੰ ਆਉਣ ਵਾਲੇ ਕੁਝ ਸਾਲਾਂ ਵਿੱਚ ਤੇਜ਼ ਰਫ਼ਤਾਰ ਨਾਲ ਪੂਰਾ ਕਰਨ ਦਾ ਟੀਚਾ ਰੱਖਿਆ ਜਾਣਾ ਚਾਹੀਦਾ ਹੈ। ਪਹਿਲੀ ਧਾਰਾ: ਨਿਰਮਾਣ ਅਤੇ ਉਤਪਾਦਨ ਦੀ ਤਾਕਤ ਸਪਤਧਾਰਾ ਦੀ ਪਹਿਲੀ ਤਾਕਤ ਵਜੋਂ ਪ੍ਰਧਾਨ ਮੰਤਰੀ ਨੇ ਨਿਰਮਾਣ ਅਤੇ ਉਤਪਾਦਨ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਸਿਰਫ਼ ਵੱਡੇ ਉਤਪਾਦ ਹੀ ਨਹੀਂ, ...
ਫਿਰੋਜ਼ਪੁਰ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ, ਹੁਸੈਨੀਵਾਲਾ ਪਹੁੰਚ ਕੇ ਸ਼ਹੀਦਾਂ ਨੂੰ ਕੀਤਾ ਨਮਨ

ਫਿਰੋਜ਼ਪੁਰ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ, ਹੁਸੈਨੀਵਾਲਾ ਪਹੁੰਚ ਕੇ ਸ਼ਹੀਦਾਂ ਨੂੰ ਕੀਤਾ ਨਮਨ

Breaking News, CHANDIGARH NEWS, Punjab News
ਫਿਰੋਜ਼ਪੁਰ, 15 ਅਗਸਤ 2026: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਭਰ ਵਿੱਚ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਤਹਿਤ ਫਿਰੋਜ਼ਪੁਰ ਦੇ ਛਾਉਣੀ ਬੋਰਡ ਸਟੇਡੀਅਮ ਵਿੱਚ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਕਰਵਾਇਆ ਗਿਆ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਤਿਰੰਗੇ ਨੂੰ ਸਲਾਮੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੀ ਯਾਦਗਾਰ ’ਤੇ ਨਤਮਸਤਕ ਹੋ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਜ਼ਾਦੀ ਦੀ ਰੱਖਿਆ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਪੁਲਿਸ ਮੁਲਾਜ਼ਮਾਂ ਨੂੰ ਮਿਲੇਗਾ ਸਨਮਾਨ ਰਾਜ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 25 ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਬਿਹਤਰੀਨ...
RDF ਫੰਡਾਂ ’ਤੇ ਚੀਮਾ ਦਾ ਕੇਂਦਰ ’ਤੇ ਤਿੱਖਾ ਹਮਲਾ, ਕਿਹਾ- ‘ਪੰਜਾਬ ਸਰਕਾਰ ਨੇ ਹਰ ਪੱਧਰ ’ਤੇ ਚੁੱਕਿਆ ਮੁੱਦਾ, ਕੇਂਦਰੀ ਮੰਤਰੀ ਦਾ ਬਿਆਨ ਗੁੰਮਰਾਹਕੁੰਨ’

RDF ਫੰਡਾਂ ’ਤੇ ਚੀਮਾ ਦਾ ਕੇਂਦਰ ’ਤੇ ਤਿੱਖਾ ਹਮਲਾ, ਕਿਹਾ- ‘ਪੰਜਾਬ ਸਰਕਾਰ ਨੇ ਹਰ ਪੱਧਰ ’ਤੇ ਚੁੱਕਿਆ ਮੁੱਦਾ, ਕੇਂਦਰੀ ਮੰਤਰੀ ਦਾ ਬਿਆਨ ਗੁੰਮਰਾਹਕੁੰਨ’

Breaking News, Punjab News
ਚੰਡੀਗੜ੍ਹ, 15 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪੇਂਡੂ ਵਿਕਾਸ ਫੰਡ (RDF) ਸਬੰਧੀ ਦਿੱਤੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਚੀਮਾ ਨੇ ਦਾਅਵਾ ਕੀਤਾ ਕਿ ਇਹ ਕਹਿਣਾ ਕਿ ਪੰਜਾਬ ਦੇ ਕਿਸੇ ਵੀ ਮੰਤਰੀ ਨੇ ਕੇਂਦਰ ਕੋਲ RDF ਫੰਡਾਂ ਦਾ ਮੁੱਦਾ ਨਹੀਂ ਚੁੱਕਿਆ, ਗੁੰਮਰਾਹਕੁੰਨ ਅਤੇ ਤੱਥਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੇਂਦਰ ਸਰਕਾਰ ਕੋਲ RDF ਦੀ ਬਕਾਇਆ ਰਕਮ ਜਾਰੀ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ। ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਬਿਆਨਾਂ ਤੱਕ ਹੀ ਮਾਮਲਾ ਸੀਮਤ ਨਹੀਂ ਰੱਖਿਆ, ਸਗੋਂ ਕੇਂਦਰੀ ਮੰਤਰੀਆਂ ਨਾਲ ਹੋਈਆਂ ਮੀਟਿੰਗਾਂ ਅਤੇ ਅਧਿਕਾਰਤ ਪੱਤਰਾਂ ਰਾਹੀਂ ਵੀ RDF ਫੰਡਾਂ ਦਾ ਮੁੱਦਾ ਲਗਾਤਾਰ ਉਠਾਇਆ ਹੈ। ਕਈ ਮੀਟਿੰਗਾਂ ’ਚ ਕੇਂਦਰ ਕੋਲ ਰੱਖੀ ਫੰਡ ਜਾਰੀ ਕਰਨ ਦੀ ਮੰਗ ਚੀਮਾ ਨੇ ਵੱਖ-ਵੱਖ ਮੀਟਿੰਗਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 28 ਨਵੰਬਰ 2024 ਨੂੰ ਉਨ੍ਹਾਂ ਨੇ ਕੈਬਨਿਟ ਮੰਤਰੀ ਲਾਲਚੰ...
15 ਅਗਸਤ ਨੂੰ ਚੰਡੀਗੜ੍ਹ ’ਚ ਟ੍ਰੈਫਿਕ ਪਾਬੰਦੀਆਂ, ਕਈ ਰੂਟ ਰਹਿਣਗੇ ਬੰਦ; ਪੰਚਕੂਲਾ ’ਚ 655 ਪੁਲੀਸ ਮੁਲਾਜ਼ਮ ਤਾਇਨਾਤ, 31 ਵਿਸ਼ੇਸ਼ ਨਾਕੇ

15 ਅਗਸਤ ਨੂੰ ਚੰਡੀਗੜ੍ਹ ’ਚ ਟ੍ਰੈਫਿਕ ਪਾਬੰਦੀਆਂ, ਕਈ ਰੂਟ ਰਹਿਣਗੇ ਬੰਦ; ਪੰਚਕੂਲਾ ’ਚ 655 ਪੁਲੀਸ ਮੁਲਾਜ਼ਮ ਤਾਇਨਾਤ, 31 ਵਿਸ਼ੇਸ਼ ਨਾਕੇ

Breaking News, CHANDIGARH NEWS
ਚੰਡੀਗੜ੍ਹ, 15 ਅਗਸਤ 2026:  ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਨੇ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਵਿੱਚ ਵਿਆਪਕ ਟ੍ਰੈਫਿਕ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ। ਟ੍ਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ 15 ਅਗਸਤ ਨੂੰ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਈ ਰੂਟਾਂ ’ਤੇ ਆਵਾਜਾਈ ਨੂੰ ਕੰਟਰੋਲ ਕੀਤਾ ਜਾਵੇਗਾ ਅਤੇ ਲੋੜ ਅਨੁਸਾਰ ਟ੍ਰੈਫਿਕ ਨੂੰ ਬਦਲਵੇਂ ਰਸਤਿਆਂ ਵੱਲ ਮੋੜਿਆ ਜਾਵੇਗਾ। ਪੁਲੀਸ ਨੇ ਵਾਹਨ ਚਾਲਕਾਂ ਨੂੰ ਖ਼ਾਸ ਤੌਰ ’ਤੇ ਬੁੜੈਲ ਜੇਲ੍ਹ ਰੋਡ ਬੈਰੀਅਰ (ਸੈਕਟਰ 50/51), ਮਟੌਰ ਬੈਰੀਅਰ (ਸੈਕਟਰ 51/52), ਕਜਹੇੜੀ ਚੌਕ (ਸੈਕਟਰ 52/53) ਅਤੇ ਇਨ੍ਹਾਂ ਨਾਲ ਲੱਗਦੀਆਂ ਸੜਕਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ। ਲੋਕਾਂ ਨੂੰ ਆਪਣੀ ਯਾਤਰਾ ਦੀ ਯੋਜਨਾ ਪਹਿਲਾਂ ਤੋਂ ਬਣਾਉਣ ਅਤੇ ਮੰਜ਼ਿਲ ਤੱਕ ਪਹੁੰਚਣ ਲਈ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਪਰੇਡ ਗਰਾਊਂਡ ਦੇ ਆਲੇ-ਦੁਆਲੇ ਰਹੇਗੀ ਸਖ਼ਤ ਪਾਬੰਦੀ ਆਜ਼ਾਦੀ ਦਿਹਾੜੇ ਦਾ ਮੁੱਖ ਸਮਾਗਮ ਪਰੇਡ ਗਰਾਊਂਡ, ਸੈਕਟਰ-17 ਵਿਖੇ ਹੋਣ ਕਾਰਨ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ...
ਜੇਲ੍ਹ ਤੋਂ ਜਗਤਾਰ ਸਿੰਘ ਹਵਾਰਾ ਦੀ ਪਹਿਲੀ ਵੀਡੀਓ ਸਾਹਮਣੇ ਆਈ, ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਕੀਤੀ ਅਹਿਮ ਅਪੀਲ

ਜੇਲ੍ਹ ਤੋਂ ਜਗਤਾਰ ਸਿੰਘ ਹਵਾਰਾ ਦੀ ਪਹਿਲੀ ਵੀਡੀਓ ਸਾਹਮਣੇ ਆਈ, ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਕੀਤੀ ਅਹਿਮ ਅਪੀਲ

Breaking News, Punjab News
ਚੰਡੀਗੜ੍ਹ, 15 ਅਗਸਤ 2026:  ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ’ਚੋਂ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਜਗਤਾਰ ਸਿੰਘ ਹਵਾਰਾ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਅਤੇ ਰੋਸ ਮਾਰਚ ਦੌਰਾਨ ਸੰਗਤ ਨੂੰ ਸ਼ਾਂਤੀ ਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਵੀਡੀਓ ਰਾਹੀਂ ਜਗਤਾਰ ਸਿੰਘ ਹਵਾਰਾ ਨੇ ਸੰਗਤ ਨੂੰ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਨਾਲ ਸਬੰਧਤ ਰੋਸ ਮਾਰਚ ਨੂੰ ਸ਼ਾਂਤਮਈ ਅਤੇ ਅਨੁਸ਼ਾਸਨਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਪ੍ਰਦਰਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਤੋਂ ਬਚਣ ਅਤੇ ਸੰਜਮ ਨਾਲ ਆਪਣੀ ਗੱਲ ਸਰਕਾਰ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ’ਤੇ ਜ਼ੋਰ ਦਿੱਤਾ। ਹਵਾਰਾ ਨੇ ਅਪੀਲ ਕੀਤੀ ਕਿ ਰੋਸ ਪ੍ਰਦਰਸ਼ਨ ਦੌਰਾਨ ਮਾਹੌਲ ਨੂੰ ਸ਼ਾਂਤਮਈ ਬਣਾਈ ਰੱਖਿਆ ਜਾਵੇ ਅਤੇ ਕਿਸੇ ਵੀ ਅਜਿਹੀ ਕਾਰਵਾਈ ਤੋਂ ਗੁਰੇਜ਼ ਕੀਤਾ ਜਾਵੇ ਜਿਸ ਨਾਲ ਸਥਿਤੀ ਤਣਾਅਪੂਰਨ ਹੋ ਸਕਦੀ ਹੈ। ਉਨ੍ਹਾਂ ਦਾ ਸੰਦੇਸ਼ ਮੁੱਖ ਤੌਰ ’ਤੇ ਸੰਗਤ ਨੂੰ ਸ਼ਾਂਤੀ, ਸਬਰ ...
ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ BRICS ਸੰਮੇਲਨ ਲਈ ਸਤੰਬਰ ‘ਚ ਨਵੀਂ ਦਿੱਲੀ ਪਹੁੰਚਣਗੇ

ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ BRICS ਸੰਮੇਲਨ ਲਈ ਸਤੰਬਰ ‘ਚ ਨਵੀਂ ਦਿੱਲੀ ਪਹੁੰਚਣਗੇ

Global News
ਨਵੀਂ ਦਿੱਲੀ, 14 ਅਗਸਤ 2026: ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਆਉਣ ਵਾਲੇ BRICS ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸਤੰਬਰ ਵਿੱਚ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਦਾ ਦੌਰਾ ਕਰਨਗੇ। ਈਰਾਨੀ ਸੂਤਰਾਂ ਮੁਤਾਬਕ ਪੇਜ਼ੇਸ਼ਕੀਅਨ ਦੀ ਇਹ ਯਾਤਰਾ ਨਵੀਂ ਦਿੱਲੀ ਵਿੱਚ ਹੋਣ ਵਾਲੇ 18ਵੇਂ BRICS ਸੰਮੇਲਨ ਦੇ ਮੱਦੇਨਜ਼ਰ ਹੋਵੇਗੀ। ਭਾਰਤ ਨੇ 2026 ਵਿੱਚ BRICS ਦੀ ਪ੍ਰਧਾਨਗੀ ਸੰਭਾਲੀ ਹੈ ਅਤੇ ਇਸ ਸਾਲ 18ਵੇਂ BRICS ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਭਾਰਤ ਦੀ ਅਗਵਾਈ ਹੇਠ ਹੋਣ ਵਾਲੇ ਸੰਮੇਲਨ ਦੀ ਥੀਮ “Building for Resilience, Innovation, Cooperation and Sustainability” ਰੱਖੀ ਗਈ ਹੈ, ਜਿਸ ਤਹਿਤ ਮੈਂਬਰ ਦੇਸ਼ਾਂ ਵਿਚਾਲੇ ਸਹਿਯੋਗ, ਨਵੀਨਤਾ, ਆਰਥਿਕ ਵਿਕਾਸ ਅਤੇ ਟਿਕਾਊ ਵਿਕਾਸ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ। ਭਾਰਤ ਨੇ 2026 ਦੇ ਸ਼ੁਰੂ ਵਿੱਚ ਬ੍ਰਾਜ਼ੀਲ ਤੋਂ BRICS ਦੀ ਪ੍ਰਧਾਨਗੀ ਸੰਭਾਲੀ ਸੀ। ਪੇਜ਼ੇਸ਼ਕੀਅਨ ਦਾ ਭਾਰਤ ਦੌਰਾ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਦੇ ਨਾਲ-ਨਾਲ ਖੇਤਰੀ ਅਤੇ ਕੌਮਾਂਤਰੀ ਮੁੱਦਿਆਂ ‘ਤੇ ਗੱਲਬਾਤ ਲਈ ਵੀ ਮਹ...