ਪੰਜਾਬ ਦੇ ਹਰ ਪਿੰਡ ਨੂੰ ਮਿਲੇਗੀ ਸੂਰਜੀ ਰੌਸ਼ਨੀ, ₹470 ਕਰੋੜ ਨਾਲ ਲੱਗਣਗੀਆਂ 3 ਲੱਖ LED ਸੋਲਰ ਸਟਰੀਟ ਲਾਈਟਾਂ: ਅਮਨ ਅਰੋੜਾ
ਚੰਡੀਗੜ੍ਹ, 12 ਅਗਸਤ 2026: ਪੰਜਾਬ ਸਰਕਾਰ ਨੇ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਰੌਸ਼ਨੀ, ਸੁਰੱਖਿਆ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ₹470 ਕਰੋੜ ਦੀ ਲਾਗਤ ਨਾਲ 3 ਲੱਖ ਨਵੀਆਂ LED ਆਧਾਰਿਤ ਸੂਰਜੀ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਇਸ ਪਹਿਲ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਸੁਰੱਖਿਆ ਅਤੇ ਆਵਾਜਾਈ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸਾਫ਼ ਅਤੇ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਹੈ।
ਪੰਜਾਬ ਭਵਨ ਵਿਖੇ ਚੁਣੀਆਂ ਗਈਆਂ ਸੱਤ ਏਜੰਸੀਆਂ ਨੂੰ ਵਰਕ ਆਰਡਰ ਸੌਂਪਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਪ੍ਰੋਜੈਕਟ ਦੀ ਕੁੱਲ ਲਾਗਤ ਦਾ 70 ਫ਼ੀਸਦੀ ਹਿੱਸਾ ਖ਼ੁਦ ਵਹੇਗੀ, ਜਦਕਿ ਬਾਕੀ 30 ਫ਼ੀਸਦੀ ਹਿੱਸਾ ਗ੍ਰਾਮ ਪੰਚਾਇਤਾਂ ਵੱਲੋਂ ਦਿੱਤਾ ਜਾਵੇਗਾ।
ਪੰਚਾਇਤਾਂ ‘ਤੇ ਘਟੇਗਾ ਵਿੱਤੀ ਬੋਝ
ਮੰਤਰੀ ਨੇ ਦੱਸ...









