ਕੁਰੂਕਸ਼ੇਤਰ ਤੋਂ ਗੂੰਜਿਆ ਦੇਸ਼ ਭਗਤੀ ਦਾ ਸੰਦੇਸ਼, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਵਿਸ਼ਾਲ ਤਿਰੰਗਾ ਯਾਤਰਾ
ਹਰਿਆਣਾ, 11 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਤਿਰੰਗਾ ਦੇਸ਼ ਦੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ, ਬਹਾਦਰ ਸੈਨਿਕਾਂ ਦੀ ਵੀਰਤਾ, ਮਾਵਾਂ ਦੀ ਤਪੱਸਿਆ, ਕਿਸਾਨਾਂ ਦੀ ਮਿਹਨਤ ਅਤੇ ਨੌਜਵਾਨਾਂ ਦੇ ਸੁਪਨਿਆਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਦੀ ਪਵਿੱਤਰ ਧਰਤੀ ਤੋਂ ਅੱਜ ਇੱਕੋ ਸੰਦੇਸ਼ ਮਿਲ ਰਿਹਾ ਹੈ ਕਿ ਦੇਸ਼ ਤੋਂ ਵੱਡਾ ਕੁਝ ਨਹੀਂ ਅਤੇ ਤਿਰੰਗੇ ਤੋਂ ਵੱਡਾ ਕੋਈ ਮਾਣ ਨਹੀਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਸ਼ੁਰੂ ਹੋਈ ‘ਹਰ ਘਰ ਤਿਰੰਗਾ’ ਮੁਹਿੰਮ ਹੁਣ ਇੱਕ ਵਿਆਪਕ ਜਨ ਅੰਦੋਲਨ ਅਤੇ ਰਾਸ਼ਟਰੀ ਉਤਸਵ ਦਾ ਰੂਪ ਧਾਰ ਚੁੱਕੀ ਹੈ। ਸਾਲ 2022 ਵਿੱਚ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੇ ਦੇਸ਼ ਵਾਸੀਆਂ ਦੇ ਰਾਸ਼ਟਰੀ ਝੰਡੇ ਨਾਲ ਜਜ਼ਬਾਤੀ ਰਿਸ਼ਤੇ ਨੂੰ ਹੋਰ ਮਜ਼ਬੂਤ ਕੀਤਾ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਲਾਡਵਾ ਅਤੇ ਥਾਨੇਸਰ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਈ ਗਈ ਸੂਬਾ ਪੱਧਰੀ ਤਿਰੰਗਾ ਯਾਤਰਾ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਿਪਲੀ ਮੰਡਲ ਤੋਂ ਤਿਰੰਗਾ ਯਾਤਰਾ ਨੂੰ ਰਵਾਨਾ ਕੀਤਾ। ਇਸ ਮੌਕੇ...









