Tuesday, September 15Punjabi People

Tag: Punjab News

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਸਥਾਨਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਸਥਾਨਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਿਰਦੇਸ਼

CHANDIGARH NEWS, Punjab News
ਚੰਡੀਗੜ੍ਹ/ਐਸਏਐਸ ਨਗਰ/ਪਟਿਆਲਾ, 11 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਆਗਾਮੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਲਗਾਤਾਰ ਦੂਜੇ ਦਿਨ ਐਸਏਐਸ ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੋਵਾਂ ਰੇਂਜਾਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਫੀਲਡ ਅਫਸਰਾਂ ਨਾਲ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਸਬੰਧੀ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।ਡੀਜੀਪੀ ਨੇ ਸੂਬੇ ਵਿੱਚ ਸੰਭਾਵਿਤ ਖਤਰਿਆਂ ਦੀ ਪਛਾਣ, ਅੱਤਵਾਦ ਵਿਰੋਧੀ ਤਿਆਰੀਆਂ, ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਾਲੇ ਪ੍ਰਮੁੱਖ ਸਥਾਨਾਂ ਦੀ ਸੁਰੱਖਿਆ ਅਤੇ ਸੂਬੇ ਵਿੱਚ ਸ਼ਾਂਤੀ ਤੇ ਭਾਈਚਾਰਕ ਸਦਭਾਵਨਾ ਬਣਾਈ ਰੱਖਣ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਐਸਏਐਸ ਨਗਰ ਵਿਖੇ ਦੌਰੇ ਦੀ ਸ਼ੁਰੂਆਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਰੂਪਨਗਰ ਰੇਂਜ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕੀਤੀ। ਰੂਪਨਗਰ ਰੇਂਜ ਅਧੀਨ ਐਸਏਐਸ ਨਗਰ, ਰੂਪਨਗਰ ਅਤੇ ਫਤਿਹਗੜ੍ਹ...
ਪੰਜਾਬ ਵਿਧਾਨ ਸਭਾ ਵੱਲੋਂ ਸਿੱਖਿਆ, ਕਰ, ਰੁਜ਼ਗਾਰ ਤੇ ਵਾਤਾਵਰਣ ਸਮੇਤ 9 ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਿੱਖਿਆ, ਕਰ, ਰੁਜ਼ਗਾਰ ਤੇ ਵਾਤਾਵਰਣ ਸਮੇਤ 9 ਅਹਿਮ ਬਿੱਲ ਪਾਸ

Breaking News, Punjab News
ਚੰਡੀਗੜ੍ਹ, 10 ਅਗਸਤ 2026: ਪੰਜਾਬ ਵਿਧਾਨ ਸਭਾ ਨੇ ਸੋਮਵਾਰ ਨੂੰ ਸੂਬੇ ਦੇ ਸਿੱਖਿਆ, ਬੁਨਿਆਦੀ ਢਾਂਚਾ, ਕਰ ਪ੍ਰਣਾਲੀ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕਰ ਦਿੱਤੇ। ਇਨ੍ਹਾਂ ਬਿੱਲਾਂ ਦੇ ਪਾਸ ਹੋਣ ਨਾਲ ਸੂਬੇ ਦੇ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਪ੍ਰਸ਼ਾਸਨਿਕ ਸੁਧਾਰਾਂ ਦਾ ਰਾਹ ਸਾਫ਼ ਹੋਇਆ ਹੈ। ਬੁਨਿਆਦੀ ਢਾਂਚੇ ਨਾਲ ਸਬੰਧਤ ਸੋਧ ਬਿੱਲ ਪਾਸ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਸਦਨ ਵਿੱਚ ਬਹੁਮਤ ਨਾਲ ਪਾਸ ਕੀਤਾ ਗਿਆ। ਇਸ ਬਿੱਲ ਰਾਹੀਂ ਸੂਬੇ ਵਿੱਚ ਸਾਂਝੇ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰਬੰਧਾਂ ਅਤੇ ਇਸ ਦੇ ਰੱਖ-ਰਖਾਅ ਨੂੰ ਹੋਰ ਸੁਚਾਰੂ ਬਣਾਉਣ ਵੱਲ ਕਦਮ ਚੁੱਕਿਆ ਗਿਆ ਹੈ। ਨਿੱਜੀ ਸਕੂਲਾਂ ਦੀਆਂ ਫੀਸਾਂ ’ਤੇ ਰੈਗੂਲੇਸ਼ਨ ਹੋਵੇਗੀ ਮਜ਼ਬੂਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚ...
ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਲਈ ਰੂਫਟਾਪ ਸੋਲਰ ਅੰਡਰਟੇਕਿੰਗ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਧਾਈ

ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਲਈ ਰੂਫਟਾਪ ਸੋਲਰ ਅੰਡਰਟੇਕਿੰਗ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਧਾਈ

CHANDIGARH NEWS, Haryana news
ਹਰਿਆਣਾ/ਚੰਡੀਗੜ੍ਹ, 10 ਅਗਸਤ 2026: ਚੰਡੀਗੜ੍ਹ ਪ੍ਰਸ਼ਾਸਨ ਨੇ ਸਰਕਾਰੀ ਰਿਹਾਇਸ਼ਾਂ ਵਿੱਚ ਰਹਿ ਰਹੇ ਕਰਮਚਾਰੀਆਂ ਲਈ ਛੱਤ ’ਤੇ ਲਗਾਏ ਜਾਣ ਵਾਲੇ ਸੋਲਰ ਊਰਜਾ ਸਿਸਟਮ ਦੀ ਵਰਤੋਂ ਸਬੰਧੀ ਵਿਕਲਪ/ਅੰਡਰਟੇਕਿੰਗ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਧਾ ਕੇ 31 ਅਗਸਤ 2026 ਕਰ ਦਿੱਤੀ ਹੈ। ਹੁਣ ਪ੍ਰਸ਼ਾਸਨ ਵੱਲੋਂ ਅਲਾਟ ਕੀਤੇ ਗਏ ਸਰਕਾਰੀ ਮਕਾਨਾਂ ਵਿੱਚ ਰਹਿ ਰਹੇ ਹਰਿਆਣਾ ਸਰਕਾਰ ਦੇ ਕਰਮਚਾਰੀ ਨਿਰਧਾਰਤ ਮਿਤੀ ਤੱਕ ਆਪਣਾ ਫਾਰਮ ਜਮ੍ਹਾਂ ਕਰਵਾ ਸਕਣਗੇ। ਹਾਊਸ ਅਲਾਟਮੈਂਟ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਕਰਮਚਾਰੀ ਵੱਲੋਂ 31 ਅਗਸਤ 2026 ਤੱਕ ਅੰਡਰਟੇਕਿੰਗ ਫਾਰਮ ਜਮ੍ਹਾਂ ਨਹੀਂ ਕਰਵਾਇਆ ਜਾਂਦਾ, ਤਾਂ ਇਹ ਮੰਨਿਆ ਜਾਵੇਗਾ ਕਿ ਉਸ ਨੇ ਸਰਕਾਰੀ ਰਿਹਾਇਸ਼ ਦੀ ਛੱਤ ’ਤੇ ਸਥਾਪਤ ਕੀਤੀ ਜਾਣ ਵਾਲੀ ਸੋਲਰ ਊਰਜਾ ਸਹੂਲਤ ਦੀ ਵਰਤੋਂ ਕਰਨ ਲਈ ਆਪਣੀ ਸਹਿਮਤੀ ਨਹੀਂ ਦਿੱਤੀ। ਸਰਕਾਰੀ ਰਿਹਾਇਸ਼ਾਂ ’ਤੇ 100 ਫੀਸਦੀ ਰੂਫਟਾਪ ਸੋਲਰ ਸਿਸਟਮ ਦਾ ਟੀਚਾ ਇਹ ਪਹਿਲ ਕੇਂਦਰ ਸਰਕਾਰ ਦੀ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਵਾਲੀ ਮੁਹਿੰਮ ਤਹਿਤ ਅੱਗੇ ਵਧਾਈ ਜਾ ਰਹੀ ਹੈ। ਇਸ ਦਾ ਮੁੱਖ ਉਦੇਸ਼ ਸਰਕਾਰੀ ਰਿਹ...
‘ਹਰ ਘਰ ਤਿਰੰਗਾ’ ਮੁਹਿੰਮ ਦਾ ਮਕਸਦ ਹਰ ਨਾਗਰਿਕ ਦੇ ਮਨ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾਉਣਾ: ਸ਼ਿਆਮ ਸਿੰਘ ਰਾਣਾ

‘ਹਰ ਘਰ ਤਿਰੰਗਾ’ ਮੁਹਿੰਮ ਦਾ ਮਕਸਦ ਹਰ ਨਾਗਰਿਕ ਦੇ ਮਨ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾਉਣਾ: ਸ਼ਿਆਮ ਸਿੰਘ ਰਾਣਾ

Haryana news
ਹਰਿਆਣਾ, 10 ਅਗਸਤ 2026: ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਦੇਸ਼ ਭਰ ਵਿੱਚ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਦਾ ਮੁੱਖ ਉਦੇਸ਼ ਹਰ ਨਾਗਰਿਕ ਦੇ ਮਨ ਵਿੱਚ ਦੇਸ਼ ਭਗਤੀ, ਰਾਸ਼ਟਰਵਾਦ ਅਤੇ ਰਾਸ਼ਟਰੀ ਝੰਡੇ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਵਾਰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਪਹਿਲਾਂ ਨਾਲੋਂ ਵਧੇਰੇ ਵਿਆਪਕ, ਪ੍ਰਭਾਵਸ਼ਾਲੀ ਅਤੇ ਜਨ-ਭਾਗੀਦਾਰੀ ਆਧਾਰਿਤ ਢੰਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿਰੰਗਾ ਸਿਰਫ਼ ਦੇਸ਼ ਦਾ ਰਾਸ਼ਟਰੀ ਝੰਡਾ ਹੀ ਨਹੀਂ, ਸਗੋਂ ਭਾਰਤ ਦੀ ਏਕਤਾ, ਅਖੰਡਤਾ, ਆਜ਼ਾਦੀ ਅਤੇ ਸਾਂਝੀ ਰਾਸ਼ਟਰੀ ਪਛਾਣ ਦਾ ਪ੍ਰਤੀਕ ਹੈ। ਤਿਰੰਗਾ ਦੇਸ਼ ਦੀ ਏਕਤਾ ਦਾ ਪ੍ਰਤੀਕ: ਰਾਣਾ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਤਿਰੰਗੇ ਨਾਲ ਹਰ ਭਾਰਤੀ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਦੇ...
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ, ਮਹਿਲਾ ਸਸ਼ਕਤੀਕਰਨ ਨੂੰ ਮਿਲੀ ਨਵੀਂ ਉਡਾਣ: ਡਾ. ਬਲਜੀਤ ਕੌਰ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ, ਮਹਿਲਾ ਸਸ਼ਕਤੀਕਰਨ ਨੂੰ ਮਿਲੀ ਨਵੀਂ ਉਡਾਣ: ਡਾ. ਬਲਜੀਤ ਕੌਰ

Breaking News, Punjab News
ਚੰਡੀਗੜ੍ਹ, 10 ਅਗਸਤ 2026: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਹਿਲਾ ਸਸ਼ਕਤੀਕਰਨ ਸਬੰਧੀ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਜਾਣਾ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਿਰਫ਼ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਉਣਾ ਨਹੀਂ, ਸਗੋਂ ਉਨ੍ਹਾਂ ਦੇ ਆਤਮ-ਸਨਮਾਨ, ਆਤਮ-ਵਿਸ਼ਵਾਸ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਪਛਾਣ ਨੂੰ ਮਜ਼ਬੂਤ ਕਰਨਾ ਹੈ। ਮਹਿਲਾ ਸਸ਼ਕਤੀਕਰਨ ਨੂੰ ਭਲਾਈ ਯੋਜਨਾਵਾਂ ਤੱਕ ਸੀਮਤ ਨਹੀਂ ਰੱਖਿਆ: ਡਾ. ਬਲਜੀਤ ਕੌਰ: ਮਤੇ ਦਾ ਸਮਰਥਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗ...
CM ਨਾਇਬ ਸਿੰਘ ਸੈਣੀ ਦਾ ਵੱਡਾ ਤੋਹਫ਼ਾ: 50 ਲੱਖ ਤੋਂ ਵੱਧ ਲਾਭਪਾਤਰੀਆਂ ਦੇ ਖਾਤਿਆਂ ’ਚ ₹1,595 ਕਰੋੜ ਦੀ DBT ਰਾਹੀਂ ਰਕਮ ਟ੍ਰਾਂਸਫਰ

CM ਨਾਇਬ ਸਿੰਘ ਸੈਣੀ ਦਾ ਵੱਡਾ ਤੋਹਫ਼ਾ: 50 ਲੱਖ ਤੋਂ ਵੱਧ ਲਾਭਪਾਤਰੀਆਂ ਦੇ ਖਾਤਿਆਂ ’ਚ ₹1,595 ਕਰੋੜ ਦੀ DBT ਰਾਹੀਂ ਰਕਮ ਟ੍ਰਾਂਸਫਰ

Haryana news
ਚੰਡੀਗੜ੍ਹ, 10 ਅਗਸਤ 2026: ਹਰਿਆਣਾ ਸਰਕਾਰ ਨੇ ਵੱਖ-ਵੱਖ ਲੋਕ ਭਲਾਈ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਦੇ ਲਾਭਪਾਤਰੀਆਂ ਨੂੰ ਸਿੱਧੀ ਵਿੱਤੀ ਸਹਾਇਤਾ ਮੁਹੱਈਆ ਕਰਵਾਉਂਦਿਆਂ ਅੱਜ 50,04,873 ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ₹1,595.50 ਕਰੋੜ ਦੀ ਰਕਮ ਟ੍ਰਾਂਸਫਰ ਕੀਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੀ 10ਵੀਂ ਕਿਸ਼ਤ ਵੀ ਜਾਰੀ ਕੀਤੀ। ਲਾਡੋ ਲਕਸ਼ਮੀ ਯੋਜਨਾ ਦੀ 10ਵੀਂ ਕਿਸ਼ਤ ਜਾਰੀ ਮੁੱਖ ਮੰਤਰੀ ਨੇ ਦੱਸਿਆ ਕਿ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੀ 10ਵੀਂ ਕਿਸ਼ਤ ਤਹਿਤ 9,98,000 ਔਰਤਾਂ ਅਤੇ ਲੜਕੀਆਂ ਦੇ ਖਾਤਿਆਂ ਵਿੱਚ ₹209.62 ਕਰੋੜ ਦੀ ਰਕਮ ਸਿੱਧੀ ਜਮ੍ਹਾਂ ਕਰਵਾਈ ਗਈ ਹੈ। ਇਸ ਦੇ ਨਾਲ ਹੀ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ 10 ਕਿਸ਼ਤਾਂ ਵਿੱਚ ਲਾਭਪਾਤਰੀਆਂ ਨੂੰ ਕੁੱਲ ₹2,042.31 ਕਰੋੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ...
ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 202ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 638 ਟਿਕਾਣਿਆਂ ’ਤੇ ਛਾਪੇ, 500 ਤੋਂ ਵੱਧ ਸ਼ੱਕੀ ਕਾਬੂ

ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 202ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 638 ਟਿਕਾਣਿਆਂ ’ਤੇ ਛਾਪੇ, 500 ਤੋਂ ਵੱਧ ਸ਼ੱਕੀ ਕਾਬੂ

Punjab News
ਚੰਡੀਗੜ੍ਹ, 10 ਅਗਸਤ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 202ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ 638 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ 15 ਹਥਿਆਰਾਂ ਸਮੇਤ 500 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਹ ਮੁਹਿੰਮ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੀ ਅਗਵਾਈ ਅਤੇ ਤਾਲਮੇਲ ਹੇਠ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦਾ ਅੰਕੜਾ 59 ਹਜ਼ਾਰ ਤੋਂ ਪਾਰ ਪੁਲਿਸ ਵੱਲੋਂ ਅੱਜ ਦੀ ਕਾਰਵਾਈ ਦੌਰਾਨ 500 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਨ੍ਹਾਂ ਦੇ ਕਬਜ਼ੇ ਵਿੱਚ...
ਪੰਜਾਬ ’ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੇਗੀ ਰੋਕ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ’ ਬਿੱਲ ਕੀਤਾ ਪਾਸ

ਪੰਜਾਬ ’ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੇਗੀ ਰੋਕ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ’ ਬਿੱਲ ਕੀਤਾ ਪਾਸ

Breaking News, Punjab News
ਚੰਡੀਗੜ੍ਹ, 10 ਅਗਸਤ 2026: ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਅਤੇ ਵੱਖ-ਵੱਖ ਨਾਵਾਂ ਹੇਠ ਮਾਪਿਆਂ ਤੋਂ ਵਾਧੂ ਰਕਮ ਵਸੂਲਣ ’ਤੇ ਹੁਣ ਸਖ਼ਤੀ ਹੋਵੇਗੀ। ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026’ ਨੂੰ ਜ਼ੁਬਾਨੀ ਵੋਟ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਸਰਕਾਰ ਦਾ ਦਾਅਵਾ ਹੈ ਕਿ ਇਸ ਕਾਨੂੰਨ ਨਾਲ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਬੇਤਹਾਸ਼ਾ ਫੀਸਾਂ ਦੇ ਵਾਧੇ ਤੋਂ ਵੱਡੀ ਰਾਹਤ ਮਿਲੇਗੀ ਅਤੇ ਨਿੱਜੀ ਸਕੂਲਾਂ ਵਿੱਚ ਵਿੱਤੀ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣੇਗੀ। ਸਾਲਾਨਾ ਫੀਸ ਵਾਧੇ ਦੀ ਹੱਦ 5 ਫੀਸਦੀ ਨਵੇਂ ਸੋਧੇ ਕਾਨੂੰਨ ਤਹਿਤ ਨਿੱਜੀ ਸਕੂਲ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਫੀਸਦੀ ਤੋਂ ਵੱਧ ਸਾਲਾਨਾ ਫੀਸ ਨਹੀਂ ਵਧਾ ਸਕਣਗੇ। ਜੇਕਰ ਕਿਸੇ ਸਕੂਲ ਨੂੰ ਇਸ ਤੋਂ ਵੱਧ ਫੀਸ ਵਧਾਉਣ ਦੀ ਲੋੜ ਪੈਂਦੀ ਹੈ ਤਾਂ ਇਸ ਲਈ ਸਬੰਧਤ ਰੈਗੂਲੇਟਰੀ ਸੰਸਥਾ ਤੋਂ ਪਹਿਲਾਂ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ, ਮਾਪਿਆਂ ਤੋਂ ਕਿਸੇ ਵੀ ਹੈੱਡ ਜਾਂ...
ਮੋਹਾਲੀ ਤੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਸੂਬਾ ਪੱਧਰੀ ਮੁਹਿੰਮ ਦੀ ਕੀਤੀ ਸ਼ੁਰੂਆਤ

ਮੋਹਾਲੀ ਤੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਸੂਬਾ ਪੱਧਰੀ ਮੁਹਿੰਮ ਦੀ ਕੀਤੀ ਸ਼ੁਰੂਆਤ

Breaking News, CHANDIGARH NEWS, Punjab News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਗਸਤ 2026: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨੈਸ਼ਨਲ ਡੀਵੌਰਮਿੰਗ ਡੇਅ ਮੌਕੇ ਮੋਹਾਲੀ ਦੇ ਫੇਜ਼-11 ਸਥਿਤ ਸਕੂਲ ਆਫ਼ ਐਮੀਨੈਂਸ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖੁਦ ਸਕੂਲੀ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਖਵਾ ਕੇ ਮੁਹਿੰਮ ਦਾ ਆਗਾਜ਼ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਭਰ ਵਿੱਚ 1 ਤੋਂ 19 ਸਾਲ ਤੱਕ ਦੀ ਉਮਰ ਦੇ ਲਗਭਗ 71 ਲੱਖ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਕਿਸੇ ਕਾਰਨ 10 ਅਗਸਤ ਨੂੰ ਦਵਾਈ ਨਹੀਂ ਲੈ ਸਕਣਗੇ, ਉਨ੍ਹਾਂ ਨੂੰ 17 ਅਗਸਤ ਨੂੰ ਮੌਪ-ਅੱਪ ਡੇਅ ਦੌਰਾਨ ਇਹ ਖੁਰਾਕ ਦਿੱਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਦੀ ਸਮੱਸਿਆ ਉਨ੍ਹਾਂ ਦੀ ਸਿਹਤ ਅਤੇ ਵਿਕਾਸ ’ਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਇਸ ਲਈ ਸਮੇਂ-ਸਮੇ...
ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, CM ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ ਮੀਟਿੰਗ; ਕਈ ਅਹਿਮ ਪ੍ਰਸਤਾਵਾਂ ’ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, CM ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ ਮੀਟਿੰਗ; ਕਈ ਅਹਿਮ ਪ੍ਰਸਤਾਵਾਂ ’ਤੇ ਲੱਗ ਸਕਦੀ ਹੈ ਮੋਹਰ

Breaking News, CHANDIGARH NEWS, Punjab News
ਚੰਡੀਗੜ੍ਹ, 10 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਬੈਠਕ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਬੁਲਾਈ ਗਈ ਹੈ। ਮੀਟਿੰਗ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰੀ ਸੂਤਰਾਂ ਅਨੁਸਾਰ ਕੈਬਨਿਟ ਮੀਟਿੰਗ ਦਾ ਵਿਸਥਾਰਤ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਹਾਲਾਂਕਿ, ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਚੱਲ ਰਹੇ ਹੋਣ ਕਾਰਨ ਅੱਜ ਹੋਣ ਵਾਲੀ ਕੈਬਨਿਟ ਬੈਠਕ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਕਈ ਅਹਿਮ ਪ੍ਰਸਤਾਵਾਂ ’ਤੇ ਹੋ ਸਕਦੀ ਹੈ ਚਰਚਾ ਮੰਨਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ਦੀ ਬੈਠਕ ਦੌਰਾਨ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਪ੍ਰਸਤਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਸਰਕਾਰ ਵੱਲੋਂ ਕੁਝ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਵੀ ਸੰਭਾਵਨਾ ਹੈ। ਹਾਲਾਂਕਿ, ਕੈਬਨਿਟ ਦੇ ਏਜੰਡੇ ਦੇ ਅਧਿਕਾਰਤ ਤੌਰ ’ਤੇ ਜਾਰੀ ਹੋਣ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਕਿਹੜੇ ਵਿਭਾਗਾਂ ਨਾਲ ਸਬੰਧਤ ਮਾਮਲੇ ...