ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮਾਨਤਾ, ਸਤਿਕਾਰ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼ ਦਿੰਦੀਆਂ ਹਨ: ਹਰਪਾਲ ਸਿੰਘ ਚੀਮਾ
ਐਸ.ਏ.ਐਸ. ਨਗਰ, 11 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਪਵਿੱਤਰ ਸਿੱਖਿਆਵਾਂ ਮਨੁੱਖਤਾ ਨੂੰ ਸਮਾਨਤਾ, ਮਨੁੱਖੀ ਮਾਣ-ਸਨਮਾਨ, ਸਮਾਜਿਕ ਨਿਆਂ, ਆਪਸੀ ਸਤਿਕਾਰ ਅਤੇ ਵਿਸ਼ਵਵਿਆਪੀ ਭਾਈਚਾਰੇ ਦਾ ਸਦੀਵੀ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਦੀਆਂ ਬੀਤ ਜਾਣ ਦੇ ਬਾਵਜੂਦ ਅੱਜ ਦੇ ਸਮਾਜ ਵਿੱਚ ਵੀ ਓਨੀ ਹੀ ਪ੍ਰਸੰਗਿਕ ਹਨ ਅਤੇ ਇੱਕ ਨਿਆਂਪੂਰਨ ਤੇ ਸਮਾਵੇਸ਼ੀ ਸਮਾਜ ਦੀ ਉਸਾਰੀ ਲਈ ਮਾਰਗਦਰਸ਼ਨ ਕਰਦੀਆਂ ਹਨ।
ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਕਰਵਾਏ ਗਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਗੁਰੂ ਜੀ ਮਹਾਰਾਜ ਨੇ ਜਾਤ, ਧਰਮ ਅਤੇ ਸਮਾਜਿਕ ਰੁਤਬੇ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਹਰ ਮਨੁੱਖ ਦੀ ਅੰਦਰੂਨੀ ਸ਼ਾਨ ਅਤੇ ਬਰਾਬਰੀ ਨੂੰ ਮਹੱਤਵ ਦਿੱਤਾ। ਉਨ੍ਹਾਂ ਦੀ ਬਾਣੀ ਅਤੇ ਵਿਚਾਰਧਾਰਾ ਮਨੁੱਖ ਨੂੰ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਹੋ ਕੇ ਆਪਸੀ ਸਤਿਕਾਰ ਅਤੇ ਭਾਈਚਾਰੇ ...









