ਬਿਜਲੀ ਕਾਮਿਆਂ ਦੀ ਹੜਤਾਲ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਜਾਰੀ, ਜਲਦ ਹੱਲ ਕੱਢਣ ਦਾ ਭਰੋਸਾ: ਅਨਿਲ ਵਿਜ
ਹਰਿਆਣਾ, 8 ਅਗਸਤ 2026: ਹਰਿਆਣਾ ਵਿੱਚ ਬਿਜਲੀ ਯੂਨੀਅਨਾਂ ਵੱਲੋਂ 11 ਤੋਂ 13 ਅਗਸਤ ਤੱਕ ਤਿੰਨ ਦਿਨਾਂ ਦੀ ਪ੍ਰਸਤਾਵਿਤ ਹੜਤਾਲ ਦੇ ਐਲਾਨ ਤੋਂ ਬਾਅਦ ਸਰਕਾਰ ਅਤੇ ਯੂਨੀਅਨਾਂ ਵਿਚਾਲੇ ਗੱਲਬਾਤ ਦਾ ਦੌਰ ਜਾਰੀ ਹੈ। ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਸਰਕਾਰ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਹੜਤਾਲ ‘ਤੇ ਜਾਣ ਤੋਂ ਰੋਕਣ ਲਈ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ।
ਅਨਿਲ ਵਿਜ ਨੇ ਕਿਹਾ ਕਿ “ਅਸੀਂ ਯੂਨੀਅਨਾਂ ਨਾਲ ਆਪਣੀ ਗੱਲਬਾਤ ਜਾਰੀ ਰੱਖ ਰਹੇ ਹਾਂ ਅਤੇ ਸ਼ੁੱਕਰਵਾਰ ਨੂੰ ਵੀ ਬਿਜਲੀ ਵਿਭਾਗ ਦੇ ਅਧਿਕਾਰੀ ਯੂਨੀਅਨ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ। ਸਾਨੂੰ ਵਿਸ਼ਵਾਸ ਹੈ ਕਿ ਅਸੀਂ ਬਿਜਲੀ ਕਾਮਿਆਂ ਨੂੰ ਮਨਾ ਲਵਾਂਗੇ।”
ਤਿੰਨ ਮੁੱਖ ਮੰਗਾਂ ਨੂੰ ਲੈ ਕੇ ਬਣੀ ਸੀ ਸਥਿਤੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਊਰਜਾ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਹਾਲ ਹੀ ਵਿੱਚ ਵੱਖ-ਵੱਖ ਬਿਜਲੀ ਮੁਲਾਜ਼ਮ ਯੂਨੀਅਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਮੁਤਾਬਕ, ਯੂਨੀਅਨ ਵੱਲੋਂ ਮੁੱਖ ਤੌਰ ‘ਤੇ ਤਿੰਨ...









