“ਪੰਜਾਬੀ ਇਮੋਸ਼ਨਲੀ ਬਲੱਡੀ ਫੂਲ” ਟਿੱਪਣੀ ‘ਤੇ ਛਿੜਿਆ ਵਿਵਾਦ, ਚੰਡੀਗੜ੍ਹ ਭਾਜਪਾ ਪ੍ਰਧਾਨ ਘਿਰੇ
ਚੰਡੀਗੜ੍ਹ, 18 ਜੂਨ 2026: ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੀ ਇੱਕ ਟਿੱਪਣੀ ਨੂੰ ਲੈ ਕੇ ਪੰਜਾਬ ਅਤੇ ਚੰਡੀਗੜ੍ਹ ਦੀ ਸਿਆਸਤ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇੱਕ ਪ੍ਰੋਗਰਾਮ ਦੌਰਾਨ ਦਿੱਤੇ ਗਏ ਉਨ੍ਹਾਂ ਦੇ ਬਿਆਨ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ “ਪੰਜਾਬੀ ਇਮੋਸ਼ਨਲੀ ਬਲੱਡੀ ਫੂਲ ਹੁੰਦੇ ਹਨ”, ਨੂੰ ਲੈ ਕੇ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਤਿੱਖੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ।
ਸੋਸ਼ਲ ਮੀਡੀਆ ‘ਤੇ ਇਸ ਬਿਆਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਂਗਰਸ ਨੇ ਭਾਜਪਾ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਟਿੱਪਣੀ ਨੂੰ ਪੰਜਾਬੀਆਂ ਦੀ ਤੌਹੀਨ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਆਗੂ ਨੇ ਇੱਕ ਪੂਰੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਉਨ੍ਹਾਂ ਨੂੰ ਇਸ ਲਈ ਜਨਤਕ ਤੌਰ ‘ਤੇ ਮੁਆਫ਼ੀ ਮੰਗਣੀ ਚਾਹੀਦੀ ਹੈ।
ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ ਕਿ ਪੰਜਾਬੀਆਂ ਨੂੰ ਭਾਵੁਕ ਅਤੇ ਮੂਰਖ ਕਹਿ ਕੇ ਭਾਜਪਾ ਨੇ ਇੱਕ ਵਾਰ ਫਿਰ ਪੰਜਾਬ ਅਤੇ ਪੰਜਾਬੀ ਸੱਭਿ...







