ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਲਾਜ਼ਮੀ, ਕੇਜਰੀਵਾਲ ਨੇ ਪੰਜਾਬ ਸਰਕਾਰ ਦੇ ਕਦਮ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 5 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਸੂਬਾ ਸਰਕਾਰ ਇੱਕ ਨਵਾਂ ਕਾਨੂੰਨ ਲਿਆਉਣ ਜਾ ਰਹੀ ਹੈ, ਜਿਸ ਤਹਿਤ ਕੋਈ ਵੀ ਪ੍ਰਾਈਵੇਟ ਸਕੂਲ ਇੱਕ ਸਾਲ ਵਿੱਚ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕੇਗਾ। ਇਹ ਫੈਸਲਾ ਅੰਮ੍ਰਿਤਸਰ ਦੀ ਇੱਕ ਵਿਦਿਆਰਥਣ ਦੀ ਖ਼ੁਦਕੁਸ਼ੀ ਦੇ ਮਾਮਲੇ ਤੋਂ ਬਾਅਦ ਲਿਆ ਗਿਆ, ਜਿਸ ਵਿੱਚ ਵਿਦਿਆਰਥਣ ਨੇ ਆਪਣੇ ਸੁਸਾਈਡ ਨੋਟ ਵਿੱਚ ਸਕੂਲ ਪ੍ਰਬੰਧਨ ਵੱਲੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤੇ ਜਾਣ ਦੇ ਦੋਸ਼ ਲਗਾਏ ਸਨ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਮਾਪਿਆਂ ਅਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨਿਆ ਗਿਆ ਇਹ ਕਾਨੂੰਨ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਰੋਕ ਲਗਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।
ਕੇਜਰੀਵਾਲ ਨੇ ਦੱਸਿਆ ਕਿ ਨਵੇਂ ਕਾਨੂੰਨ ਅਨੁਸਾਰ ਕਿਸੇ ਵੀ ਸਕੂਲ ਨੂੰ ਸਾਲਾਨਾ 5 ਫ਼ੀਸਦੀ ਤੋਂ ਵੱਧ ਫ਼ੀ...









