SIR 2026: ਡਰਾਫਟ ਵੋਟਰ ਸੂਚੀ ’ਤੇ ਦਾਅਵੇ-ਇਤਰਾਜ਼ ਦਾਇਰ ਕਰਨ ਦੀ ਆਖ਼ਰੀ ਮਿਤੀ 12 ਸਤੰਬਰ, CEO ਅਨਿੰਦਿਤਾ ਮਿਤਰਾ ਵੱਲੋਂ ਯੋਗ ਨਾਗਰਿਕਾਂ ਨੂੰ ਅਪੀਲ
ਚੰਡੀਗੜ੍ਹ, 9 ਸਤੰਬਰ 2026: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (SIR) 2026 ਦੀ ਪ੍ਰਕਿਰਿਆ ਅਧੀਨ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੇ ਗਏ ਡਰਾਫਟ ਵੋਟਰ ਖਰੜੇ ਸਬੰਧੀ ਦਾਅਵੇ ਅਤੇ ਇਤਰਾਜ਼ ਪੇਸ਼ ਕਰਨ ਲਈ ਹੁਣ ਕੁਝ ਹੀ ਦਿਨ ਬਾਕੀ ਹਨ। ਇਸ ਸਬੰਧੀ ਦਾਅਵੇ ਅਤੇ ਇਤਰਾਜ਼ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ।
ਪੰਜਾਬ ਦੀ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਸੂਬੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੋਟਰ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਜੇਕਰ ਵੋਟਰ ਸੂਚੀ ਵਿੱਚ ਕਿਸੇ ਤਰ੍ਹਾਂ ਦੀ ਗਲਤੀ, ਇਤਰਾਜ਼ ਜਾਂ ਹੋਰ ਸੋਧ ਦੀ ਲੋੜ ਹੈ ਤਾਂ ਨਿਰਧਾਰਤ ਸਮੇਂ ਅੰਦਰ ਇਸ ਸਬੰਧੀ ਦਾਅਵਾ ਜਾਂ ਇਤਰਾਜ਼ ਪੇਸ਼ ਕੀਤਾ ਜਾਵੇ।
ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ ਤੱਕ
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਰਜਿਸਟ੍ਰੇਸ਼ਨ ਅਫ਼ਸਰ (ERO) ਵੱਲੋਂ ਪ੍ਰਾਪਤ ਹੋ ਰਹੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਾਲੋ-ਨਾਲ ਨਿਪਟਾਰਾ ...









