ਮੁੱਖ ਮੰਤਰੀ ਸਿਹਤ ਯੋਜਨਾ ਬਣੀ ਹਜ਼ਾਰਾਂ ਪਰਿਵਾਰਾਂ ਲਈ ਵਰਦਾਨ, ਬਠਿੰਡਾ ਦੀ 37 ਸਾਲਾ ਗੁਰਪ੍ਰੀਤ ਕੌਰ ਨੂੰ ਮਿਲਿਆ ਨਵਾਂ ਜੀਵਨ
ਚੰਡੀਗੜ੍ਹ, 1 ਜੂਨ 2026: ਪੰਜਾਬ ਸਰਕਾਰ ਦੀ ਲੋਕ-ਪੱਖੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਲੱਖਾਂ ਪਰਿਵਾਰਾਂ ਲਈ ਸਿਹਤ ਸੁਰੱਖਿਆ ਦੀ ਮਜ਼ਬੂਤ ਢਾਲ ਬਣ ਕੇ ਸਾਹਮਣੇ ਆ ਰਹੀ ਹੈ। ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਮਹਿੰਗੇ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਵੱਡੀ ਰਾਹਤ ਮਿਲ ਰਹੀ ਹੈ।
ਸੂਬੇ ਵਿੱਚ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਹੈ ਅਤੇ ਹੁਣ ਤੱਕ 45 ਲੱਖ ਤੋਂ ਵੱਧ ਲੋਕ ਇਸ ਸਕੀਮ ਅਧੀਨ ਰਜਿਸਟਰ ਹੋ ਚੁੱਕੇ ਹਨ। ਹਜ਼ਾਰਾਂ ਪਰਿਵਾਰ ਐਮਰਜੈਂਸੀ ਅਤੇ ਗੰਭੀਰ ਬਿਮਾਰੀਆਂ ਦੇ ਇਲਾਜ ਦੌਰਾਨ ਇਸ ਯੋਜਨਾ ਦਾ ਲਾਭ ਲੈ ਕੇ ਆਪਣੀ ਆਰਥਿਕ ਬਚਤ ਕਰ ਚੁੱਕੇ ਹਨ। ਇਹ ਯੋਜਨਾ ਨਾ ਸਿਰਫ਼ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਦਿਵਾ ਰਹੀ ਹੈ, ਸਗੋਂ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਵੀ ਮਜ਼ਬੂਤ ਸਹਾਰਾ ਪ੍ਰਦਾਨ ਕਰ ਰਹੀ ਹੈ।
ਇਸ ਯੋਜਨਾ ਦਾ ਇੱਕ ਪ੍ਰੇਰਣਾਦਾਇਕ ਉਦਾਹਰਨ ਬਠਿੰਡਾ ਦੀ 37 ਸਾਲਾ ਗੁਰਪ੍ਰੀਤ ਕੌਰ ਹੈ, ਜਿਨ੍ਹਾਂ ਨੂੰ ਦਿਲ ਦੀ ਇੱਕ ਗੰਭੀਰ ਜਨਮਜਾਤ ਬਿਮਾਰੀ ਕਾਰਨ ਆਪਣੀ ਜ...








