ਰਵਨੀਤ ਸਿੰਘ ਬਿੱਟੂ ਨੇ ਆਪਣੇ ਬਿਆਨਾਂ ‘ਤੇ ਜਤਾਇਆ ਅਫਸੋਸ, ਮੰਗੀ ਮੁਆਫ਼ੀ
ਅੰਮ੍ਰਿਤਸਰ, 31 ਮਈ 2026: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ 26 ਮਈ ਨੂੰ ਨਗਰ ਨਿਗਮ ਚੋਣਾਂ ਦੌਰਾਨ ਐਸਸੀ ਭਾਈਚਾਰੇ ਸਬੰਧੀ ਕੀਤੀਆਂ ਆਪਣੀਆਂ ਟਿੱਪਣੀਆਂ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਜਨ ਪ੍ਰਤੀਨਿਧੀ ਅਤੇ ਕੇਂਦਰੀ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਆਪਣੇ ਸ਼ਬਦਾਂ ਦੀ ਗੰਭੀਰਤਾ ਦਾ ਪੂਰਾ ਅਹਿਸਾਸ ਹੈ ਅਤੇ ਜੇਕਰ ਉਨ੍ਹਾਂ ਦੀਆਂ ਟਿੱਪਣੀਆਂ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਖੇਦ ਪ੍ਰਗਟ ਕਰਦੇ ਹਨ।
ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ, “ਮੈਂ ਸਾਰਿਆਂ ਤੋਂ ਹੱਥ ਜੋੜ ਕੇ ਅਤੇ ਸਿਰ ਝੁਕਾ ਕੇ ਮੁਆਫ਼ੀ ਮੰਗਦਾ ਹਾਂ। ਉਸ ਸਮੇਂ ਹਾਲਾਤ ਜੋ ਵੀ ਸਨ, ਉਹ ਵੱਖਰਾ ਵਿਸ਼ਾ ਹੈ, ਪਰ ਇੱਕ ਮੰਤਰੀ ਹੋਣ ਦੇ ਨਾਤੇ ਮੇਰੇ ਮੂੰਹੋਂ ਜੋ ਸ਼ਬਦ ਨਿਕਲੇ, ਉਹ ਨਹੀਂ ਨਿਕਲਣੇ ਚਾਹੀਦੇ ਸਨ। ਮੈਂ ਉਨ੍ਹਾਂ ਲਈ ਦਿਲੋਂ ਮੁਆਫ਼ੀ ਮੰਗਦਾ ਹਾਂ।”ਉਨ੍ਹਾਂ ਕਿਹਾ ਕਿ ਉਹ ਦੇਸ਼ ਦੀਆਂ ਸਾਰੀਆਂ ਸੰਵਿਧਾਨਕ ਸੰਸਥਾਵਾਂ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਜੇਕਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਉਨ੍ਹਾਂ ਨੂ...









