ਕਰਨਾਟਕ ਦੇ ਮੁੱਖ ਮੰਤਰੀ ਅਹੁਦੇ ਤੋਂ ਸਿੱਧਰਮਈਆ ਦਾ ਅਸਤੀਫ਼ਾ, ਰਾਜ ਸਭਾ ਸੀਟ ਲੈਣ ਤੋਂ ਕੀਤਾ ਇਨਕਾਰ
ਕਰਨਾਟਕ, 28 ਮਈ 2026: ਕਰਨਾਟਕ ਦੀ ਰਾਜਨੀਤੀ ਵਿੱਚ ਵੱਡਾ ਮੋੜ ਆ ਗਿਆ ਹੈ। ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਸਿੱਧਰਮਈਆ ਨੇ ਸਪੱਸ਼ਟ ਕੀਤਾ ਕਿ ਉਹ ਰਾਸ਼ਟਰੀ ਰਾਜਨੀਤੀ ਵਿੱਚ ਜਾਣ ਦੇ ਇੱਛੁਕ ਨਹੀਂ ਹਨ ਅਤੇ ਇਸੇ ਕਾਰਨ ਉਨ੍ਹਾਂ ਨੇ ਪਾਰਟੀ ਵੱਲੋਂ ਦਿੱਤੀ ਗਈ ਰਾਜ ਸਭਾ ਸੀਟ ਦੀ ਪੇਸ਼ਕਸ਼ ਨਿਮਰਤਾ ਨਾਲ ਠੁਕਰਾ ਦਿੱਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧਰਮਈਆ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਅਤੇ ਕੁਝ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਰਾਜ ਸਭਾ ਭੇਜਣ ਦੀ ਪੇਸ਼ਕਸ਼ ਕੀਤੀ ਸੀ, ਪਰ ਉਨ੍ਹਾਂ ਦਾ ਧਿਆਨ ਹਮੇਸ਼ਾਂ ਕਰਨਾਟਕ ਦੀ ਰਾਜਨੀਤੀ ਅਤੇ ਲੋਕਾਂ ਦੀ ਸੇਵਾ ‘ਤੇ ਕੇਂਦਰਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅਜੇ ਵੀ ਵਿਧਾਇਕ ਹਨ ਅਤੇ ਉਨ੍ਹਾਂ ਦੇ ਕਾਰਜਕਾਲ ਦੇ ਦੋ ਸਾਲ ਬਾਕੀ ਹਨ, ਇਸ ਲਈ ਉਹ ਰਾਜ ਦੀ ਰਾਜਨੀਤੀ ਵਿੱਚ ਸਰਗਰਮ ਰਹਿਣਗੇ।
ਸਿੱਧਰਮਈਆ ਨੇ ਆਪਣੇ ਸੰਬੋਧਨ ਦੌਰਾਨ ਕਿਹਾ, “ਮੈਂ ਹਮੇਸ਼ਾਂ ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਲੜਿਆ ਹਾਂ ਅਤੇ ਅੱਗੇ ਵੀ ਸੰਵਿਧਾਨ ਦੇ ਵਿਰੁੱਧ ਕੰਮ ਕਰਨ ਵਾਲੀਆਂ ਤਾਕਤਾਂ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਾਂਗਾ।...








