ਵੋਟਿੰਗ ਦੌਰਾਨ ਅਧਿਕਾਰੀਆਂ ਦੀ ਸਰਗਰਮੀ, ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਨੇ ਲਏ ਪ੍ਰਬੰਧਾਂ ਦੇ ਜਾਇਜ਼ੇ
ਰੂਪਨਗਰ, 26 ਮਈ 2026: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਹੋ ਰਹੀ ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਬੰਧਾਂ ਅਤੇ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 138 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਵੋਟਿੰਗ ਦੀ ਪ੍ਰਕਿਰਿਆ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਕੇਂਦਰਾਂ ‘ਤੇ ਪਹੁੰਚ ਰਹੇ ਹਨ ਅਤੇ ਖਾਸ ਕਰਕੇ ਬਜ਼ੁਰਗ ਵੋਟਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਨੌਜਵਾਨ ਵੋਟਰਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਹੈ ਅਤੇ ਹਰ ਨਾਗਰਿਕ ਨੂੰ ਆਪਣ...








