ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 25 ਮਈ 2026: ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਿਆਪਕ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਬਿਜਲੀ ਮੰਤਰੀ Tarunpreet Singh Sond ਨੇ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਕਿਸਾਨਾਂ ਲਈ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਬਿਜਲੀ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਜ਼ਿਲ੍ਹਾਵਾਰ ਤਹਿ ਕੀਤੇ ਗਏ ਸ਼ਡਿਊਲ ਅਨੁਸਾਰ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਸ਼ੁਰੂ ਹੋਵੇਗੀ। ਇਸੇ ਤਰ੍ਹਾਂ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਇਹ ਸਹੂਲਤ ਲਾਗੂ ਕੀਤੀ ਜਾਵੇਗੀ। ਜਦਕਿ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ...









