ਚੰਡੀਗੜ੍ਹ ਕਤਲ ਕੇਸ ‘ਚ ਪੁਲਿਸ ਦੀ ਵੱਡੀ ਕਾਰਵਾਈ, 6 ਨਾਬਾਲਗ ਹਿਰਾਸਤ ‘ਚ
ਚੰਡੀਗੜ੍ਹ, 16 ਮਈ 2026: ਚੰਡੀਗੜ੍ਹ ਦੇ ਡੱਡਵਾ ਇਲਾਕੇ ਵਿੱਚ ਦਿਨ-ਦਿਹਾੜੇ ਹੋਏ ਨੌਜਵਾਨ Suraj Kumar ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 6 ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਨਸਨੀਖੇਜ਼ ਵਾਰਦਾਤ 12 ਮਈ ਦੀ ਸ਼ਾਮ ਨੂੰ ਵਾਪਰੀ ਸੀ, ਜਿਸ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਸੀ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਰੇ ਨਾਬਾਲਗਾਂ ਨੂੰ ਜੁਵੇਨਾਈਲ ਜਸਟਿਸ ਬੋਰਡ ਸਾਹਮਣੇ ਪੇਸ਼ ਕਰਨ ਤੋਂ ਬਾਅਦ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ Suraj Kumar ਆਪਣੀ ਡਿਊਟੀ ਖਤਮ ਕਰਨ ਤੋਂ ਬਾਅਦ ਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨਾਂ ਨੇ ਉਸਨੂੰ ਰਾਹ ਵਿੱਚ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਬੇਰਹਿਮੀ ਨਾਲ ਉਸ ‘ਤੇ ਕਈ ਵਾਰ ਚਾਕੂ ਨਾਲ ਵਾਰ ਕੀਤੇ। ਸੂਰਜ ਨੇ ਆਪਣੀ ਜਾਨ ਬਚਾਉਣ ਲਈ ਭੱਜਣ ਦੀ ਕੋਸ਼ਿਸ਼ ਵੀ ਕੀਤੀ, ਪਰ ਹਮਲਾਵਰਾਂ ਨੇ ਉਸਦਾ ਪਿੱਛਾ ਕਰਦੇ ਹੋਏ ਉਸਨੂੰ ਮੁੜ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਲਗਾਤਾਰ ਹਮਲਾ ਕਰਦੇ ਰਹੇ।
ਹੈਰਾਨੀ ਦੀ ਗੱਲ ਇਹ ਰਹੀ ਕਿ ਇਹ ਪੂਰੀ ਘਟਨਾ ...









