Sunday, August 2Punjabi People

Tag: Punjab News

ਨੀਟ ਪੇਪਰ ਲੀਕ ਮਾਮਲੇ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ‘ਤੇ ਲਾਇਆ ਪ੍ਰਸ਼ਨ ਚਿੰਨ੍ਹ, ਕੇਂਦਰ ਸਰਕਾਰ ਵਿਦਿਆਰਥੀਆਂ ਦਾ ਭਰੋਸਾ ਬਚਾਉਣ ‘ਚ ਨਾਕਾਮ : ਮੁੱਖ ਮੰਤਰੀ ਭਗਵੰਤ ਮਾਨ

ਨੀਟ ਪੇਪਰ ਲੀਕ ਮਾਮਲੇ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ‘ਤੇ ਲਾਇਆ ਪ੍ਰਸ਼ਨ ਚਿੰਨ੍ਹ, ਕੇਂਦਰ ਸਰਕਾਰ ਵਿਦਿਆਰਥੀਆਂ ਦਾ ਭਰੋਸਾ ਬਚਾਉਣ ‘ਚ ਨਾਕਾਮ : ਮੁੱਖ ਮੰਤਰੀ ਭਗਵੰਤ ਮਾਨ

Breaking News
ਚੰਡੀਗੜ੍ਹ, 13 ਮਈ 2026:  ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਸ ਘਟਨਾ ਨੇ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਚਕਨਾਚੂਰ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਿਰਪੱਖ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਯਕੀਨੀ ਬਣਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਵਿਦਿਆਰਥੀਆਂ ਦਾ ਭਰੋਸਾ ਟੁੱਟਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨੀਟ ਦੀ ਤਿਆਰੀ ਲਈ ਵਿਦਿਆਰਥੀਆਂ ਨੇ ਦਿਨ-ਰਾਤ ਇੱਕ ਕਰ ਦਿੱਤਾ, ਪਰ ਪੇਪਰ ਲੀਕ ਕਾਰਨ ਉਨ੍ਹਾਂ ਦੀ ਮਿਹਨਤ ਅਤੇ ਉਮੀਦਾਂ ‘ਤੇ ਪਾਣੀ ਫਿਰ ਗਿਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਪ੍ਰੀਖਿਆ ਵਿੱਚ ਗੜਬੜ ਨਹੀਂ, ਸਗੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਕੀਤਾ ਗਿਆ ਵੱਡਾ ਧੋਖਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੱਖਾਂ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਇਸ ਘਟਨਾ ਕਾਰਨ ਡੂੰਘੇ ਸਦਮੇ ਵਿੱਚ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਲਾਪਰਵਾਹੀ ਕਾਰਨ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯ...
ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ

Breaking News
ਚੰਡੀਗੜ੍ਹ, 13 ਮਈ 2026: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਨੂੰ ਮਿਊਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਸਿੱਖਿਆ, ਉੱਚ ਸਿੱਖਿਆ, ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਰਗੇ ਮਹੱਤਵਪੂਰਨ ਵਿਭਾਗਾਂ ਦੀ ਜ਼ਿੰਮੇਵਾਰੀ ਨਿਭਾ ਰਹੇ ਨੌਜਵਾਨ ਮੰਤਰੀ ਦਾ ਵਿਭਾਗ ਦੇ ਪ੍ਰਮੁੱਖ ਅਧਿਕਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸ੍ਰੀਮਤੀ ਦੀਪਤੀ ਉੱਪਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਭਾਗ ਦੀਆਂ ਚੱਲ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਅਹੁਦਾ ਸੰਭਾਲਣ ਤੋਂ ਬਾਅਦ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜਤਾਏ ਵਿਸ਼ਵਾਸ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਕਾਇਮ ਰੱਖਣਗੇ। ...
ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਧੀਆਂ ਨੇ ਮਾਰੀ ਬਾਜ਼ੀ, ਟਾਪ-3 ‘ਤੇ ਕੀਤਾ ਕਬਜ਼ਾ

ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਧੀਆਂ ਨੇ ਮਾਰੀ ਬਾਜ਼ੀ, ਟਾਪ-3 ‘ਤੇ ਕੀਤਾ ਕਬਜ਼ਾ

Breaking News
ਚੰਡੀਗੜ੍ਹ, 13 ਮਈ 2026: ਪੰਜਾਬ ਦੇ ਸਿੱਖਿਆ ਖੇਤਰ ਲਈ ਮਾਣ ਵਾਲੀ ਗੱਲ ਹੈ ਕਿ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਤਿੰਨ ਵਿਦਿਆਰਥਣਾਂ ਨੇ 500 ਵਿੱਚੋਂ ਪੂਰੇ 500 ਅੰਕ ਹਾਸਲ ਕਰਕੇ ਨਵਾਂ ਇਤਿਹਾਸ ਰਚਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਅਨੁਸਾਰ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ (ਮਾਨਸਾ) ਦੀ ਸੁਪਨੀਤ ਕੌਰ ਨੇ ਸਾਇੰਸ ਸਟ੍ਰੀਮ ਵਿੱਚ 500/500 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਸੁਹਾਨੀ ਚੌਹਾਨ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ (ਲੁਧਿਆਣਾ) ਦੀ ਦਿਵਾਂਸ਼ੀ ਨੇ ਵੀ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਖਾਸ ਗੱਲ ਇਹ ਹੈ ਕਿ ਇਹ ਤਿੰਨੋਂ ਵਿਦਿਆਰਥਣਾਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਹਨ।ਇਸ ਸਾਲ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿ...
ਸ਼ਰਧਾਲੂਆਂ ਲਈ ਤੀਰਥ ਯਾਤਰਾ ਦੀ ਸ਼ੁਰੂਆਤ, ਸਪੀਕਰ ਸੰਧਵਾਂ ਨੇ ਬੱਸਾਂ ਨੂੰ ਦਿਖਾਈ ਹਰੀ ਝੰਡੀ

ਸ਼ਰਧਾਲੂਆਂ ਲਈ ਤੀਰਥ ਯਾਤਰਾ ਦੀ ਸ਼ੁਰੂਆਤ, ਸਪੀਕਰ ਸੰਧਵਾਂ ਨੇ ਬੱਸਾਂ ਨੂੰ ਦਿਖਾਈ ਹਰੀ ਝੰਡੀ

Breaking News
ਕੋਟਕਪੂਰਾ, 13 ਮਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਦੇਵੀਵਾਲਾ ਰੋਡ ਅਤੇ ਲੱਕੜ ਕੰਡਾ ਤੋਂ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਅਧੀਨ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਖਾਸ ਕਰਕੇ ਬਜ਼ੁਰਗਾਂ ਅਤੇ ਆਮ ਵਰਗ ਦੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੀ ਹੈ, ਜਿਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਹੋ ਰਿਹਾ ਹੈ। ਸਪੀਕਰ ਸੰਧਵਾਂ ਨੇ ਯਾਤਰੀਆਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਜੀ ਸਭ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਆਪਣੀ ਮਿਹਰ ਭਰੀ ਨਿਗਾਹ ਸਾਰਿਆਂ ਉੱਤ...
ਪੰਜਾਬ ਪੁਲਿਸ ਦਾ ਹਾਈ-ਟੈਕ ਕੰਟਰੋਲ ਸੈਂਟਰ ਲਾਂਚ, AI ਨਾਲ ਅਪਰਾਧ ‘ਤੇ ਰਹੇਗੀ ਤਿੱਖੀ ਨਜ਼ਰ

ਪੰਜਾਬ ਪੁਲਿਸ ਦਾ ਹਾਈ-ਟੈਕ ਕੰਟਰੋਲ ਸੈਂਟਰ ਲਾਂਚ, AI ਨਾਲ ਅਪਰਾਧ ‘ਤੇ ਰਹੇਗੀ ਤਿੱਖੀ ਨਜ਼ਰ

Uncategorized
ਚੰਡੀਗੜ੍ਹ/ਲੁਧਿਆਣਾ, 12 ਮਈ 2026: ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਵਿੱਚ ਆਧੁਨਿਕ ਪੁਲਿਸਿੰਗ ਲਈ ਨਵੇਂ ਮਾਪਦੰਡ ਸੈੱਟ ਕਰ ਰਿਹਾ ਹੈ। ਅਪਰਾਧੀਆਂ ਦੀਆਂ ਹਰਕਤਾਂ ‘ਤੇ ਨਿਗਰਾਨੀ ਕਰਨ ਤੋਂ ਲੈ ਕੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਤੱਕ, ਪੰਜਾਬ ਪੁਲਿਸ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਅਤੇ ਮਨੁੱਖੀ ਸੂਝ-ਬੂਝ ਦੇ ਮਿਲੇ-ਜੁਲੇ ਇਸਤੇਮਾਲ ਨਾਲ ‘ਸੁਰੱਖਿਅਤ ਪੰਜਾਬ’ ਦੇ ਟੀਚੇ ਵੱਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵੱਧ ਰਹੀ ਹੈ। ਹਾਲ ਹੀ ਵਿੱਚ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਲੁਧਿਆਣਾ ਵਿੱਚ ICCC ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਤਹਿਤ ਸ਼ਹਿਰ ਦੀਆਂ 259 ਥਾਵਾਂ ‘ਤੇ ਕਰੀਬ 1,700 ਹਾਈ-ਰੈਜ਼ੋਲਿਊਸ਼ਨ ਕੈਮਰੇ ਲਗਾਏ ਗਏ ਹਨ, ਜਿਸ ਨਾਲ ਉਦਯੋਗਿਕ ਸ਼ਹਿਰ ਲੁਧਿਆਣਾ ਦਾ ਨਿਗਰਾਨੀ ਢਾਂਚਾ ਹੋਰ ਮਜ਼ਬੂਤ ਹੋਇਆ ਹੈ। ਜਲੰਧਰ ਵੀ ICCC ਦੀ ਸਫਲਤਾ ਦੀ ਇੱਕ ਵੱਡੀ ਮਿਸਾਲ ਬਣ ਕੇ ਸਾਹਮਣੇ ਆਇਆ ਹੈ। ਸ਼ਹਿਰ ਵਿੱਚ 1,007 ਹਾਈ-ਰੈਜ਼ੋਲਿਊਸ਼ਨ ਕੈਮਰਿਆਂ ਦੇ ਨੈੱਟਵਰਕ ਨੇ ਕਈ ਸੰਵੇਦਨਸ...
‘ਸਿੱਖਿਆ ਕ੍ਰਾਂਤੀ’ ਨਾਲ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ, ਦਸਵੀਂ ਬੋਰਡ ਨਤੀਜਿਆਂ ‘ਚ ਕੁੜੀਆਂ ਦਾ ਦਬਦਬਾ

‘ਸਿੱਖਿਆ ਕ੍ਰਾਂਤੀ’ ਨਾਲ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ, ਦਸਵੀਂ ਬੋਰਡ ਨਤੀਜਿਆਂ ‘ਚ ਕੁੜੀਆਂ ਦਾ ਦਬਦਬਾ

Breaking News
ਚੰਡੀਗੜ੍ਹ, 12 ਮਈ 2026: ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸਿੱਖਿਆ ਕ੍ਰਾਂਤੀ’ ਦੇ ਨਤੀਜੇ ਹੁਣ ਸਾਫ਼ ਤੌਰ ‘ਤੇ ਸਾਹਮਣੇ ਆਉਣ ਲੱਗੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਨਾ ਸਿਰਫ਼ 94.52 ਫੀਸਦੀ ਦੀ ਸ਼ਾਨਦਾਰ ਪਾਸ ਦਰ ਦਰਜ ਕੀਤੀ ਗਈ ਹੈ, ਸਗੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਲੜਕੀਆਂ ਦੀ ਉੱਤਮ ਪ੍ਰਦਰਸ਼ਨ ਨੇ ਵੀ ਸਿੱਖਿਆ ਖੇਤਰ ਵਿੱਚ ਆਏ ਵੱਡੇ ਬਦਲਾਅ ਨੂੰ ਦਰਸਾਇਆ ਹੈ। ਨਤੀਜਿਆਂ ਅਨੁਸਾਰ ਇਸ ਵਾਰ ਕੁੱਲ 2,69,505 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2,54,744 ਵਿਦਿਆਰਥੀ ਪਾਸ ਹੋਏ। ਲੜਕੀਆਂ ਨੇ 95.96 ਫੀਸਦੀ ਪਾਸ ਦਰ ਨਾਲ ਮੁੰਡਿਆਂ ਨੂੰ ਪਿੱਛੇ ਛੱਡ ਦਿੱਤਾ, ਜਦਕਿ ਮੁੰਡਿਆਂ ਦੀ ਪਾਸ ਦਰ 93.23 ਫੀਸਦੀ ਰਹੀ। ਮੈਰਿਟ ਸੂਚੀ ਵਿੱਚ ਵੀ ਕੁੜੀਆਂ ਦਾ ਦਬਦਬਾ ਰਿਹਾ ਅਤੇ ਪਹਿਲੇ ਤਿੰਨ ਸਥਾਨਾਂ ਵਿੱਚੋਂ ਦੋ ਸਥਾਨ ਕੁੜੀਆਂ ਨੇ ਹਾਸਲ ਕੀਤੇ। ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਇਨ੍ਹਾਂ ਨਤੀਜਿਆਂ ਨੂੰ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਦਾ ਸਪੱਸ਼ਟ ਸਬੂਤ ਦੱਸਦਿਆਂ ਕਿਹਾ ਕਿ ਪੰਜਾਬ ਦੇ ਬੱਚ...
ਵਿਜੀਲੈਂਸ ਹੈੱਡਕੁਆਰਟਰ ਮਾਮਲੇ ‘ਚ CBI ਦੀ ਕਾਰਵਾਈ ਤੇਜ਼, ਰੀਡਰ, ਡਰਾਈਵਰ ਅਤੇ ਪਿਓ-ਪੁੱਤ ਖ਼ਿਲਾਫ਼ ਕੇਸ ਦਰਜ

ਵਿਜੀਲੈਂਸ ਹੈੱਡਕੁਆਰਟਰ ਮਾਮਲੇ ‘ਚ CBI ਦੀ ਕਾਰਵਾਈ ਤੇਜ਼, ਰੀਡਰ, ਡਰਾਈਵਰ ਅਤੇ ਪਿਓ-ਪੁੱਤ ਖ਼ਿਲਾਫ਼ ਕੇਸ ਦਰਜ

Uncategorized
ਚੰਡੀਗੜ੍ਹ / ਮੋਹਾਲੀ, 12 ਮਈ 2026:  ਪੰਜਾਬ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿੱਚ ਸੀ.ਬੀ.ਆਈ. ਦੀ ਛਾਪੇਮਾਰੀ ਅਤੇ ਕਾਰਵਾਈ ਤੋਂ ਬਾਅਦ ਮਾਮਲੇ ਨੇ ਤੂਲ ਫੜ ਲਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਪਹਿਲੀ ਵਾਰ ਅਧਿਕਾਰਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਕੇਂਦਰੀ ਜਾਂਚ ਏਜੰਸੀ ਨੂੰ ਜਾਂਚ ਦੌਰਾਨ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਜੇਕਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਮੁਤਾਬਕ, ਇਹ ਮਾਮਲਾ ਕਰੀਬ 25 ਲੱਖ ਰੁਪਏ ਦੀ ਕਥਿਤ ਰਿਸ਼ਵਤ ਡੀਲ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਵਿੱਚ Central Bureau of Investigation ਵੱਲੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਪੰਜਾਬ ਵਿਜੀਲੈਂਸ ਦੇ ਇੱਕ ਅਧਿਕਾਰੀ ਦਾ ਰੀਡਰ ਓ.ਪੀ. ਰਾਣਾ, ਇੱਕ ਨਿੱਜੀ ਡਰਾਈਵਰ ਅਤੇ ਵਿਚੋਲੇ ਵਜੋਂ ਕੰਮ ਕਰ ਰਹੇ ਪਿਓ-ਪੁੱਤ ਸ਼ਾਮਲ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ, ਡਰਾਈਵਰ ਕਥਿਤ ਤੌਰ ‘ਤੇ ਸ਼ਿਕਾਇਤਕਰਤਾ ਤੋਂ ਰਕਮ ਲੈਣ ...
ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ‘ਚ ਰਾਖਵਾਂਕਰਨ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਕਦਮ, ਹਾਈ ਪਾਵਰ ਕਮੇਟੀ ਗਠਿਤ

ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ‘ਚ ਰਾਖਵਾਂਕਰਨ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਕਦਮ, ਹਾਈ ਪਾਵਰ ਕਮੇਟੀ ਗਠਿਤ

Uncategorized
ਚੰਡੀਗੜ੍ਹ, 12 ਮਈ 2026: ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਆਪਣਾ ਸੇਵਾਕਾਲ ਪੂਰਾ ਕਰਨ ਵਾਲੇ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਪੰਜਾਬ ਸਰਕਾਰ ਨੇ ਮਹੱਤਵਪੂਰਨ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਨੀਤੀ ਤਿਆਰ ਕਰਨ ਵਾਸਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ। ਅੱਜ ਹੋਈ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਮਨਜ਼ੂਰੀ ਵੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਨਿਰਧਾਰਤ ਸਮੇਂ ਵਿੱਚ ਅੰਤਿਮ ਰੂਪ ਦਿੱਤਾ ਜਾਵੇ ਤਾਂ ਜੋ ਸਿਖਲਾਈ ਪ੍ਰਾਪਤ ਅਤੇ ਅਨੁਸ਼ਾਸਿਤ ਨੌਜਵਾਨ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਰਾਖਵਾਂਕਰਨ ਨੀਤੀ ਨੂੰ ਵਿਆਪਕ ਢੰਗ ਨਾਲ ਤਿਆਰ ਕਰਨ ਦੀ ਲੋੜ ਹੈ, ਤਾਂ ਜੋ ਦੇਸ਼ ਦੀ ਸੇਵਾ ਤੋਂ ਵਾਪਸ ਆਉਣ ਵਾਲੇ ਅਗਨੀਵੀਰਾਂ ਦਾ ਸੁਚੱਜੇ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ ਅਤੇ...
ਭਗਵੰਤ ਮਾਨ ਸਰਕਾਰ ਸਮਾਨਤਾ ਤੇ ਸਮਾਜਿਕ ਨਿਆਂ ਦੇ ਰਾਹ ‘ਤੇ ਅੱਗੇ ਵੱਧ ਰਹੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਸਮਾਨਤਾ ਤੇ ਸਮਾਜਿਕ ਨਿਆਂ ਦੇ ਰਾਹ ‘ਤੇ ਅੱਗੇ ਵੱਧ ਰਹੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ / ਅੰਮ੍ਰਿਤਸਰ, 12 ਮਈ 2026: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ Guru Nanak Dev University ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੀਆਂ ਸਮਾਜਿਕ ਸਿੱਖਿਆਵਾਂ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਸਰਕਾਰ ਦੇ ਮੰਤਰੀਆਂ, ਧਾਰਮਿਕ ਵਿਦਵਾਨਾਂ, ਯੂਨੀਵਰਸਿਟੀ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ Harpal Singh Cheema ਨੇ ਕਿਹਾ ਕਿ ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ‘ਬੇਗਮਪੁਰਾ’ ਦੇ ਸੰਕਲਪ ਨੂੰ ਹਕੀਕਤ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਨਤਾ, ਸਮਾਜਿਕ ਨਿਆਂ ਅਤੇ ਭਾਈਚਾਰੇ ਦੇ ਸਿਧਾਂਤਾਂ ‘ਤੇ ਕੰਮ ਕਰ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾ...
ਪੰਜਾਬ ਪੁਲਿਸ ਦੀ ਤਾਬੜਤੋੜ ਕਾਰਵਾਈ, 516 ਥਾਵਾਂ ‘ਤੇ ਰੇਡ ਕਰ 213 ਮੁਲਜ਼ਮ ਫੜੇ

ਪੰਜਾਬ ਪੁਲਿਸ ਦੀ ਤਾਬੜਤੋੜ ਕਾਰਵਾਈ, 516 ਥਾਵਾਂ ‘ਤੇ ਰੇਡ ਕਰ 213 ਮੁਲਜ਼ਮ ਫੜੇ

Uncategorized
ਚੰਡੀਗੜ੍ਹ, 12 ਮਈ 2026: ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ 516 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਗੌਰਤਲਬ ਹੈ ਕਿ ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਵਿਸ਼ੇਸ਼ ਕਾਰਵਾਈਆਂ ਅੰਜਾਮ ਦੇ ਰਹੀਆਂ ਹਨ। ਮੁਹਿੰਮ ਦੇ 112ਵੇਂ ਦਿਨ ਦੌਰਾਨ ਪੁਲਿਸ ਨੇ 2 ਹਥਿਆਰ ਬਰਾਮਦ ਕਰਦੇ ਹੋਏ 213 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 28,551 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 66 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 28 ਵਿਅਕਤੀਆਂ ਨੂੰ ਪੁੱਛਗਿੱਛ ਅਤੇ ਤਫ਼ਤੀਸ਼ ਤੋਂ ਬਾਅਦ ਛੱਡ ਦਿੱਤਾ ਗਿਆ। ਇਸ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀ...