ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਕੀਤਾ ਉਦਘਾਟਨ, ਵਿਕਾਸ ਨੂੰ ਮਿਲੀ ਤਾਜ਼ਾ ਗਤੀ
ਚੰਡੀਗੜ੍ਹ/ਗੜ੍ਹਸ਼ੰਕਰ, 11 ਮਈ 2026: ਹਲਕਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੀਂ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਲਈ ਉਨ੍ਹਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ ਗਈ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਾਂਗੀਣ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ।
ਸ. ਰੌੜੀ ਨੇ ਕਿਹਾ ਕਿ ਮੋਰਾਂਵਾਲੀ ਵਿੱਚ ਬਣਨ ਵਾਲੀ ਇਹ ਸੜਕ ਪਿੰਡ ਵਾਸੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਨਾਲ ਆਵਾਜਾਈ ਸੁਗਮ ਹੋਵੇਗ...









