ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ’ਤੇ ਛਾਪੇ, 249 ਕਾਬੂ
ਚੰਡੀਗੜ੍ਹ, 5 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਅਤੇ ਮੈਪ ਕੀਤੇ 586 ਟਿਕਾਣਿਆਂ ’ਤੇ ਵਿਆਪਕ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ “ਗੈਂਗਸਟਰਾਂ ’ਤੇ ਵਾਰ” ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ 20 ਜਨਵਰੀ 2026 ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਹੇਠ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਮੁਹਿੰਮ ਦੇ 105ਵੇਂ ਦਿਨ ਪੁਲਿਸ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 26,729 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ 77 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 33 ਲੋਕਾਂ ਨੂੰ ਪੁੱਛਗਿੱਛ ਅਤੇ ਜਾਂਚ ਮਗਰੋਂ ਰਿ...









