ਰੀਚਾਰਜ ਪੁਆਇੰਟਾਂ ਨਾਲ ਸੁਧਰੀ ਸਥਿਤੀ, ਪੰਜਾਬ ‘ਚ 2 ਤੋਂ 4 ਮੀਟਰ ਵਧਿਆ ਜਲ ਪੱਧਰ: ਭਗਵੰਤ ਮਾਨ
ਚੰਡੀਗੜ੍ਹ, 29ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਦੱਸਿਆ ਕਿ ਸੂਬੇ ਵਿੱਚ ਜ਼ਮੀਨੀ ਪਾਣੀ ਦੇ ਪੱਧਰ ਵਿੱਚ 2 ਤੋਂ 4 ਮੀਟਰ ਤੱਕ ਵਾਧਾ ਦਰਜ ਕੀਤਾ ਗਿਆ ਹੈ, ਜਿਸਨੂੰ ਉਨ੍ਹਾਂ ਪੰਜਾਬ ਲਈ ਇੱਕ ਸਕਾਰਾਤਮਕ ਸੰਕੇਤ ਕਰਾਰ ਦਿੱਤਾ। ਹਾਲਾਂਕਿ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦਾ ਪੱਧਰ ਵਧਣ ਨੂੰ ਦੇਖ ਕੇ ਪਾਣੀ ਦੀ ਫ਼ਜ਼ੂਲ ਖਪਤ ਨਾ ਕੀਤੀ ਜਾਵੇ।
ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਹਿਰਾਂ ਵਿੱਚ ਛੱਡੇ ਜਾ ਰਹੇ ਪਾਣੀ ਦੇ ਨਾਲ-ਨਾਲ ਵੱਖ-ਵੱਖ ਥਾਵਾਂ ‘ਤੇ ਰੀਚਾਰਜ ਪੁਆਇੰਟ ਤਿਆਰ ਕੀਤੇ ਗਏ ਹਨ, ਤਾਂ ਜੋ ਪਾਣੀ ਜ਼ਮੀਨ ਵਿੱਚ ਸਮਾ ਸਕੇ ਅਤੇ ਭੂਜਲ ਪੱਧਰ ਵਿੱਚ ਸੁਧਾਰ ਆਵੇ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੇ ਨਤੀਜੇ ਵਜੋਂ ਹੁਣ ਤੱਕ 2 ਤੋਂ 4 ਮੀਟਰ ਤੱਕ ਜ਼ਮੀਨੀ ਪਾਣੀ ਦਾ ਪੱਧਰ ਉੱਪਰ ਆਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਵਾਰ 1 ਮਈ ਤੋਂ ਪਹਿਲਾਂ ਹੀ ਨਹਿਰਾਂ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ, ਜਦਕਿ ਝੋਨੇ ਦੀ ਸੀਜ਼ਨ 1 ਜੂਨ ਤੋਂ ਸ਼ੁਰੂ ਹੋਵੇਗੀ। ਇਸ ਦਾ ਉਦੇਸ਼ ਪਾਣੀ ਸਪਲਾਈ ਪ੍ਰਣਾਲੀ ਦੀ ਜਾਂਚ ਕਰਨਾ ਅ...









