ਪਹਿਲਵਾਨ ਜੱਸਾ ਪੱਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਕਿਹਾ- ਪੰਜਾਬ ਅਤੇ ਕੁਸ਼ਤੀ ਤੋਂ ਬਹੁਤ ਪਿਆਰ ਮਿਲਿਆ, ਹੁਣ ਸੇਵਾ ਕਰਨ ਦਾ ਸਮਾਂ
ਚੰਡੀਗੜ੍ਹ, 28 ਅਪ੍ਰੈਲ 2026: ‘ਰੁਸਤਮ-ਏ-ਹਿੰਦ’ ਵਜੋਂ ਮਸ਼ਹੂਰ ਪੰਜਾਬ ਦੇ ਨਾਮਵਰ ਪਹਿਲਵਾਨ ਜਸਕਨਵਰ ਸਿੰਘ ਉਰਫ਼ ਜੱਸਾ ਪੱਟੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਉਨ੍ਹਾਂ ਕਿਹਾ ਕਿ ਉਹ ਪਿਛਲੇ ਕਰੀਬ 20 ਸਾਲਾਂ ਤੋਂ ਕੁਸ਼ਤੀ, ਖੇਡਾਂ ਅਤੇ ਪੰਜਾਬ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਹ ਸਮਾਜ ਅਤੇ ਨੌਜਵਾਨਾਂ ਲਈ ਹੋਰ ਵੱਡੇ ਪੱਧਰ ‘ਤੇ ਕੰਮ ਕਰਨ।
ਜੱਸਾ ਪੱਟੀ ਨੇ ਕਿਹਾ ਕਿ ਪੰਜਾਬ ਦੀ ਮਿੱਟੀ, ਲੋਕਾਂ ਦੇ ਪਿਆਰ ਅਤੇ ਕੁਸ਼ਤੀ ਨੇ ਉਨ੍ਹਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ ਹੈ। ਇਸ ਲਈ ਹੁਣ ਉਹ ਆਪਣਾ ਯੋਗਦਾਨ ਪੰਜਾਬ ਅਤੇ ਖੇਡਾਂ ਨੂੰ ਅੱਗੇ ਵਧਾਉਣ ਲਈ ਦੇਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਕਾਫ਼ੀ ਸਮੇਂ ਤੱਕ ਵਿਚਾਰ-ਵਟਾਂਦਰੇ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਨਾਲ ਜੁੜੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜੱਸਾ ਪੱਟੀ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤ...









