ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦਾ 97ਵਾਂ ਦਿਨ: ਪੰਜਾਬ ਪੁਲਿਸ ਨੇ 486 ਥਾਵਾਂ ‘ਤੇ ਛਾਪੇ ਮਾਰੇ, 240 ਲੋਕ ਗ੍ਰਿਫ਼ਤਾਰ
ਚੰਡੀਗੜ੍ਹ, 27 ਅਪ੍ਰੈਲ 2026: ਮੁੱਖ ਮੰਤਰੀ Bhagwant Singh Mann ਦੇ ਨਿਰਦੇਸ਼ਾਂ ਅਨੁਸਾਰ ਚੱਲ ਰਹੀ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ 486 ਪਛਾਣੇ ਹੋਏ ਟਿਕਾਣਿਆਂ ‘ਤੇ ਛਾਪੇ ਮਾਰੇ।
ਇਹ ਗੱਲ ਯਾਦ ਰਹੇ ਕਿ “ਗੈਂਗਸਟਰਾਂ ਤੇ ਵਾਰ” ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ Gaurav Yadav ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸਦਾ ਉਦੇਸ਼ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਰਾਜ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਦੌਰਾਨ, 97ਵੇਂ ਦਿਨ ਪੁਲਿਸ ਨੇ 6 ਹਥਿਆਰਾਂ ਸਮੇਤ 240 ਵਿਅਕਤੀਆਂ ਨੂੰ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 24,520 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ, 56 ਲੋਕਾਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 51 ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ...









