Sunday, August 2Punjabi People

Tag: Punjab News

ਗੈਰ-ਕਾਨੂੰਨੀ ਖਣਨ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕਰਦੇ ਹੋਏ ਫ਼ਲਾਇੰਗ ਸਕੁਐਡ ਤੈਨਾਤ ਕਰਨ ਅਤੇ ਤਕਨੀਕੀ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼; ਬਰਿੰਦਰ ਕੁਮਾਰ ਗੋਇਲ

ਗੈਰ-ਕਾਨੂੰਨੀ ਖਣਨ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕਰਦੇ ਹੋਏ ਫ਼ਲਾਇੰਗ ਸਕੁਐਡ ਤੈਨਾਤ ਕਰਨ ਅਤੇ ਤਕਨੀਕੀ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼; ਬਰਿੰਦਰ ਕੁਮਾਰ ਗੋਇਲ

Uncategorized
ਚੰਡੀਗੜ੍ਹ, 23 ਅਪ੍ਰੈਲ 2026: ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਿੰਨ ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਿੰਚਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਸੂਬੇ ਵਿੱਚ ਹੜ੍ਹ ਰੋਕਥਾਮ ਦੇ ਕੰਮ ਜਲਦੀ ਮੁਕੰਮਲ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਪੰਜਾਬ ਸਿਵਲ ਸਕੱਤਰੇਤ ਵਿਖੇ ਖਣਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਫ਼ਲਾਇੰਗ ਸਕੁਐਡ ਬਣਾਉਣ ਦੇ ਹੁਕਮ ਦਿੱਤੇ। ਨਾਲ ਹੀ ਉਨ੍ਹਾਂ ਵੱਧ ਤੋਂ ਵੱਧ ਵਪਾਰਕ ਮਾਈਨਿੰਗ ਸਾਈਟਾਂ ਚਾਲੂ ਕਰਨ ’ਤੇ ਜ਼ੋਰ ਦਿੱਤਾ, ਤਾਂ ਜੋ ਰੇਤ-ਬਜਰੀ ਵਰਗੇ ਖਣਿਜਾਂ ਦੀ ਸਪਲਾਈ ਸੁਚਾਰੂ ਬਣੇ ਅਤੇ ਪਾਰਦਰਸ਼ਤਾ ਬਣੀ ਰਹੇ। ਉਨ੍ਹਾਂ ਤਕਨੀਕੀ ਪ੍ਰਬੰਧਨ ਨੂੰ ਮਜ਼ਬੂਤ ਕਰਨ ਲਈ ਆਧੁਨਿਕ ਸਾਫਟਵੇਅਰ ਰਾਹੀਂ ਨਿਗਰਾਨੀ ਅਤੇ ਕੰਟਰੋਲ ਪ੍ਰਣਾਲੀ ਲਾਗੂ ਕਰਨ ਦੀ ਵੀ ਹਦਾਇਤ ਕੀਤੀ। ਜਲ ਸਰੋਤ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੰਤਰੀ ਨੇ ਆਦੇਸ਼ ਦਿੱਤੇ ਕਿ ਸਾਰੇ ਹੜ੍ਹ ਰੋਕੂ ਕੰਮ 30 ਜੂਨ ਤੋਂ ਪਹਿਲਾਂ ...
ਪੰਜਾਬ ਵਿੱਚ ਬੇਅਦਬੀ ਵਿਰੁੱਧ ਕਾਨੂੰਨ ਲਾਗੂ ਕਰਨ ਦੇ ਉਪਰਾਲਿਆਂ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਵਿੱਚ ਬੇਅਦਬੀ ਵਿਰੁੱਧ ਕਾਨੂੰਨ ਲਾਗੂ ਕਰਨ ਦੇ ਉਪਰਾਲਿਆਂ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

Uncategorized
ਚੰਡੀਗੜ੍ਹ, 23 ਅਪ੍ਰੈਲ 2026: ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਵੱਲੋਂ ਅੱਜ ਕੋਟਕਪੂਰਾ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਪੀਕਰ ਸੰਧਵਾਂ ਦੇ ਸਾਂਝੇ ਯਤਨਾਂ ਨਾਲ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਲਾਗੂ ਹੋਇਆ ਹੈ, ਜਿਸ ਨਾਲ ਦੁਨੀਆ ਭਰ ਦੀ ਸੰਗਤ ਵਿੱਚ ਖੁਸ਼ੀ ਦੀ ਲਹਿਰ ਦੌੜੀ ਹੈ। ਸਮਾਗਮ ਦੌਰਾਨ ਸੁਖਮਨੀ ਸਾਹਿਬ ਦਾ ਪਾਠ, ਨਿਤਨੇਮ ਬਾਣੀਆਂ, ਅਰਦਾਸ ਅਤੇ ਹੁਕਮਨਾਮਾ ਲੈਣ ਤੋਂ ਬਾਅਦ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਸਪੀਕਰ ਸੰਧਵਾਂ ਦੀ ਨਿਮਰਤਾ ਅਤੇ ਵਿਅਕਤਿਤਵ ਨੇ ਸਭ ਨੂੰ ਪ੍ਰਭਾਵਿਤ ਕੀਤਾ ਹੈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਕੁਲਵੰਤ ਸਿੰਘ ਚਾਣਕੀਆ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਭ ਗੁਰੂ ਦੀ ਕਿਰਪਾ ਅਤੇ ਸੰਗਤ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਈ...
ਸਰਹੱਦ ਪਾਰ ਤੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਭੰਡਾਫੋੜ; 900 ਗ੍ਰਾਮ ICE ਅਤੇ 5 ਪਿਸਤੌਲਾਂ ਸਮੇਤ ਤਿੰਨ ਦੋਸ਼ੀ ਅੰਮ੍ਰਿਤਸਰ ਤੋਂ ਕਾਬੂ

ਸਰਹੱਦ ਪਾਰ ਤੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਭੰਡਾਫੋੜ; 900 ਗ੍ਰਾਮ ICE ਅਤੇ 5 ਪਿਸਤੌਲਾਂ ਸਮੇਤ ਤਿੰਨ ਦੋਸ਼ੀ ਅੰਮ੍ਰਿਤਸਰ ਤੋਂ ਕਾਬੂ

Breaking News
ਚੰਡੀਗੜ੍ਹ / ਅੰਮ੍ਰਿਤਸਰ, 23 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਨਾਲ ਸਬੰਧਤ ਹਨ। ਬਰਾਮਦ ਹਥਿਆਰਾਂ ਵਿੱਚ ਦੋ 9 ਐਮਐਮ ਗਲੌਕ, ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਅਨੁਸਾਰ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸੰਪਰਕ ਵਿੱਚ ਸਨ ...
ਪਾਠ ਪੁਸਤਕਾਂ ਦੀ ਵੰਡ ਵਿੱਚ ਚੱਲ ਰਹੀ ਇਜਾਰੇਦਾਰੀ ਖਤਮ, ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕਿਤਾਬਾਂ ਮੁਹੱਈਆ ਕਰਵਾਈਆਂ ਜਾਣਗੀਆਂ, ਹਰਜੋਤ ਸਿੰਘ ਬੈਂਸ

ਪਾਠ ਪੁਸਤਕਾਂ ਦੀ ਵੰਡ ਵਿੱਚ ਚੱਲ ਰਹੀ ਇਜਾਰੇਦਾਰੀ ਖਤਮ, ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕਿਤਾਬਾਂ ਮੁਹੱਈਆ ਕਰਵਾਈਆਂ ਜਾਣਗੀਆਂ, ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 23 ਅਪ੍ਰੈਲ 2026: ਸੂਬੇ ਵਿੱਚ ਸਕੂਲੀ ਸਿੱਖਿਆ ਨੂੰ ਹੋਰ ਸੁਧਾਰਨ ਅਤੇ ਵਿਦਿਆਰਥੀ-ਕੇਂਦ੍ਰਿਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵਿੱਚ ਪਾਠ ਪੁਸਤਕਾਂ ਦੀ ਵੰਡ ਸੰਬੰਧੀ ਇੱਕ ਮਹੱਤਵਪੂਰਨ ਸੁਧਾਰ ਲਾਗੂ ਕੀਤਾ ਹੈ। 2026-27 ਦੇ ਅਕਾਦਮਿਕ ਸੈਸ਼ਨ ਤੋਂ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨਾਲ ਜੁੜੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਸਿੱਧੇ ਬੋਰਡ ਵੱਲੋਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਨਾਲ ਨਾ ਸਿਰਫ਼ ਕਿਤਾਬਾਂ ਦੀ ਵੰਡ ਵਿੱਚ ਚੱਲ ਰਹੀ ਇਜਾਰੇਦਾਰੀ ਦਾ ਅੰਤ ਹੋਵੇਗਾ, ਸਗੋਂ ਮਾਪਿਆਂ ਨੂੰ ਵੀ ਆਰਥਿਕ ਰਾਹਤ ਮਿਲੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਪਾਰਦਰਸ਼ਤਾ ਵਧਾਉਣ, ਪਰਿਵਾਰਾਂ ਦੇ ਖਰਚੇ ਘਟਾਉਣ ਅਤੇ ਵਿਚੋਲਿਆਂ ’ਤੇ ਨਿਰਭਰਤਾ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਸਕੂਲ ਇਹ ਯਕੀਨੀ ਬਣਾਉਣਗੇ ਕਿ ਕਿਤਾਬਾਂ ਲਈ ਨਿਰਧਾਰਤ ਕੀਮਤ ਤੋਂ ਵੱਧ ਕੋਈ ਰਕਮ ਨਾ ...
ਪਤਨੀ ਅਤੇ ਬੱਚੇ ਦੀ ਦੇਖਭਾਲ ਅਤੇ ਖਰਚਾ ਉਠਾਉਣਾ ਪਤੀ ਦੀ ਪ੍ਰਥਮ ਜ਼ਿੰਮੇਵਾਰੀ: ਪੰਜਾਬ ਅਤੇ ਹਰਿਆਣਾ ਹਾਈ ਕੋਰਟ

ਪਤਨੀ ਅਤੇ ਬੱਚੇ ਦੀ ਦੇਖਭਾਲ ਅਤੇ ਖਰਚਾ ਉਠਾਉਣਾ ਪਤੀ ਦੀ ਪ੍ਰਥਮ ਜ਼ਿੰਮੇਵਾਰੀ: ਪੰਜਾਬ ਅਤੇ ਹਰਿਆਣਾ ਹਾਈ ਕੋਰਟ

Uncategorized
ਚੰਡੀਗੜ੍ਹ, 22 ਅਪ੍ਰੈਲ 2026:  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਤਨੀ ਅਤੇ ਬੱਚੇ ਦੇ ਗੁਜ਼ਾਰਾ ਭੱਤੇ ਸਬੰਧੀ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਪਤੀ ਵੱਲੋਂ ਆਪਣੇ ਪਰਿਵਾਰ ਦੀ ਦੇਖਭਾਲ ਕਰਨਾ ਉਸਦੀ ਕਾਨੂੰਨੀ ਜ਼ਿੰਮੇਵਾਰੀ ਹੈ। ਅਦਾਲਤ ਨੇ ਸਪਸ਼ਟ ਕੀਤਾ ਕਿ ਨਿੱਜੀ ਕਰਜ਼ੇ ਜਾਂ ਹੋਰ ਵਿੱਤੀ ਬੋਝ ਇਸ ਫਰਜ਼ ਤੋਂ ਬਚਣ ਦਾ ਜ਼ਰੀਆ ਨਹੀਂ ਬਣ ਸਕਦੇ। ਜਸਟਿਸ ਸ਼ਾਲਿਨੀ ਸਿੰਘ ਨਾਗਪਾਲ ਨੇ ਫੈਮਿਲੀ ਕੋਰਟ ਦੇ ਫੈਸਲੇ ਖ਼ਿਲਾਫ਼ ਦਾਇਰ ਅਪੀਲ ਨੂੰ ਰੱਦ ਕਰਦਿਆਂ ਕਿਹਾ ਕਿ ਕੋਈ ਵੀ ਪਤੀ ਆਪਣੀਆਂ ਕਰਜ਼ ਦੀਆਂ ਕਿਸ਼ਤਾਂ ਜਾਂ ਨਿੱਜੀ ਖਰਚਿਆਂ ਦਾ ਹਵਾਲਾ ਦੇ ਕੇ ਪਤਨੀ ਅਤੇ ਬੱਚੇ ਦੀ ਜ਼ਿੰਮੇਵਾਰੀ ਤੋਂ ਮੁਕਰ ਨਹੀਂ ਸਕਦਾ। ਉਨ੍ਹਾਂ ਨੇ ਕਿਹਾ ਕਿ ਪਤਨੀ ਅਤੇ ਬੱਚੇ ਦੀਆਂ ਬੁਨਿਆਦੀ ਅਤੇ ਜਾਇਜ਼ ਲੋੜਾਂ ਪੂਰੀਆਂ ਕਰਨਾ ਪਤੀ ਦਾ ਨੈਤਿਕ ਤੇ ਕਾਨੂੰਨੀ ਫਰਜ਼ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਪਤਨੀ ਅਤੇ ਬੱਚਾ ਉਸੇ ਮਿਆਰ ਦੀ ਜ਼ਿੰਦਗੀ ਦੇ ਹੱਕਦਾਰ ਹਨ, ਜੋ ਉਹ ਵਿਆਹਤ ਜੀਵਨ ਦੌਰਾਨ ਮਾਣਦੇ ਰਹੇ ਹਨ। ਗੁਜ਼ਾਰਾ ਭੱਤਾ ਸਿਰਫ਼ ਜੀਊਣ ਲਈ ਨਹੀਂ, ਸਗੋਂ ਉਚਿਤ ਜੀਵਨ ਸਤਰ ਕਾਇਮ ਰੱਖਣ ਲਈ ਦਿੱਤਾ ਜਾਂਦਾ ਹੈ। ...
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪੌਧਾਰੋਪਣ ਮੁਹਿੰਮ ਦੀ ਤਿਆਰੀ ਲਈ ਖਾਸ ਮੀਟਿੰਗ ਆਯੋਜਿਤ ਕੀਤੀ ਗਈ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪੌਧਾਰੋਪਣ ਮੁਹਿੰਮ ਦੀ ਤਿਆਰੀ ਲਈ ਖਾਸ ਮੀਟਿੰਗ ਆਯੋਜਿਤ ਕੀਤੀ ਗਈ

Uncategorized
ਮਲੇਰਕੋਟਲਾ, 22 ਅਪ੍ਰੈਲ 2026: ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਲੇਰਕੋਟਲਾ ਵਿੱਚ ਵੱਡੇ ਪੱਧਰ ‘ਤੇ ਰੁੱਖ ਲਗਾਉਣ ਦੀ ਮੁਹਿੰਮ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਅਭਿਆਨ ਸਿਰਫ਼ ਇਕ ਸਮਾਗਮ ਨਹੀਂ, ਬਲਕਿ ਵਾਤਾਵਰਣ ਦੀ ਸੰਭਾਲ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਰਾਹੀਂ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਪੌਦੇ ਲਗਾ ਕੇ ਹਰਾ-ਭਰਾ ਮਾਹੌਲ ਬਣਾਉਣਾ, ਪ੍ਰਦੂਸ਼ਣ ਨੂੰ ਘਟਾਉਣਾ ਅਤੇ ਭਵਿੱਖ ਦੀਆਂ ਪੀੜ੍ਹੀਆਂ ਲਈ ਸੁੱਚੀ ਹਵਾ ਯਕੀਨੀ ਬਣਾਉਣਾ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਸਾਰੇ ਸੰਬੰਧਤ ਵਿਭਾਗਾਂ ਨੂੰ ਹਦਾਇਤ ਦਿੱਤੀ ਕਿ ਆਪਸੀ ਸਹਿਯੋਗ ਨਾਲ ਵਿਸਥਾਰਪੂਰਵਕ ਜ਼ਿਲ੍ਹਾ ਪੱਧਰੀ ਕਾਰਜ ਯੋਜਨਾ ਤਿਆਰ ਕੀਤੀ ਜਾਵੇ। ਹਰ ਵਿਭਾਗ ਆਪਣੇ ਟੀਚੇ ਨਿਰਧਾਰਤ ਕਰਕੇ ਸਮੇਂ ਸਿਰ ਪੌਧਾਰੋਪਣ ਮੁਹਿੰਮ ਨੂੰ ਕਾਮਯਾਬ ਬਣਾਏ। ਨਾਲ ਹੀ,...
‘ਗੈਂਗਸਟਰਾਂ ’ਤੇ ਵਾਰ’ ਦਾ 92ਵਾਂ ਦਿਨ: ਪੰਜਾਬ ਪੁਲਿਸ ਨੇ 541 ਥਾਵਾਂ ‘ਤੇ ਛਾਪੇ ਮਾਰੇ, 254 ਮੁਲਜ਼ਮ ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 92ਵਾਂ ਦਿਨ: ਪੰਜਾਬ ਪੁਲਿਸ ਨੇ 541 ਥਾਵਾਂ ‘ਤੇ ਛਾਪੇ ਮਾਰੇ, 254 ਮੁਲਜ਼ਮ ਕਾਬੂ

Uncategorized
ਚੰਡੀਗੜ੍ਹ, 22 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 92ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ 541 ਪਛਾਣੇ ਗਏ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਅਗਵਾਈ ਹੇਠ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਲਗਾਤਾਰ ਸਾਂਝੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 92ਵੇਂ ਦਿਨ ਦੀ ਕਾਰਵਾਈ ਦੌਰਾਨ ਪੁਲਿਸ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਕਾਬੂ ਕੀਤਾ, ਜਿਸ ਨਾਲ ਇਸ ਮੁਹਿੰਮ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23,140 ਹੋ ਗਈ ਹੈ। ਇਸ ਤੋਂ ਇਲਾਵਾ 79 ਲੋਕਾਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 61 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।...
ਭਗਵੰਤ ਮਾਨ ਸਰਕਾਰ ਨੇ ਵਿੱਤੀ ਸਾਲ 2026–27 ਲਈ ਗਰੁੱਪ-ਡੀ ਕਰਮਚਾਰੀਆਂ ਨੂੰ ਕਣਕ ਖਰੀਦ ਲਈ ਬਿਨਾਂ ਵਿਆਜ ਕਰਜ਼ਾ ਪ੍ਰਦਾਨ ਕਰਕੇ ਉਨ੍ਹਾਂ ਦੀਆਂ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਮਦਦ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਵਿੱਤੀ ਸਾਲ 2026–27 ਲਈ ਗਰੁੱਪ-ਡੀ ਕਰਮਚਾਰੀਆਂ ਨੂੰ ਕਣਕ ਖਰੀਦ ਲਈ ਬਿਨਾਂ ਵਿਆਜ ਕਰਜ਼ਾ ਪ੍ਰਦਾਨ ਕਰਕੇ ਉਨ੍ਹਾਂ ਦੀਆਂ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਮਦਦ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 22 ਅਪ੍ਰੈਲ 2026: ਮੁਲਾਜ਼ਮਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਕਰਮਚਾਰੀਆਂ ਨੂੰ ਕਣਕ ਖਰੀਦਣ ਲਈ ਵਿਆਜ-ਰਹਿਤ ਕਰਜ਼ਾ ਦੇਣ ਨੂੰ ਮਨਜ਼ੂਰੀ ਦਿੱਤੀ ਹੈ, ਤਾਂ ਜੋ ਉਹ ਆਪਣੀਆਂ ਘਰੇਲੂ ਜ਼ਰੂਰਤਾਂ ਨੂੰ ਸਮੇਂ ਸਿਰ ਪੂਰਾ ਕਰ ਸਕਣ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਯੋਗ ਗਰੁੱਪ-ਡੀ ਕਰਮਚਾਰੀਆਂ ਨੂੰ ਕਣਕ ਦੀ ਖਰੀਦ ਲਈ ਘੱਟੋ-ਘੱਟ 10,340 ਰੁਪਏ ਦਾ ਬਿਨਾਂ ਵਿਆਜ ਕਰਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਰਕਮ ਪ੍ਰਤੀ ਪਰਿਵਾਰ ਔਸਤ ਚਾਰ ਕੁਇੰਟਲ ਕਣਕ ਦੀ ਖਪਤ ਦੇ ਅਧਾਰ ‘ਤੇ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਰਮਚਾਰੀ 29 ਮਈ 2026 ਤੱਕ ਇਹ ਕਰਜ਼ਾ ਰਕਮ ਸਰਕਾਰੀ ਖਜ਼ਾਨੇ ਤੋਂ ਪ੍ਰਾਪਤ ਕਰ ਸਕਣਗੇ। ਇਸ ਯੋਜਨਾ ਦੀ ਸੁਚਾਰੂ ਲਾਗੂਆਤ ਲਈ ਵਿੱਤੀ ਸਾਲ 2026-27 ਵਿੱਚ 15 ਕਰੋੜ ਰੁਪਏ ਦਾ ਖਾਸ ਬਜਟ ਰੱਖਿਆ ਗਿਆ ਹੈ। ਕਰਜ਼ੇ ਦੀ ਵਾਪਸੀ ਸਬੰਧੀ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ‘ਤੇ ਵਿੱਤੀ ਬੋਝ ਘਟਾਉਣ...
ਪੰਜਾਬ ਵਿੱਚ 24 ਅਪ੍ਰੈਲ ਨੂੰ ‘ਬਲੈਕਆਊਟ’ ਕੀਤਾ ਜਾਵੇਗਾ

ਪੰਜਾਬ ਵਿੱਚ 24 ਅਪ੍ਰੈਲ ਨੂੰ ‘ਬਲੈਕਆਊਟ’ ਕੀਤਾ ਜਾਵੇਗਾ

Uncategorized
ਚੰਡੀਗੜ੍ਹ, 22 ਅਪ੍ਰੈਲ 2026: ਪੰਜਾਬ ਦੇ ਸਭ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ, 24 ਅਪ੍ਰੈਲ ਨੂੰ ਰਾਤ 8 ਵਜੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਕ ਖਾਸ ਬਲੈਕਆਊਟ ਮੌਕ ਡਰਿੱਲ ਕਰਵਾਈ ਜਾਵੇਗੀ। ਇਸ ਅਭਿਆਸ ਦਾ ਮਕਸਦ ਸਿਵਲ ਡਿਫੈਂਸ ਦੀਆਂ ਤਿਆਰੀਆਂ ਦੀ ਜਾਂਚ ਕਰਨਾ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀ ਸਥਿਤੀ ਵਿੱਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਹ ਡਰਿੱਲ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਸਥਿਤ ਪਾਈਟੈਕਸ ਗਰਾਊਂਡ ਅਤੇ ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਸਮੇਤ ਹੋਰ ਚੁਣਿੰਦੇ ਇਲਾਕਿਆਂ ਵਿੱਚ ਰਾਤ 8:00 ਤੋਂ 8:15 ਵਜੇ ਤੱਕ ਹੋਵੇਗੀ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗਾਂ ਕਰਕੇ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਡਰਿੱਲ ਦੀ ਸ਼ੁਰੂਆਤ ਤੋਂ ਪਹਿਲਾਂ ਰਾਤ 7:55 ਵਜੇ ਸਾਇਰਨ ਵਜਾ ਕੇ ਲੋਕਾਂ ਨੂੰ ਸਚੇਤ ਕੀਤਾ ਜਾਵੇਗਾ ਅਤੇ ਜਨਤਕ ਐਲਾਨ ਕੀਤੇ ਜਾਣਗੇ। ਰਾਤ 8 ਵਜੇ ਹਵਾਈ ਹਮਲੇ ਦੀ ਚੇਤਾਵਨੀ ਦੇ ਸੰਕੇਤ ਨਾਲ ਹੀ ਸੰਬੰਧਤ ਇਲਾਕਿਆਂ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ। ਸ਼ਹਿਰ ਵਾਸੀਆਂ...
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਯੋਜਨਾਵਾਂ ਦੀ ਸਮੀਖਿਆ ਕੀਤੀ ਗਈ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਯੋਜਨਾਵਾਂ ਦੀ ਸਮੀਖਿਆ ਕੀਤੀ ਗਈ

Breaking News
ਹੁਸ਼ਿਆਰਪੁਰ, 22 ਅਪ੍ਰੈਲ 2026: ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੈਅ ਸਮੇਂ ਅੰਦਰ ਪੂਰਾ ਕੀਤਾ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਕਰੀਬ 40 ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਜੈਕਟਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਡਾ. ਚੱਬੇਵਾਲ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦੇ ਲਾਗੂ ਕਰਨ ਵਿੱਚ ਕਿਸੇ ਵ...