ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਪ੍ਰੋਤਸਾਹਿਤ ਕਰਨ ਲਈ ਬਾਸਮਤੀ ਲਈ ‘ਸੈਂਟਰ ਆਫ਼ ਐਕਸੀਲੈਂਸ’ ਕਾਇਮ ਕੀਤਾ ਜਾਵੇਗਾ: ਮੁੱਖ ਮੰਤਰੀ
ਚੰਡੀਗੜ੍ਹ, 22 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨਾਲ ਸੂਬੇ ਵਿੱਚ ਬਾਸਮਤੀ ਲਈ ਉੱਚ ਪੱਧਰੀ ‘ਸੈਂਟਰ ਆਫ ਐਕਸੀਲੈਂਸ’ ਸਥਾਪਤ ਕੀਤਾ ਜਾਵੇਗਾ, ਜਿਸ ਨਾਲ ਫਸਲੀ ਵਿਭਿੰਨਤਾ ਨੂੰ ਵਧਾਵਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ।
ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਖੇਤੀਬਾੜੀ ਅਤੇ ਉਦਯੋਗ ਵਿੱਚ ਅਪਣਾਏ ਜਾ ਰਹੇ ਆਧੁਨਿਕ ਅਤੇ ਸਫਲ ਮਾਡਲਾਂ ਦਾ ਅਧਿਐਨ ਕੀਤਾ, ਜਿਨ੍ਹਾਂ ਨੇ ਦੇਸ਼ ਨੂੰ ਖਾਦ ਅਨਾਜ ਵਿੱਚ ਆਤਮਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਭਲਾਈ ਲਈ ਆਪਣੀ ਉਪਜਾਊ ਜ਼ਮੀਨ ਅਤੇ ਪਾਣੀ ਵਰਗੇ ਕੁਦਰਤੀ ਸਰੋਤਾਂ ਦਾ ਵੱਡੇ ਪੱਧਰ ‘ਤੇ ਇਸਤੇਮਾਲ ਕੀਤਾ ਹੈ, ਇਸ ਲਈ ਹੁਣ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲਣਾ ਬਹੁਤ ਜ਼ਰੂਰੀ ਹੈ।
ਭਗਵੰਤ ਸਿੰਘ ਮਾਨ ਨੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਵਿੱਚ ਨੀਦਰਲੈਂਡ ਪੰਜਾਬ ਦੀ ਮਦਦ ਕਰ ਸਕਦਾ ਹੈ। ਰੋਟਰਡੈਮ ਵਿੱਚ ਐਲਟੀ ਫੂਡਜ਼ ਦੀ ਸਹੂਲਤ ਦੇ ਦੌਰੇ ਦੌਰਾਨ ਕੰਪਨੀ ਨੇ ਆਪਣੇ ਵਿਸ਼ਵ ...









