ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰੀ ਸਮਰਥਨ ਹੈ, ਪਰ ਕੇਂਦਰ ਸਰਕਾਰ ਇਸਨੂੰ ਸਿਰਫ਼ ਚੋਣੀ ਸਟੰਟ ਵਜੋਂ ਪੇਸ਼ ਕਰ ਰਹੀ ਹੈ: ਮੀਤ ਹੇਅਰ
ਚੰਡੀਗੜ੍ਹ/ਨਵੀਂ ਦਿੱਲੀ, 17 ਅਪ੍ਰੈਲ 2026: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲਾਂ ‘ਤੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਮਹਿਲਾ ਰਾਖਵਾਂਕਰਨ ਦਾ ਪੂਰਾ ਸਮਰਥਨ ਕਰਦੇ ਹਨ, ਪਰ ਕੇਂਦਰ ਸਰਕਾਰ ਵੱਲੋਂ ਇਸ ਬਿੱਲ ਨੂੰ ਲਿਆਂਦੇ ਜਾਣ ਦੀ ਨੀਅਤ ਅਤੇ ਸਮੇਂ ‘ਤੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਇਸਨੂੰ ਸਿਆਸੀ ਫਾਇਦੇ ਲਈ ਲਿਆਇਆ ਗਿਆ ਕਦਮ ਕਰਾਰ ਦਿੱਤਾ। ਨਾਲ ਹੀ, ਉਨ੍ਹਾਂ ਹੱਦਬੰਦੀ ਬਿੱਲ ਦਾ ਤਿੱਖਾ ਵਿਰੋਧ ਕਰਦੇ ਹੋਏ ਚੇਤਾਵਨੀ ਦਿੱਤੀ ਕਿ ਇਸ ਨਾਲ ਪੰਜਾਬ ਵਰਗੇ ਰਾਜਾਂ ਦੀ ਨੁਮਾਇੰਦਗੀ ਹੋਰ ਘਟ ਸਕਦੀ ਹੈ ਅਤੇ ਸੰਘੀ ਢਾਂਚੇ ‘ਤੇ ਅਸਰ ਪੈ ਸਕਦਾ ਹੈ।
ਦੇਰ ਰਾਤ ਚੱਲੀ ਸੰਸਦੀ ਚਰਚਾ ਵਿੱਚ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਜੇ ਕੇਂਦਰ ਦੀ ਨੀਅਤ ਸੱਚਮੁੱਚ ਮਹਿਲਾਵਾਂ ਨੂੰ ਸਸ਼ਕਤ ਕਰਨਾ ਹੁੰਦੀ, ਤਾਂ ਇਹ ਬਿੱਲ ਪਹਿਲਾਂ ਹੀ ਪਾਸ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ 2023 ਵਿੱਚ ਸਰਕਾਰ ਨੇ ਇਸਨੂੰ ਜਨਗਣਨਾ ਨਾਲ ਜੋੜ ਕੇ ਟਾਲਿਆ ਸੀ, ਪਰ ਹੁਣ ਜਦੋਂ ਜਨਗਣਨਾ ਦੀ ਪ੍ਰਕਿਰਿਆ...









