‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 198ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 633 ਥਾਵਾਂ ‘ਤੇ ਛਾਪੇ; 420 ਕਾਬੂ
ਚੰਡੀਗੜ੍ਹ, 6 ਅਗਸਤ 2026: ਪੰਜਾਬ ਨੂੰ ਗੈਂਗਸਟਰ ਅਤੇ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਤਹਿਤ ਅੱਜ 198ਵੇਂ ਦਿਨ ਸੂਬਾ ਭਰ ਵਿੱਚ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ 633 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਇੱਕੋ ਸਮੇਂ ਕਾਰਵਾਈ ਕਰਦਿਆਂ ਪੁਲਿਸ ਨੇ 420 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਦੋ ਹਥਿਆਰ ਵੀ ਬਰਾਮਦ ਕੀਤੇ ਗਏ।
ਪੰਜਾਬ ਪੁਲਿਸ ਨੇ ਦੱਸਿਆ ਕਿ ਇਹ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਦਾ ਉਦੇਸ਼ ਸੰਗਠਿਤ ਅਪਰਾਧ ‘ਤੇ ਨਕੇਲ ਕੱਸਦਿਆਂ ਪੰਜਾਬ ਨੂੰ ਗੈਂਗਸਟਰਾਂ ਦੇ ਪ੍ਰਭਾਵ ਤੋਂ ਮੁਕਤ ਕਰਨਾ ਹੈ।
AGTF ਅਤੇ ਜ਼ਿਲ੍ਹਾ ਪੁਲਿਸ ਦੀ ਸਾਂਝੀ ਕਾਰਵਾਈ
ਅੱਜ ਦੀ ਕਾਰਵਾਈ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। ਗੈਂਗਸਟਰਾਂ ਨਾਲ ਜੁੜੇ ...









